ਗ੍ਰਿਫਤਾਰ ਪੱਤਰਕਾਰ ਨੂੰ ਤੁਰੰਤ ਰਿਹਾਅ ਕਰੇ ਯੋਗਤੀ ਸਰਕਾਰ: ਰਾਹੁਲ
ਨਵੀਂ ਦਿੱਲੀ, ਏਜੰਸੀ।
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਖਿਲਾਫ ਕਥਿਤ ਤੌਰ ‘ਤੇ ਇਤਜ਼ਾਰਯੋਗ ਟਿੱਪਣੀ ਕਰਨ ਵਾਲੇ ਪੱਤਕਕਾਰ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਸਖਤ ਆਲੋਚਨਾ ਕਰਦਿਆਂ ਕਿਹਾ ਕਿ ਉਸਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਹੈ। ਗਾਂਧੀ ਨੇ ਮੰਗਲਵਾਰ ਨੂੰ ਇਸ ਗ੍ਰਿਫਤਾਰੀ ਸਬੰਧੀ ਯੋਗੀ ਅਦਿੱਤਿਆਨਾਥ ‘ਤੇ ਤਿੱਖਾ ਹਮਲਾ ਬੋਲਿਆ ਤੇ ਕਿਹਾ ਕਿ ਉਸ ਨਾਲ ਨਜਾਇਜ ਵਤੀਰਾ ਕਰਨ ਦੀ ਬਜਾਇ ਪੱਤਰਕਾਰ ਨੂੰ ਤੁਰੰਤ ਰਿਹਾਅ ਕਰਨ ਦੇਣਾ ਚਾਹੀਦਾ।
ਕਾਂਗਰਸ ਪ੍ਰਧਾਨ ਨੇ ਟਵੀਟ ਕੀਤਾ, ਜੇ ਮੇਰੇ ਖਿਲਾਫ ਰਾਸ਼ਟਰੀ ਵਲੰਟੀਅਰ ਸੰਘ ਤੇ ਭਾਜਪਾ ਵੱਲੋਂ ਕੀਤਾ ਜਾ ਰਿਹਾ ਈਰਖਾ ਪ੍ਰਚਾਰ ਦੇ ਤਹਿਤ ਦਿੱਤੀਆਂ ਜਾਣ ਵਾਲੀਆਂ ਖਬਰਾਂ ਨੂੰ ਲੈ ਪੱਤਰਕਾਰਾਂ ਨੂੰ ਜੇਲ੍ਹ ‘ਚ ਸੁੱਟੀਏ ਤਾਂ ਜ਼ਿਆਦਾਤਰ ਅਖਬਾਰਾਂ ਤੇ ਚੈਨਲਾਂ ‘ਚ ਪੱਤਰਕਾਰਾਂ ਦੀ ਬਹੁਤ ਕਮੀ ਹੋ ਜਾਵੇਗੀ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਮੂਰਖਤਾ ਵਿਵਹਾਰ ਕਰਨ ਦੀ ਬਜਾਇ ਗ੍ਰਿਫਤਾਰ ਪੱਤਰਕਾਰ ਨੂੰ ਤੁਰੰਤ ਰਿਹਾਅ ਕਰਨ ਦੇਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਸੋਸ਼ਲ ਮੀਡੀਆ ‘ਤੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਖਿਲਾਫ ਇਤਜ਼ਾਰਯੋਗ ਟਿੱਪਣੀ ਕਰਨ ਦੇ ਮਾਮਲੇ ‘ਚ ਪੱਤਰਕਾਰ ਪ੍ਰਸਾਂਤ ਕਨੋਜੀਆ ਨੂੰ ਉੱਤਰ ਪ੍ਰਦੇਸ਼ ਪੁਲਿਸ ਨੇ ਸ਼ਨਿੱਚਰਵਾਰ ਨੂੰ ਉਸ ਨੂੰ ਦਿੱਲੀ ਸਥਿਤ ਘਰ ਤੋਂ ਗ੍ਰਿਫਤਾਰ ਕਰ ਲਿਆ ਸੀ। ਇਸ ਦੇ ਵਿਰੋਧ ‘ਚ ਪੱਤਰਕਾਰਾਂ ਨੇ ਵਿਰੋਧੀ ਪ੍ਰਦਰਸ਼ਨ ਕੀਤਾ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।