ਸੂਬੇ ‘ਚ ਅਪਰਾਧੀਆਂ ਦੇ ਹੌਂਸਲੇ ਬੁਲੰਦ : ਪ੍ਰਿਅੰਕਾ
ਯੋਗੀ ਆਦਿੱਤਿਆਨਾਥ ਨੇ ਕਾਂਗਰਸ ਨੂੰ ਠਹਿਰਾਇਆ ਜ਼ਿੰਮੇਵਾਰੀ
ਏਜੰਸੀ, ਵਾਰਾਣਸੀ
ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਅੱਜ ਕਾਸ਼ੀ ਹਿੰਦੂ ਯੂਨੀਵਰਸਿਟੀ (ਬੀਐਚਯੂ) ਦੇ ਟ੍ਰਾਮਾ ਸੈਂਟਰ ‘ਚ ਭਰਤੀ ਸੋਨਭਦਰ ‘ਨਰਸੰਹਾਰ’ ਕਾਂਡ ‘ਚ ਜ਼ਖਮੀ ਵਿਅਕਤੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਸਬੰਧੀ ਜਾਣਕਾਰੀ ਲਈ ਤੇ ਉਨ੍ਹਾਂ ਦੇ ਛੇਤੀ ਤੰਦਰੁਸਤ ਹੋਣ ਦੀ ਕਾਮਨਾ ਕੀਤੀ। ਬੀਐਚਯੂ ਹਸਪਤਾਲ ‘ਚ ਜ਼ਖਮੀਆਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਉਹ ਘਟਨਾ ਸਥਾਨ ਉੱਤਰ ਪ੍ਰਦੇਸ਼ ਦੇ ਸੋਨਭਦਰ ਦੇ ਉਭਾ ਪਿੰਡ ਲਈ ਰਵਾਨਾ ਹੋਈ। ਉੱਥੇ ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਇੱਥੇ ਦਲਹਟ ਖੇਤਰ ‘ਚ ਪੁਲਿਸ ਨੇ ਰੋਕ ਲਿਆ, ਜਿਸ ਤੋਂ ਬਾਅਦ ਉਹ ਧਰਨੇ ‘ਤੇ ਬੈਠ ਗਏ ਹਨ। ਸੁਰੱਖਿਆ ਬਲਾਂ ਨੇ ਕਾਂਗਰਸ ਜਨਰਲ ਸਕੱਤਰ ਨੂੰ ਸੋਨਭਦਰ ‘ਚ ਧਾਰਾ ਲਾਗੂ ਹੋਣ ਦਾ ਹਵਾਲਾ ਦੇ ਕੇ ਅੱਗੇ ਜਾਣ ਦੀ ਆਗਿਆ ਦੇਣ ਤੋਂ ਮਨਾ ਕਰ ਦਿੱਤਾ। ਓਧਰ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਇਸ ਪੂਰੇ ਵਿਵਾਦ ਲਈ ਕਾਂਗਰਸ ਸਰਕਾਰ ਨੂੰ ਜ਼ਿੰਮੇਵਾਰੀ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸ਼ਾਸਨ ਕਾਲ ਦੌਰਾਨ ਵਨਵਾਸੀਆਂ ਦੀ ਜ਼ਮੀਨ ਨੂੰ ਇੱਕ ਸੁਸਾਇਟੀ ਦੇ ਨਾਂਅ ਕਰ ਦਿੱਤਾ ਗਿਆ। ਸੀਐਮ ਨੇ ਕਿਹਾ ਕਿ ਇੱਕ ਤਿੰਨ ਮੈਂਬਰੀ ਜਾਂਚ ਕਮੇਟੀ ਬਣਾਈ ਗਈ ਹੈ ਜੋ 10 ਦਿਨਾਂ ਦੇ ਅੰਦਰ ਆਪਣੀ ਰਿਪੋਰਟ ਦੇਵੇਗੀ।
ਸੋਨਭਦਰ : ਯੋਗੀ ਨੇ ਪੰਜ ਅਧਿਕਾਰੀਆਂ ਨੂੰ ਕੀਤਾ ਬਰਖਾਸਤ
ਉੱਤਰ ਪ੍ਰਦੇਸ਼ ‘ਚ ਕਾਨੂੰਨ ਵਿਵਸਥਾ ਦੇ ਹਾਲਾਤ ਤੇ ਸਮਾਜਵਾਦੀ ਪਾਰਟੀ (ਸਪਾ) ਸਾਂਸਦ ਮੁਹੰਮਦ ਆਜਮ ਖਾਂ ਦੇ ਉਤਪੀੜਨ ਸਬੰਧੀ ਅੱਜ ਵਿਰੋਧੀਆਂ ਦੇ ਰਾਜ ਵਿਧਾਨ ਸਭਾ ‘ਚ ਜ਼ਬਦਰਸਤ ਹੰਗਾਮੇ ਤੇ ਰੌਲੇ-ਰੱਪੇ ਦਰਮਿਆਨ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸੋਨਭਦਰ ਜ਼ਿਲ੍ਹੇ ‘ਚ ਹੋਈ ਹਿੰਸਾ ਦੇ ਮਾਮਲੇ ‘ਚ ਪੰਜ ਅਧਿਕਾਰੀਆਂ ਨੂੰ ਬਰਖਾਸਤ ਕਰਨ ਦਾ ਐਲਾਨ ਕੀਤਾ।
ਉੱਤਰ ਪ੍ਰਦੇਸ਼ ਦੇ ਸੋਨਭਦਰ ‘ਚ ਪ੍ਰਿਅੰਕਾ ਦੀ ਗੈਰ ਕਾਨੂੰਨੀ ਗ੍ਰਿਫ਼ਤਾਰੀ ਦੁੱਖਦਾਈਕ ਹੈ। ਇਸ ਤੋਂ ਸਾਬਤ ਹੁੰਦਾ ਹੈ ਕਿ ਉੱਤਰ ਪ੍ਰਦੇਸ਼ ਦੀ ਭਾਜਪਾ ਸਰਕਾਰ ‘ਚ ਅਸੁਰੱਖਿਆ ਵਧ ਰਹੀ ਹੈ।
ਰਾਹੁਲ ਗਾਂਧੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।