ਭਾਜਪਾ ਨੇ ਜੇਤੂ ਸਾਂਸਦਾਂ ਨੂੰ ਦਿੱਲੀ ਸੱਦਿਆ, ਮੋਦੀ ਨੇ ਅਸਤੀਫ਼ਾ ਰਾਸ਼ਟਰਪਤੀ ਨੂੰ ਸੌਂਪਿਆ
ਨਵੀਂ ਦਿੱਲੀ | ਲੋਕ ਸਭਾ ਚੋਣਾਂ ‘ਚ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਦੀ ਰਿਕਾਰਡ ਜਿੱਤ ਤੋਂ ਬਾਅਦ ਨਵੀਂ ਸਰਕਾਰ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਇਸ ਸਬੰਧ ‘ਚ ਭਾਜਪਾ ਸੰਸਦੀ ਪਾਰਟੀ ਦੀ ਮੀਟਿੰਗ ਸ਼ਨਿੱਚਰਵਾਰ ਨੂੰ ਸ਼ਾਮ 5 ਵਜੇ ਸੱਦੀ ਗਈ ਹੈ ਇਸ ‘ਚ ਗਠਜੋੜ ਦੇ ਸਾਰੇ ਨਵੇਂ ਚੁਣੇ ਸਾਂਸਦ ਸ਼ਾਮਲ ਹੋਣਗੇ ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਰਸਮੀ ਤੌਰ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਗੂ ਚੁਣਿਆ ਜਾ ਸਕਦਾ ਹੈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਸ਼ਾਮ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ, ਜਿਸ ਨੂੰ ਉਨ੍ਹਾਂ ਸਵੀਕਾਰ ਕਰ ਲਿਆ ਮੋਦੀ ਨੇ ਰਾਸ਼ਟਰਪਤੀ ਭਵਨ ‘ਚ ਕੋਵਿੰਦਰ ਨੂੰ ਮਿਲ ਕੇ ਉਨ੍ਹਾਂ ਆਪਣਾ ਅਸਤੀਫ਼ਾ ਸੌਂਪਿਆ, ਜਿਸ ਨੂੰ ਰਾਸ਼ਟਰਪਤੀ ਨੇ ਤੁਰੰਤ ਸਵੀਕਾਰ ਕਰ ਲਿਆ ਤੇ ਨਵੀਂ ਸਰਕਾਰ ਦੇ ਗਠਨ ਤੱਕ ਉਨ੍ਹਾਂ ਦੇ ਅਹੁਦੇ ਤੇ ਬਣੇ ਰਹਿਣ ਦੀ ਅਪੀਲ ਕੀਤੀ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਮੀਟਿੰਗ ਹੋਈ, ਜਿਸ ‘ਚ ਰਾਸ਼ਟਰਪਤੀ ਨੂੰ ਅਸਤੀਫ਼ਾ ਸੌਂਪਣ ਦਾ ਫੈਸਲਾ ਲਿਆ ਗਿਆ ਇਸ ਦੇ ਨਾਲ ਹੀ 16ਵੀਂ ਲੋਕ ਸਭਾ ਨੂੰ ਭੰਗ ਕਰਨ ਦੀ ਸਿਫਾਰਿਸ਼ ਕਰਨ ਦਾ ਮਤਾ ਵੀ ਪਾਸ ਕੀਤਾ ਗਿਆ
ਓਧਰ ਕਾਂਗਰਸ ਦੀ ਸਰਵਉੱਚ ਨੀਤੀ ਨਿਰਧਾਰਕ ਇਕਾਈ ਕਾਂਗਰਸ ਕਾਰਜ ਕਮੇਟੀ ਦੀ ਸ਼ਨਿੱਚਰਵਾਰ ਨੂੰ ਮੀਟਿੰਗ ਹੋਵੇਗੀ, ਜਿਸ ‘ਚ ਲੋਕ ਸਭਾ ਚੋਣਾਂ ‘ਚ ਪਾਰਟੀ ਦੇ ਪ੍ਰਦਰਸ਼ਨ ‘ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।