550ਵੇਂ ਪ੍ਰਕਾਸ਼ ਪੁਰਬ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਤਿਆਰੀਆਂ ਜਾਰੀ : ਚੰਨੀ
ਵਾਹਗਾ ਸਰਹੱਦ (ਅੰਮ੍ਰਿਤਸਰ) ਰਾਜਨ ਮਾਨ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਨਮ ਸਥਾਨ ਨਨਕਾਣਾ ਸਾਹਿਬ ਤੋਂ ਪੰਜ ਤਖ਼ਤਾਂ ਲਈ ਰਵਾਨਾ ਹੋਏ ਨਗਰ ਕੀਰਤਨ ਦਾ ਅੱਜ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਅਟਾਰੀ ਵਿਖੇ ਪੁੱਜਣ ‘ਤੇ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਇਸ ਮੌਕੇ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਪਾਕਿਸਤਾਨ ਤੋਂ ਭਾਰਤ ਵਿੱਚ ਦਾਖਲ ਹੋਏ।
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ‘ਤੇ ਰੁਮਾਲਾ ਤੇ ਫੁੱਲ ਮਲਾਵਾਂ ਭੇਂਟ ਕਰਕੇ ਸਵਾਗਤ ਕੀਤਾ, ਜਦਕਿ ਪੰਜਾਬ ਸਰਕਾਰ ਵੱਲੋਂ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓ. ਪੀ. ਸੋਨੀ, ਸੱਭਿਆਚਾਰਕ, ਸੈਰ ਸਪਾਟਾ ਤੇ ਤਕਨੀਕੀ ਸਿੱਖਿਆ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਤੇ ਸੰਸਦ ਮੈਂਬਰ ਸ੍ਰ. ਗੁਰਜੀਤ ਸਿੰਘ ਔਜਲਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਰੁਮਾਲੇ ਤੇ ਫੁੱਲ ਭੇਂਟ ਕਰਕੇ ਜੀ ਆਇਆਂ ਕਿਹਾ ਇਸ ਮੌਕੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ, ਵਿਧਾਇਕ ਸ੍ਰੀ ਸੁਨੀਲ ਦੱਤੀ, ਵਿਧਾਇਕ ਸ੍ਰ. ਸੰਤੋਖ ਸਿੰਘ ਭਲਾਈਪੁਰ, ਵਿਧਾਇਕ ਸ੍ਰੀ ਸੁਖਵਿੰਦਰ ਸਿੰਘ ਡੈਨੀ, ਵਿਧਾਇਕ ਤਰਸੇਮ ਸਿੰਘ ਡੀ. ਸੀ., ਵਿਧਾਇਕ ਬਿਕਰਮ ਸਿੰਘ ਮਜੀਠੀਆ ਵੱਲੋਂ ਵੀ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ।
ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਉਤਸ਼ਾਹ ਨਾਲ ਮਨਾਉਣ ਲਈ ਸਰਕਾਰ ਵੱਲੋਂ ਪਿਆਰ ਤੇ ਸ਼ਰਧਾ ਨਾਲ ਸਾਰੀਆਂ ਤਿਆਰੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਵਿਸ਼ਵ ਭਰ ‘ਚੋਂ ਆਉਣ ਵਾਲੀ ਸੰਗਤ ਦੇ ਸਵਾਗਤ ਲਈ ਕੋਈ ਢਿੱਲ-ਮੱਠ ਨਾ ਰਹੇ ਉਨ੍ਹਾਂ ਦੱਸਿਆ ਕਿ ਇਹ ਤਿਆਰੀ ਲਗਭਗ ਇੱਕ ਸਾਲ ਤੋਂ ਸ਼ੁਰੂ ਕੀਤੀ ਹੋਈ ਹੈ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ੁਦ ਇਨ੍ਹਾਂ ਤਿਆਰੀਆਂ ‘ਤੇ ਨਿਗ੍ਹਾ ਰੱਖ ਰਹੇ ਹਨ ਇਸ ਮੌਕੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸਮੁੱਚੀ ਮਾਨਵਤਾ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਿਲਜੁਲ ਕੇ ਮਨਾਉਣ ਦਾ ਸੱਦਾ ਦਿੰਦੇ ਉਨ੍ਹਾਂ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ਵਿਚ ਅਪਨਾਉਣ ਦੀ ਲੋੜ ‘ਤੇ ਜ਼ੋਰ ਦਿੱਤਾ।