ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਅਤੇ ਹਰਿਆਣਾ ‘ਚ ਅਹਿਮ ਮੁੱਦਾ ਬਣੇ ਸਤਲੁਜ-ਯਮੁਨਾ ਲਿੰਕ (ਐੱਸ. ਵਾਈ. ਐੱਲ.) ਮਾਮਲੇ ਸਬੰਧੀ ਮੰਗਲਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਕਿਹਾ ਕਿ ਇਸ ਸਮੱਸਿਆ ਦਾ ਜਲਦ ਤੋਂ ਜਲਦ ਹੱਲ ਕੱਢਿਆ ਜਾਣਾ ਚਾਹੀਦਾ ਹੈ। ਅਦਾਲਤ ਨੇ ਇਸ ਦੇ ਲਈ ਕੇਂਦਰ ਸਰਕਾਰ ਨੂੰ 4 ਮਹੀਨਿਆਂ ਦਾ ਸਮਾਂ ਦਿੱਤਾ ਹੈ। ਦੱਸ ਦੇਈਏ ਕਿ ਪਹਿਲਾਂ ਇਹ ਮੰਨਿਆ ਜਾ ਰਿਹਾ ਹੈ ਕਿ ਐੱਸ. ਵਾਈ. ਐੱਲ. ਮੁੱਦੇ ‘ਤੇ ਸੁਪਰੀਮ ਕੋਰਟ ਵਲੋਂ ਮੰਗਲਵਾਰ ਨੂੰ ਫੈਸਲਾ ਸੁਣਾ ਦਿੱਤਾ ਜਾਵੇਗਾ, ਜਿਸ ਤੋਂ ਬਾਅਦ ਦੋਹਾਂ ਸੂਬਿਆਂ ਦੀਆਂ ਸਰਕਾਰਾਂ ਅਤੇ ਸਿਆਸੀ ਹਲਕਿਆਂ ਦੀ ਨਜ਼ਰ ਸੁਪਰੀਮ ਕੋਰਟ ਦੇ ਫੈਸਲੇ ‘ਤੇ ਟਿਕੀ ਹੋਈ ਸੀ। (SYL Canal)
ਇਹ ਵੀ ਪੜ੍ਹੋ : ਜ਼ਾਅਲੀ ਦਸਤਾਵੇਜਾਂ ਸਹਾਰੇ ਫਰਜੀ ਪਿਓ ਬਣਕੇ ਲਿਆ ਸਵਾ 6 ਲੱਖ ਰੁਪਏ ਦਾ ਲੋਨ
ਪਰ ਅਦਾਲਤ ਨੇ ਇਸ ਮੁੱਦੇ ਦੇ ਹੱਲ ਲਈ ਕੇਂਦਰ ਨੂੰ ਹੋਰ ਸਮਾਂ ਦੇ ਦਿੱਤਾ ਹੈ। ਸੁਪਰੀਮ ਕੋਰਟ ਨੇ ਦੋਹਾਂ ਸੂਬਿਆਂ ਨੂੰ ਨਹਿਰ ਦੇ ਨਿਰਮਾਣ ਸਬੰਧੀ ਮਿਲ-ਬੈਠ ਕੇ ਹੱਲ ਕੱਢਣ ਲਈ ਪਹਿਲਾਂ 3 ਸਤੰਬਰ ਤੱਕ ਦਾ ਸਮਾਂ ਦਿੱਤਾ ਸੀ, ਜਿਸ ਤੋਂ ਬਾਅਦ ਦੋਹਾਂ ਸੂਬਿਆਂ ਦੀਆਂ ਕਈ ਬੈਠਕਾਂ ਹੋ ਚੁੱਕੀਆਂ ਹਨ ਪਰ ਕੋਈ ਠੋਸ ਨਤੀਜਾ ਸਾਹਮਣੇ ਨਹੀਂ ਆਇਆ ਹੈ। ਐੱਸ. ਵਾਈ. ਐੱਲ. ਨਹਿਰ ਦੇ ਮੁੱਦੇ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਪੰਜਾਬ ਦੇ ਮੁੱਖ ਮਤੰਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਵੀ ਗਏ ਸਨ। ਮੁੱਖ ਮੰਤਰੀ ਵਲੋਂ ਕੇਂਦਰ ਸਰਕਾਰ ਕੋਲ ਸੁਪਰੀਮ ਕੋਰਟ ਦੇ ਫੈਸਲੇ ਤੋਂ ਪਹਿਲਾਂ ਕੇਂਦਰੀ ਜਲ ਸਰੋਤ ਮੰਤਰੀ ਨਾਲ ਗੱਲਬਾਤ ਦੌਰਾਨ ਆਪਣਾ ਪੱਖ ਰੱਖਿਆ ਗਿਆ ਸੀ। (SYL Canal)