ਦੋਹਰਾ ਕਤਲ ਕਾਂਡ : ਮੁਲਜ਼ਮਾਂ ਦੀ ਗ੍ਰਿਫਤਾਰੀ ਸਬੰਧੀ ਸੰਘਰਸ਼ ਕਮੇਟੀ ਦੇ ਆਗੂ ਕੈਬਨਿਟ ਮੰਤਰੀ ਚੰਨੀ ਨੂੰ ਮਿਲੇ
ਭਜਨ ਸਿੰਘ ਸਮਾਘ, ਸ੍ਰੀ ਮੁਕਤਸਰ ਸਾਹਿਬ
ਜਵਾਹਰੇ ਵਾਲਾ ਕਤਲ ਕਾਂਡ ਸਬੰਧੀ ਬਣਾਈ ਗਈ ਸੰਘਰਸ਼ ਕਮੇਟੀ ਦੇ ਆਗੂਆਂ ਨੇ ਅੱਜ ਮੁਲਜ਼ਮਾਂ ਦੀ ਤੁਰੰਤ ਗ੍ਰਿਫਤਾਰੀ ਦੀ ਮੰਗ ਸਬੰਧੀ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ ਉਹ ਅੱਜ ਇੱਥੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਸਬੰਧੀ ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣੇ ਦੌਰੇ ਦੌਰਾਨ ਪਹੁੰਚੇ ਹੋਏ ਸਨ ਇਸ ਮੌਕੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿਸ਼ਵਾਸ ਦਿਵਾਇਆ ਕਿ ਕਥਿਤ ਦੋਸ਼ੀਆਂ ਵਿਰੁੱਧ ਪੁਲਿਸ ਪ੍ਰਸ਼ਾਸਨ ਵੱਲੋਂ ਪੂਰੀ ਮੁਸਤੈਦੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ, ਕਿਸੇ ਨੂੰ ਵੀ ਕਾਨੂੰਨ ਤੋੜਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਵੱਲੋਂ ਦਿੱਤੇ ਗਏ ਇਸ ਭਰੋਸੇ ਉਪਰੰਤ ਸੰਘਰਸ਼ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਦਾ ਧਰਨਾ ਦੋਸ਼ੀਆਂ ਦੀ ਗ੍ਰਿਫਤਾਰੀ ਤੱਕ ਲਗਾਤਾਰ ਜਾਰੀ ਰਹੇਗਾ।
ਜਵਾਹਰੇ ਵਾਲਾ ਕਤਲ ਕਾਂਡ ਸੰਘਰਸ਼ ਕਮੇਟੀ ਦੇ ਕਨਵੀਨਰ ਮੰਗਾ ਅਜ਼ਾਦ ਨੇ ਦੱਸਿਆ ਕਿ ਸੰਘਰਸ਼ ਕਮੇਟੀ ਦੀ ਬਣਤਰ ‘ਚ ਵਾਧਾ ਕਰਦਿਆਂ ਇਸ ‘ਚ ਗਗਨ ਸੰਗਰਾਮੀਂ ‘ਨੌਜਵਾਨ ਭਾਰਤ ਸਭਾ’ ਤੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਬਲਵਿੰਦਰ ਸਿੰਘ ਥਾਂਦੇਵਾਲਾ ਸ਼ਾਮਲ ਕੀਤੇ ਗਏ ਹਨ। ਜਵਾਹਰੇ ਵਾਲਾ ਕਤਲ ਕਾਂਡ ਸੰਘਰਸ਼ ਕਮੇਟੀ ਦੇ ਕਨਵੀਨਰ ਮੰਗਾ ਅਜ਼ਾਦ ਨੇ ਦੱਸਿਆ ਕਿ ਸੰਘਰਸ਼ ਕਮੇਟੀ ਦੀ ਅਗਵਾਈ ‘ਚ 17 ਜੁਲਾਈ ਨੂੰ ਜਵਾਹਰੇ ਵਾਲਾ ਕਤਲ ਕਾਂਡ ਦੇ ਕਥਿਤ ਦੋਸ਼ੀਆਂ ਵਿਰੁਧ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੀ ਜਾ ਰਹੀ ਢਿੱਲੀ ਕਾਰਵਾਈ ਦੇ ਰੋਸ ਵਜੋਂ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।