ਕਿਸਾਨਾਂ ਕੱਢਿਆ ਪੈਦਲ ਮਾਰਚ, ਪੁਲਿਸ ਨੇ ਕੱਢੀਆਂ ਡਾਂਗਾਂ
ਚੰਡੀਗੜ੍ਹ, ਸੱਚ ਕਹੂੰ ਨਿਊਜ਼। ਆਪਣੀਆਂ ਮੰਗਾਂ ਸਬੰਧੀ ਅੱਜ ਚੰਡੀਗੜ੍ਹ ਰਾਜ ਭਵਨ ਦਾ ਘਿਰਾਓ ਕਰਨ ਲਈ ਕਿਸਾਨਾਂ ਨੇ ਪੈਦਲ ਮਾਰਚ ਕੀਤਾ ਤਾਂ ਪੁਲਿਸ ਨੇ ਬੈਰੀਕੇਡ ਲਾ ਕਿਸਾਨਾਂ ਨੂੰ ਰੋਕ ਲਿਆ। ਇਸ ਦੌਰਾਨ ਪੁਲਿਸ ਵੱਲੋਂ ਕਿਸਾਨਾਂ ‘ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ।ਤੇ ਕਿਸਾਨਾਂ ‘ਤੇ ਹਲਕਾ ਲਾਠੀਚਾਰਜ ਵੀ ਕੀਤਾ ਗਿਆ ਜਿਸ ਕਾਰਨ ਕਈ ਕਿਸਾਨ ਜ਼ਖਮੀ ਹੋ ਗਏ।
ਜਾਣਕਾਰੀ ਅਨੁਸਾਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੱਜ ਵੱਡੀ ਗਿਣਤੀ ‘ਚ ਚੰਡੀਗੜ੍ਹ ਦੇ ਰਾਜ ਭਵਨ ਦਾ ਘਿਰਾਓ ਕਰਨ ਲਈ ਮੋਹਾਲੀ ਦੇ ਅੰਬ ਸਾਹਿਬ ਗੁਰਦੁਆਰੇ ਤੋਂ ਇੱਕ ਵਿਸ਼ਾਲ ਮਾਰਚ ਕੱਢਿਆ ਜਾ ਰਿਹਾ ਸੀ। ਕਿਸਾਨਾਂ ਵੱਲੋਂ ਚੰਡੀਗੜ੍ਹ ‘ਚ ਗਰਮੀ ਦੌਰਾਨ ਕਿਸਾਨਾਂ ਦੀ ਹੋ ਰਹੀ ਤਬਾਹੀ ਨੂੰ ਰੋਕਣ ਲਈ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਇੱਕ ਸੰਘਰਸ਼ ਦਾ ਐਲਾਨ ਕੀਤਾ ਗਿਆ ਸੀ, ਜਿਸ ਨੂੰ ਲੈ ਕੇ ਕੈਪਟਨ ਅਤੇ ਮੋਦੀ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ ਰਾਜ ਭਵਨ ਵੱਲ ਵਧ ਰਹੇ ਸਨ।
ਇਸ ਦੌਰਾਨ ਚੰਡੀਗੜ੍ਹ-ਮੋਹਾਲੀ ਦੀ ਸਰਹੱਦੀ ‘ਤੇ ਕਿਸਾਨਾਂ ਨੂੰ ਪੁਲਿਸ ਨੇ ਰੋਕ ਲਿਆ ਅਤੇ ਉਨ੍ਹਾਂ ‘ਤੇ ਪਾਣੀ ਦੀਆਂ ਬੁਛਾੜਾਂ ਕੀਤੀਆਂ। ਇਸ ਦੌਰਾਨ ਅਚਾਨਕ ਹੋਈਆਂ ਬੁਛਾੜਾਂ ਕਾਰਨ ਕਈ ਕਿਸਾਨ ਪੱਕੀ ਸੜਕ ‘ਤੇ ਡਿੱਗਣ ਕਾਰਨ ਜ਼ਖਮੀ ਹੋ ਗਏ। ਇਸ ਦੌਰਾਨ ਪੁਲਿਸ ਨੇ ਹਲਕਾ ਲਾਠੀਚਾਰਜ ਵੀ ਕੀਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।