ਚੰਡੀਗੜ੍ਹ : ਐਡਮਿਰਲ ਕਰਮਬੀਰ ਸਿੰਘ ਨੂੰ ਭਾਰਤੀ ਜਲ ਸੈਨਾ ਦੇ ਨਵੇਂ ਮੁਖੀ ਵਜੋਂ ਕਾਰਜਭਾਰ ਸੰਭਾਲਣ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਧਾਈ ਦਿੱਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਸ ਨੂੰ ਸਮੂਹ ਪੰਜਾਬੀਆਂ ਲਈ ਮਾਣ ਵਾਲਾ ਪਲ ਦੱਸਿਆ ਹੈ। ਅੱਜ (ਸ਼ੱਕਰਵਾਰ) ਐਡਮਿਰਲ ਕਰਮਬੀਰ ਸਿੰਘ ਨੇ ਚੀਫ਼ ਆਫ਼ ਦਿ ਨੇਵਲ ਸਟਾਫ (ਨੇਵੀ) ਚੀਫ਼ ਦਾ ਅਹੁਦਾ ਸੰਭਾਲਦੇ ਹੋਏ ਕਿਹਾ ਕਿ ਇੰਡੀਅਨ ਨੇਵੀ ਹਰ ਰੋਜ਼ ਨਵੀਆਂ ਉਚਾਈਆਂ ਨੂੰ ਛੂਹ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਨੇਵੀ ਨੂੰ ਸ਼ਕਤੀਸ਼ਾਲੀ ਬਣਾਉਣਾ ਉਨ੍ਹਾਂ ਦਾ ਮੁੱਖ ਟੀਚਾ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੁਨੀਲ ਲਾਂਬਾ ਨੇਵੀ ਦੇ ਮੁਖੀ ਸਨ। ਨਵ੍-ਨਿਯੁਕਤ ਨੇਵੀ ਚੀਫ਼ ਕਰਮਬੀਰ ਨੇ ਕਿਹਾ “ਸਾਡੇ ਸਾਬਕਾ ਜਲ ਸੈਨਾ ਅਧਿਕਾਰੀਆਂ ਨੇ ਨੇਵੀ ਨੂੰ ਮਜ਼ਬੂਤ ਆਧਾਰ ਦਿੱਤਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।