ਤਲਵੰਡੀ ਸਾਬੋ (ਸੱਚ ਕਹੂੰ ਨਿਊਜ਼)। ਸਬ ਡਵੀਜਨ ਤਲਵੰਡੀ ਸਾਬੋ ਦੀ ਅਦਾਲਤ ’ਚ ਪੇਸ਼ੀ ਭੁਗਤਣ ਆਏ ਜਿਸ ਕਿਸਾਨ ਵੱਲੋਂ ਕੱਲ੍ਹ ਅਦਾਲਤ ’ਚ ਕੋਈ ਜ਼ਹਿਰੀਲੀ ਵਸਤੂ ਨਿਗਲ ਲਈ ਗਈ ਸੀ ਉਸਦੀ ਬੀਤੀ ਦੇਰ ਰਾਤ ਹੀ ਮੌਤ ਹੋ ਗਈ ਭਾਵੇਂ ਕਿ ਕਿਸਾਨ ਆਗੂਆਂ ਨੇ ਕਿਸਾਨ ਦੀ ਮੌਤ ਦੇ ਜਿੰਮੇਵਾਰ ਅਧਿਕਾਰੀਆਂ ਤੇ ਲੋਕਾਂ ਖਿਲਾਫ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਮ੍ਰਿਤਕ ਦਾ ਸਸਕਾਰ ਨਾ ਕਰਨ ਦਾ ਐਲਾਨ ਕਰ ਦਿੱਤਾ ਸੀ ਪਰ ਪੁਲਿਸ ਦੇ ਜਾਂਚ ਦੇ ਭਰੋਸੇ ਤੋਂ ਬਾਅਦ ਸਸਕਾਰ ਕਰ ਦਿੱਤਾ ਗਿਆ ਹੈ। ਵੇਰਵਿਆਂ ਮੁਤਾਬਿਕ ਸ਼ੁੱਕਰਵਾਰ ਨੂੰ ਸਬ ਡਵੀਜਨ ਤਲਵੰਡੀ ਸਾਬੋ ਦੀ ਅਦਾਲਤ ’ਚ ਪੇਸ਼ੀ ਭੁਗਤਣ ਆਏ ਪਿੰਡ ਮਲਕਾਣਾ ਦੇ ਕਿਸਾਨ ਗੁਰਸੇਵਕ ਸਿੰਘ ਨੇ ਪੁਲਿਸ ਤੇ ਸੱਤਾਧਾਰੀ ਧਿਰ ’ਤੇ ਉਸ ਦੀ ਜਮੀਨ ਛੁਡਾਉਣ ਦੇ ਦੋਸ਼ ਲਗਾਉਂਦੇ ਹੋਏ ਅਦਾਲਤ ’ਚ ਕੋਈ ਜ਼ਹਿਰੀਲੀ ਵਸਤੂ ਨਿਗਲ ਲਈ ਸੀ। (Sucide)
ਇਹ ਵੀ ਪੜ੍ਹੋ : ਚੰਡੀਗੜ੍ਹ ਪਹੁੰਚੀ ਅਸਟਰੇਲੀਆ ਦੀ ਟੀਮ, ਭਲਕੇ ਮੋਹਾਲੀ ’ਚ ਖੇਡਿਆ ਜਾਵੇਗਾ ਪਹਿਲਾ ਮੁਕਾਬਲਾ
ਕਿਸਾਨ ਦੀ ਇਲਾਜ ਦੌਰਾਨ ਤਲਵੰਡੀ ਸਾਬੋ ਦੇ ਇੱਕ ਨਿੱਜੀ ਹਸਪਤਾਲ ’ਚ ਬੀਤੀ ਦੇਰ ਰਾਤ ਮੌਤ ਹੋ ਗਈ ਸੀ। ਦੱਸਣਾ ਬਣਦਾ ਹੈ ਕਿ ਕਿਸਾਨ ਦੇ ਮਰਨ ਤੋਂ ਪਹਿਲਾਂ ਜ਼ਮੀਨੀ ਮਾਮਲੇ ’ਚ ਸੱਤਾਧਿਰ ਨਾਲ ਸਬੰਧਿਤ ਕੁਝ ਵਿਅਕਤੀ ਤੇ ਡੀਐੱਸਪੀ ਵੱਲੋਂ ਤੰਗ ਪ੍ਰੇਸ਼ਾਨ ਕਰਨ ਨੂੰ ਜ਼ਹਿਰ ਖਾਣ ਦਾ ਕਾਰਨ ਦੱਸਿਆ ਸੀ, ਜਿਸ ਕਰਕੇ ਅੱਜ ਕਿਸਾਨ ਆਗੂਆਂ ਨੇ ਦੋਸ਼ੀਆਂ ਖਿਲਾਫ ਕਰਵਾਈ ਨਾ ਹੋਣ ਤੱਕ ਕਿਸਾਨ ਦਾ ਸਸਕਾਰ ਨਾ ਕਰਨ ਦਾ ਐਲਾਨ ਕਰ ਦਿੱਤਾ ਸੀ ਪਰ ਸ਼ਾਮ ਸਮੇਂ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਨਾਲ ਕਿਸਾਨਾਂ ਦੀ ਮੀਟਿੰਗ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਕਰਕੇ ਦੋਸ਼ੀਆਂ ਖਿਲਾਫ ਕਰਵਾਈ ਕਰਨ ਦਾ ਭਰੋਸਾ ਦੇ ਦਿੱਤਾ। ਕਿਸਾਨ ਆਗੂ ਰਾਮਕਰਨ ਸਿੰਘ ਰਾਮਾ ਨੇ ਕਿਹਾ ਕਿ ਜੇ ਜਾਂਚ ਸਹੀ ਨਾ ਕੀਤੀ ਜਾਂ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਨਾ ਕੀਤੀ ਗਈ ਤਾਂ ਕਿਸਾਨ ਵੱਲੋਂ ਪੰਜਾਬ ਪੱਧਰ ਦਾ ਸੰਘਰਸ਼ ਕੀਤਾ ਜਾਵੇਗਾ। (Sucide)