ਸਾਡੇ ਨਾਲ ਸ਼ਾਮਲ

Follow us

23.2 C
Chandigarh
Wednesday, February 11, 2026
More
    Home Breaking News ਨਾਭਾ ਜੇਲ੍ਹ &#...

    ਨਾਭਾ ਜੇਲ੍ਹ ‘ਚ ਮਹਿੰਦਰਪਾਲ ਬਿੱਟੂ ਕਤਲ ਕੇਸ ਦੇ ਮੁਲਜ਼ਮਾਂ ਦਾ ਰਿਮਾਂਡ ਵਧਿਆ

    Remand, Mohinderpal Bittu, Murder, Accused, Nabha Jail

    ਨਾਭਾ ਜੇਲ੍ਹ ‘ਚ ਮਹਿੰਦਰਪਾਲ ਬਿੱਟੂ ਕਤਲ ਕੇਸ ਦੇ ਮੁਲਜ਼ਮਾਂ ਦਾ ਰਿਮਾਂਡ ਵਧਿਆ

    ਪਟਿਆਲਾ । ਨਾਭਾ ਜੇਲ੍ਹ ਵਿੱਚ ਹੋਏ ਮਹਿੰਦਰਪਾਲ ਬਿੱਟੂ ਦੇ ਕਤਲ ਦੇ ਮੁਲਜ਼ਮ ਦਾ ਪੁਲਿਸ ਰਿਮਾਂਡ ਵਧ ਗਿਆ ਹੈ। ਅਦਾਲਤ ਨੇ ਮੁਲਜ਼ਮ ਗੁਰਸੇਵਕ ਸਿੰਘ ਤੇ ਮਨਿੰਦਰ ਸਿੰਘ ਦੇ ਪੁਲਿਸ ਰਿਮਾਂਡ ਵਿੱਚ ਦੋ ਦਿਨ ਦਾ ਵਾਧਾ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਅਦਾਲਤ ਨੇ ਦੋਵਾਂ ਮੁਲਜ਼ਮਾਂ ਦਾ ਚਾਰ ਦਿਨ ਦਾ ਰਿਮਾਂਡ ਦਿੱਤਾ ਸੀ, ਜਿਸ ਦੇ ਪੂਰਾ ਹੋਣ ‘ਤੇ ਅੱਜ ਮੁੜ ਤੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ।

    ਬੀਤੀ 22 ਜੂਨ ਨੂੰ ਬਿੱਟੂ ‘ਤੇ ਨਾਭਾ ਦੀ ਨਵੀਂ ਜੇਲ੍ਹ ਵਿੱਚ ਕਾਤਲਾਨਾ ਹਮਲਾ ਹੋਇਆ ਸੀ। ਇਸ ਤੋਂ ਬਾਅਦ ਬਿੱਟੂ ਦੇ ਕਤਲ ਦੀ ਪੜਤਾਲ ਲਈ ਬਣੀ ਵਿਸ਼ੇਸ਼ ਜਾਂਚ ਟੀਮ ਨੇ ਦੋ ਹਮਲਾਵਰਾਂ ਸਮੇਤ ਕੁੱਲ ਪੰਜ ਕੈਦੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਵਕੀਲ ਬਲਜਿੰਦਰ ਸੋਢੀ ਦੀ ਮੰਨੀਏ ਤਾਂ ਪੁਲਿਸ ਨੇ ਅੱਜ ਇਨ੍ਹਾਂ ਚਾਰ ਤੋਂ ਪੰਜ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ, ਪਰ ਪੁਲਿਸ ਦੋ ਮੁਲਜ਼ਮਾਂ ਨੂੰ ਹੀ ਪੇਸ਼ ਕਰਨ ਦੀ ਗੱਲ ਕਹਿ ਰਹੀ ਹੈ।

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here