ਜਲੰਧਰ (ਸੱਚ ਕਹੂੰ ਨਿਊਜ਼) | ਪੰਜਾਬ ‘ਚ ਜ਼ਬਰ ਜਨਾਹ ਦੀਆਂ ਘਟਨਾਵਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ ਜਲੰਧਰ ‘ਚੋਂ ਫਿਰ ਤੋਂ ਮਾਸੂਮ ਬੱਚੀ ਨਾਲ ਜ਼ਬਰ ਜਨਾਹ ਹੋਣ ਦੀ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੇ ਇੱਕ ਇਲਾਕੇ ‘ਚ 10 ਸਾਲਾ ਬੱਚੀ ਨੂੰ 35 ਸਾਲਾ ਵਿਅਕਤੀ ਨੇ ਆਪਣੀ ਹਵਸ ਦਾ ਸ਼ਿਕਾਰ ਬਣਾਇਆ ਨਾਬਾਲਗ ਲੜਕੀ ਪ੍ਰਵਾਸੀ ਮਜ਼ਦੂਰ ਦੀ ਧੀ ਦੱਸੀ ਜਾ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਮੌਕੇ ‘ਤੇ ਫੜ ਕੇ ਲੋਕਾਂ ਵੱਲੋਂ ਮੁਲਜ਼ਮ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ ਮੁਲਜ਼ਮ ਵਿਅਕਤੀ ਪੀੜਤਾ ਦੇ ਗੁਆਂਢ ‘ਚ ਹੀ ਰਹਿੰਦਾ ਸੀ
ਉਕਤ ਵਿਅਕਤੀ ਨੇ ਉਸ ਸਮੇਂ ਬੱਚੀ ਨੂੰ ਹਵਸ ਦਾ ਸ਼ਿਕਾਰ ਬਣਾਇਆ ਜਦੋਂ ਉਸ ਦੀ ਮਾਂ ਕਿਸੇ ਕੰਮ ਲਈ ਬਾਹਰ ਗਈ ਹੋਈ ਸੀ ਜਦੋਂ ਮਾਂ ਨੇ ਘਰ ਆ ਕੇ ਦੇਖਿਆ ਤਾਂ ਮਾਸੂਮ ਬੱਚੀ ਖੂਨ ਨਾਲ ਲਥਪਥ ਸੀ ਮਾਂ ਨੇ ਦੇਖਿਆ ਕਿ ਇੱਕ ਵਿਅਕਤੀ ਵੀ ਘਰ ‘ਚ ਮੌਜ਼ੂਦ ਸੀ ਬੱਚੀ ਦੀ ਮਾਂ ਨੇ ਰੌਲਾ ਪਾਉਣ ‘ਤੇ ਲੋਕ ਇਕੱਠੇ ਹੋ ਗਏ ਤੇ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ ਤੇ ਫਿਰ ਭੜਕੇ ਲੋਕਾਂ ਨੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਫਿਰ ਸਬੰਧਤ ਥਾਣੇ ਨੂੰ ਸੂਚਨਾ ਦੇ ਕੇ ਪੁਲਿਸ ਦੇ ਹਵਾਲੇ ਕਰਵਾ ਦਿੱਤਾ ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਨੇ ਨਸ਼ਾ ਕੀਤਾ ਹੋਇਆ ਸੀ ਤਾਜ਼ਾ ਜਾਣਕਾਰੀ ਮੁਤਾਬਕ ਜਦੋਂ ਪੁਲਸ ਉਸ ਨੂੰ ਸਿਵਲ ਹਸਪਤਾਲ ਲਿਜਾ ਰਹੀ ਸੀ ਤਾਂ ਮੁਲਜ਼ਮ ਨੇ ਹਸਪਤਾਲ ‘ਚ ਦਮ ਤੋੜ ਦਿੱਤਾ ਥਾਣਾ ਰਾਮਾ ਮੰਡੀ ਦੇ ਏ. ਐੱਸ. ਆਈ. ਨਾਰਾਇਣ ਗੌੜ ਨੇ ਦੱਸਿਆ ਕਿ ਉਕਤ ਵਿਅਕਤੀ ਨਸ਼ੇ ‘ਚ ਟੱਲੀ ਸੀ, ਜਿਸ ਕਰਕੇ ਉਹ ਆਪਣਾ ਬਿਆਨ ਨਹੀਂ ਦੇ ਸਕਿਆ ਉਥੇ ਹੀ ਬੱਚੀ ਨੂੰ ਸਿਵਲ ਹਸਪਤਾਲ ‘ਚ ਭੇਜ ਕੇ ਉਸ ਦਾ ਮੈਡੀਕਲ ਕਰਵਾਇਆ ਗਿਆ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।