ਸਿੱਖ ਡਰਾਈਵਰ ਕੁੱਟਮਾਰ ਮਾਮਲੇ ‘ਚ ਹਾਈ ਕੋਰਟ ਨੇ ਦਿੱਲੀ ਪੁਲਿਸ ਨੂੰ ਪਾਈ ਝਾੜ
ਨਵੀਂ ਦਿੱਲੀ (ਏਜੰਸੀ)। ਦਿੱਲੀ ‘ਚ ਮੁਖਰਜੀ ਨਗਰ ‘ਚ ਪੇਂਡੂ ਟੈਕਸੀ ਸੇਵਾ ਦੇ ਡਰਾਈਵਰ ਸਬਰਜੀਤ ਸਿੰਘ ਅਤੇ ਉਸ ਦੇ ਨਾਬਾਲਗ ਬੇਟੇ ਦੀ ਕੁੱਟਮਾਰ ਦੇ ਮਾਮਲੇ ‘ਚ ਦਿੱਲੀ ਹਾਈ ਕੋਰਟ ਨੇ ਪੁਲਿਸ ਨੂੰ ਝਾੜ ਪਾਈ ਹੈ। ਹਾਈ ਕੋਰਟ ਨੇ ਕਿਹਾ ਕਿ ਇਹ ਘਟਨਾ ਪੁਲਿਸ ਦੀ ਬੇਰਹਿਮੀ ਦਾ ਸਬੂਤ ਹੈ। ਹਾਈ ਕੋਰਟ ਨੇ ਬੁੱਧਵਾਰ ਨੂੰ ਇਸ ਮਾਮਲੇ ‘ਚ ਦਾਖਲ ਜਨਹਿੱਤ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਸਵਾਲ ਕੀਤਾ ਕਿ 15 ਸਾਲ ਦੇ ਲੜਕੇ ਦੀ ਬੇਰਹਿਮੀ ਨਾਲ ਕੁੱਟਮਾਰ ਨੂੰ ਤੁਸੀਂ ਕਿਵੇਂ ਸਹੀ ਠਹਿਰਾ ਸਕਦੇ ਹਨ? ਕੀ ਤੁਹਾਨੂੰ ਇਸ ਤੋਂ ਵਧ ਸਬੂਤ ਚਾਹੀਦੇ ਹਨ?
ਬੈਂਚ ਨੇ ਕਿਹਾ ਕਿ ਕੋਈ ਵੀ ਪੁਲਿਸ ਅਜਿਹਾ ਕੰਮ ਕਿਵੇਂ ਕਰ ਸਕਦੀ ਹੈ? ਇਸ ਤੋਂ ਆਮ ਨਾਗਰਿਕਾਂ ‘ਚ ਇਹ ਡਰ ਭਰ ਜਾਵੇਗਾ ਕਿ ਪੁਲਿਸ ਇਸੇ ਤਰ੍ਹਾਂ ਨਾਲ ਕੰਮ ਕਰਦੀ ਹੈ। ਪਟੀਸ਼ਨ ‘ਚ ਪੂਰੇ ਮਾਮਲੇ ਦੀ ਸੀ.ਬੀ.ਆਈ. ਜਾਂਚ ਕਰਵਾਉਣ ਦਾ ਆਦੇਸ਼ ਦੇਣ ਦੀ ਮੰਗ ਹਾਈ ਕੋਰਟ ਤੋਂ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁਖਰਜੀ ਨਗਰ ‘ਚ ਸਿੱਖ ਆਟੋ ਡਰਾਈਵਰ ਅਤੇ ਨਾਬਾਲਗ ਨਾਲ ਕੁੱਟਮਾਰ ਮਾਮਲੇ ‘ਚ ਪੁਲਿਸ ਨੇ ਕਾਰਵਾਈ ਕਰਦੇ ਹੋਏ 3 ਪੁਲਸ ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਦਿੱਲੀ ਗੁਰਦੁਆਰਾ ਸਿੱਖ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਇਸ ਮਾਮਲੇ ‘ਤੇ ਬਿਆਨ ਦਿੱਤਾ ਸੀ ਕਿ ਦਿੱਲੀ ਪੁਲਿਸ ਸਿੱਖ ਆਟੋ ਡਰਾਈਵਰ ਅਤੇ ਨਾਬਾਲਗ ਨਾਲ ਹੋਈ ਕੁੱਟਮਾਰ ‘ਤੇ ਕਾਰਵਾਈ ਕਰੇ ਨਹੀਂ ਤਾਂ ਉਹ ਲਗਾਤਾਰ ਰੋਸ ਪ੍ਰਦਰਸ਼ਨ ਕਰਦੇ ਰਹਿਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।