ਮੁਕਾਬਲੇ ‘ਚ ਇੱਕ ਅੱਤਵਾਦੀ ਭੁੰਨਿਆ, ਜਵਾਨ ਜਖ਼ਮੀ

Terrorists Killed, Shopian, Encounter, Indian Army

ਮੁਕਾਬਲੇ ‘ਚ ਇੱਕ ਅੱਤਵਾਦੀ ਭੁੰਨਿਆ, ਜਵਾਨ ਜਖ਼ਮੀ

ਸ੍ਰੀਨਗਰ (ਏਜੰਸੀ)।  ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੈ ‘ਚ ਘੇਰਾਬੰਦੀ ਤੇ ਤਲਾਸ਼ੀ ਅਭਿਆਨ (ਕਾਸੋ) ਦੌਰਾਨ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲੇ ‘ਚ ਸ਼ੁੱਕਰਵਾਰ ਨੂੰ ਇੱਕ ਅੱਤਵਾਦੀ ਦੇ ਮਾਰੇ ਜਾਣ ਤੇ ਇੱਕ ਜਵਾਨ ਦੇ ਜਖ਼ਮੀ ਹੋਣ ਦੀ ਖ਼ਬਰ ਹੈ। ਅਧਿਕਾਰਿਕ ਸੂਤਰਾਂ ਨੇ ਦੱਸਿਆ ਕਿ ਰਾਸ਼ਟਰੀ ਰਾਈਫਲ (ਆਰਆਰ), ਜੰਮੂ ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਅਭਿਆਨ ਦਲ (ਸੀਆਰਪੀਐੱਫ਼) ਨੇ ਅੱਤਵਾਦੀਆਂ ਦੀ ਮੌਜ਼ੂਦਗੀ ਬਾਰੇ ਖੂਫ਼ੀਆ ਜਾਣਕਾਰੀ ਬਾਰੇ ਸ਼ੋਪੀਆਂ ਜ਼ਿਲ੍ਹੇ ਦੇ ਡ੍ਰੈਗਗਾਡ ਸੁਗਨ ਪਿੰਡ ‘ਚ ਸ਼ੁੱਕਰਵਾਰ ਤੜਕੇ ਸਾਂਝੇ ਰੂਪ ‘ਚ ਅਭਿਆਨ ਸ਼ੁਰੂ ਕੀਤਾ। ਸੁਰੱਖਿਆ ਬਲਾਂ ਦੇ ਜਵਾਨਾਂ ਨੇ ਪਿੰਡ ਦੇ ਬਾਹਰ ਆਉਣ ਦੇ ਰਸਤਿਆਂ ਨੂੰ ਬੰਦ ਕਰ ਦਿੱਤਾ ਹੈ।

ਸੁਰੱਖਿਆ ਬਲਾਂ ਦੇ ਜਵਾਨ ਜਦੋਂ ਪਿੰਡ  ‘ਚ ਵਿਸ਼ੇਸ਼ ਖ਼ੇਤਰ ਵੱਲ ਵਧ ਰਹੇ ਸਨ ਤਾਂ ਨੇੜੇ ਦੇ ਜੰਗਲਾਂ ‘ਚ ਲੋਕੇ ਹੋਏ ਅੱਤਵਾਦੀਆਂ ਨੇ ਆਟੋਮੈਟਿਕ ਹਥਿਆਰਾਂ ਨਾਲ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਕਾਰਨ ਇੱਕ ਜਵਾਨ ਜਖ਼ਮੀ ਹੋ ਗਿਆ। ਸੂਤਰਾਂ ਨੇ ਦੱਸਿਆ ਕਿ ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕਰਦੇ ਹੋਏ ਗੋਲੀਆਂ ਚਲਾਈਆਂ। ਸੂਤਰਾਂ ਅਨੁਸਾਰ ਮੁਕਾਬਲੇ ‘ਚ ਇੱਕ ਅੱਤਵਾਦੀ ਦੇ ਮਾਰੇ ਜਾਣ ਦੀ ਸੂਚਨਾ ਹੈ ਅਤੇ ਆਖਰੀ ਸੂਚਨਾ ਮਿਲਣ ਤੱਕ ਮੁਕਾਬਲਾ ਜਾਰੀ ਸੀ। ਮਾਰੇ ਗਏ ਅੱਤਵਾਦੀਆਂ ਦੀ ਹਾਲਾਂਕਿ ਅਜੇ ਤੱਕ ਲਾਸ਼ ਬਰਾਮਦ ਨਹੀਂ ਹੋਈ ਹੈ।

ਉੱਧਰ ਸੁਰੱਖਿਆ ਬਲਾਂ ਦੀ ਕਾਰਵਾਈ ‘ਚ ਰੁਕਾਵਟ ਪੈਦਾ ਕਰਨ ਲਈ ਸਥਾਨਕ ਲੋਕ ਸੜਕਾਂ ‘ਤੇ ਉੱਤਰ ਆਏ ਹਨ। ਸੁਰੱਖਿਆ ਬਲਾਂ ਦੇ ਜਵਾਨਾਂ ਨੂੰ ਪ੍ਰਦਰਸ਼ਨਕਾਰੀਆਂ ਨੂੰ ਤਿੱਤਰ-ਬਿੱਤਰ ਕਰਨ ਲਈ ਲਾਠੀਚਾਰਜ਼ ਕਰਨਾ ਪਿਆ ਤੇ ਅੱਥਰੂ ਗੈਸ ਦੇ ਗੋਲੇ ਦਾਗਣੇ ਪਏ ਹਨ। ਅਧਿਕਾਰੀਆਂ ਨੇ ਅਫ਼ਵਾਹਾਂ ਫੈਲਾਉਣ ਤੋਂ ਰੋਕਣ ਲਈ ਇਸ ਖ਼ੇਤਰ ‘ਚ ਸਾਵਾਧਾਨੀ ਦੇ ਤੌਰ ‘ਤੇ ਮੋਬਾਈਲ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।