ਦਿੱਲੀ ਦੀਆਂ 1797 ਗੈਰ ਕਾਨੂੰਨੀ ਕਲੋਨੀਆਂ ਹੋਣਗੀਆਂ ਰਜਿਸਟਰਡ
ਏਜੰਸੀ,ਨਵੀਂ ਦਿੱਲੀ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਐਲਾਨ ਕੀਤਾ ਕਿ ਕੇਂਦਰ ਸਰਕਾਰ ਨੇ ਰਾਜਧਾਨੀ ਦੀਆਂ ਗੈਰ ਕਾਨੂੰਨੀ ਕਲੋਨੀਆਂ ਨੂੰ ਰਜਿਸਟਰਡ ਕਰਨ ਦੀ ਮਨਜ਼ੂਰੀ ਪ੍ਰਦਾਨ ਕਰ ਦਿੱਤੀ ਹੈ, ਜਿਸ ਨਾਲ ਉੱਥੇ ਰਹਿਣ ਵਾਲੇ ਲੋਕਾਂ ਨੂੰ ਉਨ੍ਹਾਂ ਦੀ ਜ਼ਮੀਨ ਦਾ ਮਾਲਿਕਾਨਾ ਹੱਕ ਮਿਲ ਜਾਵੇਗਾ। ਕੇਜਰੀਵਾਲ ਨੇ ਇੱਥੇ ਪ੍ਰੈੱਸ ਕਾਨਫਰੰਸ ‘ਚ ਕਿਹਾ, ‘ਕੇਂਦਰ ਨੇ ਦਿੱਲੀ ਸਰਕਾਰ ਦੇ ਗੈਰ ਕਾਨੂੰਨੀ ਕਾਲੋਨੀਆਂ ਨੂੰ ਰਜਿਸਟਰਡ ਕਰਨ ਦੇ ਮਤੇ ‘ਤੇ ਸਾਕਾਰਾਤਮਕ ਜਵਾਬ ਦਿੱਤਾ ਹੈ ਮੈਂ ਗੈਰ ਕਾਨੂੰਨੀ ਕਲੋਨੀਆਂ ਦੇ ਵਾਸੀਆਂ ਨੂੰ ਮਾਲਿਕਾਨਾ ਅਧਿਕਾਰ ਹਾਸਲ ਕਰਨ ਤੇ ਰਜਿਸਟ੍ਰੀ ਕਰਾਉਣ ਦੇ ਮਾਲੀਆ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ।
ਮੁੱਖ ਮੰਤਰੀ ਨੇ ਕਿਹਾ, ਦਿੱਲੀ ‘ਚ ਗੈਰ ਕਾਨੂੰਨੀ ਕਲੋਨੀਆਂ ‘ਚ ਰਹਿਣ ਵਾਲੇ ਲੋਕਾਂ ਲਈ ਚੰਗੀ ਖ਼ਬਰ ਹੈ ਉਨ੍ਹਾਂ ਦਾ ਸਥਾਈ ਘਰਾਂ ‘ਚ ਰਹਿਣ ਦਾ ਸੁਫਨਾ ਹੁਣ ਪੂਰਾ ਹੋ ਜਾਵੇਗਾ ਚੋਣਾਂ ਤੋਂ ਪਹਿਲਾਂ ਸਿਆਸੀ ਪਾਰ੍ਰਟੀਆਂ ਇਨ੍ਹਾਂ ਕਲੋਨੀਆਂ ਨੂੰ ਰਜਿਸਟਰਡ ਕਰਨ ਦਾ ਵਾਅਦਾ ਕਰਦੇ ਸਨ ਪਰ ਬਾਅਦ ‘ਚ ਉਹ ਇਸ ਨੂੰ ਭੁੱਲ ਜਾਂਦੇ ਸਨ ਇਸ ਵਾਰ ਸਾਡੀ ਸਰਕਾਰ ਬਣਨ ਤੋਂ ਬਾਅਦ ਅਸੀਂ ਫੈਸਲਾ ਕੀਤਾ ਕਿ ਇਨ੍ਹਾਂ ਕਲੋਨੀਆਂ ਦੇ ਨਿਵਾਸੀਆਂ ਨੂੰ ਉਨ੍ਹਾਂ ਦੇ ਅਧਿਕਾਰ ਅਸੀਂ ਦਿਵਾਵਾਂਗੇ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ਮੰਤਰੀ ਮੰਡਲ ਨੇ ਇੱਕ ਮਤੇ ‘ਤੇ ਆਪਣੀ ਮੋਹਰ ਲਾ ਕੇ 15 ਨਵੰਬਰ ਨੂੰ ਉਸ ਨੂੰ ਕੇਂਦਰ ਨੂੰ ਭੇਜਿਆ ਸੀ ਦਿੱਲੀ ਸਰਕਾਰ ਹੁਣ ਛੇਤੀ ਹੀ 1797 ਗੈਰ ਕਾਨੂੰਨੀ ਕਲੋਨੀਆਂ ਦੀ ਰਜਿਸਟਰੇਸ਼ਨ ਸ਼ੁਰੂ ਕਰਵਾ ਦੇਵੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।