ਜੱਜ ਨੇ ਬਾਬਰੀ ਮਸਜਿਦ ਮਾਮਲੇ ‘ਚ ਛੇ ਮਹੀਨਿਆਂ ਦਾ ਸਮਾਂ ਮੰਗਿਆ ਵੇਰਵਾ
ਏਜੰਸੀ, ਨਵੀਂ ਦਿੱਲੀ
ਸੁਪਰੀਮ ਕੋਰਟ ਨੇ ਬਾਬਰੀ ਮਸਜਿਦ ਢਾਹੁਣ ਦੇ ਮਾਮਲੇ ਦੀ ਸੁਣਵਾਈ ਕਰਨ ਵਾਲੇ ਹੇਠਲੀ ਅਦਾਲਤ ਦੇ ਜੱਜ ਸਬੰਧੀ ਅੱਜ ਉੱਤਰ ਪ੍ਰਦੇਸ਼ ਸਰਕਾਰ ਤੋਂ ਵਿਸਥਾਰ ਵੇਰਵਾ ਦੇਣ ਲਈ ਕਿਹਾ ਜਸਟਿਸ ਰੋਹਿੰਟੋਨ ਨਰੀਮਨ ਦੀ ਅਗਵਾਈ ਵਾਲੀ ਬੈਂਚ ਨੇ ਕਿਹਾ ਕਿ ਉਹ ਚਾਹੁੰਦੀ ਹੈ ਕਿ ਸਬੰਧਿਤ ਮਾਮਲੇ ‘ਚ ਉਹ ਜੱਜ ਅੰਤਿਮ ਫੈਸਲਾ ਸੁਣਾਵੇ, ਜਿਨ੍ਹਾਂ ਨੇ ਹੁਣ ਤੱਕ ਇਸ ਸੰਪੂਰਨ ਮਾਮਲੇ ਨੂੰ ਸੁਣਿਆ ਹੈ ਬੈਂਚ ਨੇ ਕਿਹਾ ਕਿ ਮਾਮਲੇ ਦੀ ਅਗਲੀ ਸੁਣਵਾਈ ਸ਼ੁੱਕਰਵਾਰ ਨੂੰ ਕੀਤੀ ਜਾਵੇਗੀ ਜ਼ਿਕਰਯੋਗ ਹੈ ਕਿ ਸਬੰਧਿਤ ਮਾਮਲੇ ਦੀ ਸੁਣਵਾਈ ਕਰਨ ਵਾਲੀ ਹੇਠਲੀ ਅਦਾਲਤ ਦੇ ਜੱਜ 30 ਸਤੰਬਰ ਨੂੰ ਸੇਵਾ ਮੁਕਤ ਹੋਣ ਜਾ ਰਹੇ ਹਨ ਜੱਜ ਨੇ ਸੁਪਰੀਮ ਕੋਰਟ ਨੂੰ ਲਿਖੀ ਚਿੱਠੀ ‘ਚ ਕਿਹਾ ਹੈ ਕਿ ਮੁਕੱਦਮੇ ਨੂੰ ਨਜਿੱਠਣ ਲਈ ਘੱਟ ਤੋਂ ਘੱਟ ਛੇ ਮਹੀਨੇ ਦਾ ਤੇ ਸਮਾਂ ਚਾਹੀਦਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।