ਹੜ੍ਹਾਂ ਦਾ ਕਹਿਰ ਜਾਰੀ, ਹਜ਼ਾਰਾਂ ਏਕੜ ਹੋਰ ਫਸਲ ਦਾ ਨੁਕਸਾਨ, ਕਈ ਥਾਈਂ ਲੋਕ ਛੱਤਾਂ ‘ਤੇ ਚੜ੍ਹੇ | Flood
- ਫਿਰੋਜ਼ਪੁਰ ਤੋਂ ਜਲੰਧਰ ਜਾਣ ਵਾਲੀਆਂ 6 ਅਤੇ ਜਲੰਧਰ ਤੋਂ ਹੁਸ਼ਿਆਰਪੁਰ ਜਾਣ ਵਾਲੀਆਂ 2 ਟ੍ਰੇਨਾਂ ਰੱਦ | Flood
ਚੰਡੀਗੜ੍ਹ/ਰੂਪਨਗਰ (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਫੌਰੀ ਤੌਰ ‘ਤੇ ਕੀਤੇ ਜਾਣ ਵਾਲੇ ਰਾਹਤ ਤੇ ਮੁੜ ਵਸੇਬਾ ਕਾਰਜਾਂ ਲਈ 100 ਕਰੋੜ ਰੁਪਏ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਾਣੀ ਦਾ ਪੱਧਰ ਘਟਣ ਤੋਂ ਤੁਰੰਤ ਬਾਅਦ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ ਤਾਂ ਕਿ ਪੀੜਤ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਦੇਣਾ ਯਕੀਨੀ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਰੂਪਨਗਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਦੌਰਾਨ ਕਿਹਾ ਕਿ ਉਨ੍ਹਾਂ ਨੇ ਅੱਜ ਪਿਛਲੇ 72 ਘੰਟਿਆਂ ਤੋਂ ਮੋਹਲੇਧਾਰ ਮੀਂਹ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਹੜ੍ਹਾਂ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਜ਼ਿਲ੍ਹੇ ਵਿੱਚ ਛੱਤ ਡਿੱਗਣ ਨਾਲ ਤਿੰਨ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ। (Flood)
ਇਹ ਵੀ ਪੜ੍ਹੋ : ਮੌਸਮ ਦਾ ਮਿਜਾਜ ਬਦਲਿਆ, ਮਹੀਨਿਆਂ ਬਾਅਦ ਮੋਹਲੇਧਾਰ ਵਰ੍ਹੇ ਬੱਦਲ
ਇਸ ਤੋਂ ਬਾਅਦ ਮੁੱਖ ਮੰਤਰੀ ਨੇ ਸੀਨੀਅਰ ਅਧਿਕਾਰੀਆਂ ਨਾਲ ਸੂਬੇ ਵਿੱਚ ਹੜ੍ਹਾਂ ਨਾਲ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲਿਆ। ਡਰੇਨੇਜ਼ ਦੇ ਚੀਫ ਇੰਜੀਨੀਅਰ ਨੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਬਿਆਸ ਅਤੇ ਰਾਵੀ ਦਰਿਆਵਾਂ ਦੀ ਸਮੁੱਚੀ ਸਥਿਤੀ ਕਾਬੂ ਹੇਠ ਹੈ। ਭਾਵੇਂ ਕਿ ਸਤਲੁਜ ਦਰਿਆ ਦੇ ਨਾਲ ਲਗਦੇ ਇਲਾਕਿਆਂ ਅਤੇ ਫ਼ਿਰੋਜ਼ਪੁਰ ਵਿੱਚ ਹਰੀਕੇ ਹੈੱਡਵਰਕਸ ਵਿਖੇ ਦਰਿਆ ਦੇ ਵਹਾਅ ਵਾਲੇ ਇਲਾਕਿਆਂ ਵਿੱਚ ਖਤਰਾ ਮੰਡਰਾ ਰਿਹਾ ਹੈ। ਮੀਟਿੰਗ ਦੌਰਾਨ ਇਹ ਵੀ ਦੱਸਿਆ ਗਿਆ ਕਿ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਬਰਕਰਾਰ ਰੱਖਣ ਲਈ ਵਾਧੂ ਪਾਣੀ ਛੱਡਿਆ ਗਿਆ ਸੀ ਜੋ ਮੌਜੂਦਾ ਸਮੇਂ 1681.23 ਫੁੱਟ ‘ਤੇ ਵਹਿ ਰਿਹਾ।
ਆਈ.ਆਈ.ਟੀ. ਰੂਪਨਗਰ ਦੇ ਵਿਦਿਆਰਥੀਆਂ ਜਿਨ੍ਹਾਂ ਨੂੰ ਭਾਰੀ ਹੜ੍ਹਾਂ ਕਾਰਨ ਉਥੋਂ ਹਟਾਉਣਾ ਪਿਆ, ਨਾਲ ਗੱਲਬਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਸੂਬਾ ਪ੍ਰਸ਼ਾਸਨ ਨੂੰ ਹੁਕਮ ਦਿੱਤੇ ਕਿ ਉਨਾਂ ਦੇ ਮੁੜ ਕੈਂਪਸ ਜਾਣ ਤੱਕ ਇਨਾਂ ਦੇ ਰਹਿਣ-ਸਹਿਣ ਦਾ ਪ੍ਰਬੰਧ ਪੰਜਾਬ ਭਵਨ ਅਤੇ ਕਿਸਾਨ ਭਵਨ ਵਿੱਚ ਕਰਨ ਨੂੰ ਯਕੀਨੀ ਬਣਾਇਆ ਜਾਵੇ। ਰੂਪਨਗਰ ਹੈੱਡਵਰਕਸ ਦਾ ਦੌਰਾ ਕਰਨ ਤੋਂ ਬਾਅਦ ਪਿੰਡ ਸ਼ਾਮਪੁਰਾ ਵਿਖੇ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਉੱਥੇ ਝੁੱਗੀ-ਝੋਂਪੜੀ ਵਾਲਿਆਂ ਦੀਆਂ ਦੁੱਖ-ਤਕਲੀਫਾਂ ਸੁਣੀਆਂ ਖੈਰਾਬਾਦ ਪਿੰਡ ਵਿਖੇ ਹੜਗ੍ਰਸਤ ਸੜਕ ਰਾਹੀਂ ਜਾ ਕੇ ਮੁੱਖ ਮੰਤਰੀ ਨੇ ਦੀਆਂ ਦੁੱਖ-ਤਕਲੀਫਾਂ ਨੂੰ ਧੀਰਜ ਨਾਲ ਸੁਣੀਆਂ ਅਤੇ ਇਸ ਦੇ ਛੇਤੀ ਹੱਲ ਦਾ ਭਰੋਸਾ ਦਿੱਤਾ।
ਇਹ ਵੀ ਪੜ੍ਹੋ : ਬ੍ਰਾਜੀਲ ਦੇ ਅਮੇਜਨ ਜਹਾਜ ਹਾਦਸੇ ’ਚ 14 ਦੀ ਮੌਤ
ਉੱਧਰ ਹੜ੍ਹਾਂ ਦਾ ਕਹਿਰ ਜਾਰੀ ਹੈ ਰੂਪਨਗਰ, ਲੁਧਿਆਣਾ, ਮੋਗਾ, ਫਿਰੋਜ਼ਪੁਰ ਤੇ ਕੁਝ ਹੋਰ ਇਲਾਕਿਆਂ ‘ਚ ਸਤਲੁਜ ‘ਚ ਪਾਣੀ ਦਾ ਪੱਧਰ ਵਧਣ ਨਾਲ ਫਸਲਾਂ ਦਾ ਲਗਾਤਾਰ ਨੁਕਸਾਨ ਹੋ ਰਿਹਾ ਹੈ ਕਈ ਥਾਈਂ ਲੋਕ ਛੱਤਾਂ ‘ਤੇ ਚੜ੍ਹ ਕੇ ਜਾਨ ਬਚਾ ਰਹੇ ਹਨ ਪਸ਼ੂਆਂ ਦਾ ਹਰਾ-ਚਾਰਾ ਨਾ ਮਿਲਣ ਕਰਕੇ ਪਸ਼ੂਆਂ ਦੀ ਖੁਰਾਕ ਲਈ ਪ੍ਰੇਸ਼ਾਨੀ ਬਣੀ ਹੋਈ ਹੈ ਜ਼ਿਲ੍ਹਾ ਮੋਗਾ ‘ਚ ਹੜ੍ਹ ਪੀੜਤ ਲੋਕਾਂ ਨੇ ਇਸ ਗੱਲ ਦਾ ਗਿਲਾ ਕੀਤਾ ਕਿ ਪਤਾ ਹੋਣ ਦੇ ਬਾਵਜੂਦ ਪ੍ਰਸ਼ਾਸਨ ਨੇ ਸਮੇਂ ਸਿਰ ਪ੍ਰਬੰਧ ਨਹੀਂ ਕੀਤੇ ਧੁੱਸੀ ਬੰਨ੍ਰ੍ਹ ਦੇ ਨੇੜੇ ਕੁਝ ਪਿੰਡਾਂ ਦੇ ਕੋਲੋਂ 16-17 ਫੁੱਟ ਪਾਣੀ ਦਾ ਵਹਾਅ ਚੱਲ ਰਿਹਾ ਹੈ ਜ਼ਿਲ੍ਹਾ ਫਿਰੋਜ਼ਪੁਰ ਦਾ ਪਿੰਡ ਕਾਲੂਵਾਲਾ ਤਿੰਨ ਪਾਸਿਓਂ ਸਰਹੱਦ ਨਾਲ ਘਿਰਿਆ ਹੋਇਆ ਇੱਕ ਟਾਪੂ ਵਾਂਗ ਨਜ਼ਰ ਆ ਰਿਹਾ ਹੈ ਪ੍ਰਸ਼ਾਸਨ ਵੱਲੋਂ ਮਖੂ ਅਤੇ ਜ਼ੀਰਾ ‘ਚ ਫੌਜ ਦੇ 240 ਜਵਾਨ ਤਾਇਨਾਤ ਕੀਤੇ ਗਏ ਅਤੇ ਐਨਡੀਆਰਐਫ ਵੀ ਲੱਗੀ ਹੈ। (Flood)
ਭਾਖੜਾ ਬੰਨ ‘ਤੇ ਪਾਣੀ ਖਤਰੇ ਦੇ ਨਿਸ਼ਾਨ ਤੋਂ ਇੱਕ ਫੁੱਟ ਉਪੱਰ | Flood
ਭਾਖੜਾ ਬਿਆਸ ਮੈਨੇਜ਼ਿੰਗ ਬੋਰਡ ਦੇ ਅਧਿਕਾਰੀਆਂ ਨੇ ਡੈਮ ਦੇ ਫਲੱਡ ਗੇਟ ਅਜੇ ਖੁੱਲ੍ਹੇ ਰੱਖਣ ਦਾ ਫੈਸਲਾ ਲਿਆ ਹੈ। ਅੱਜ ਪਾਣੀ ਦਾ ਪੱਧਰ 1680.8 ਤੱਕ ਅੱਪੜ ਗਿਆ ਸੀ ਜਦੋਂ ਕਿ ਡੈਮ ਦੀ ਵੱਧ ਤੋਂ ਵੱਧ ਸਮਰੱਥਾ 1680 ਫੁੱਟ ਹੈ। 18 ਅਗਸਤ ਨੂੰ ਪਾਣੀ ਦਾ ਪੱਧਰ 1676.93, 17 ਅਗਸਤ ਨੂੰ 1674.54 ਤੇ 16 ਅਗਸਤ ਨੂੰ ਪਾਣੀ ਦਾ ਪੱਧਰ 1673.88 ਫੁੱਟ ਸੀ।