ਕਿਹਾ, ਹਰਿਆਣਾ ਤੇ ਪੰਜਾਬ ਦੀ ਸੁਲ੍ਹਾ ਕਰਵਾ ਕੇ ਹੱਲ ਕੱਢਿਆ ਜਾਵੇ | SYL Canal
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਸੁਪਰੀਮ ਕੋਰਟ ਨੇ ਸਤਲੁਜ ਯਮੁਨਾ ਸੰਪਰਕ ਨਹਿਰ (ਐਸਵਾਈਐਲ ਨਹਿਰ) ਦੇ ਨਿਰਮਾਣ ਦੇ ਮਾਮਲੇ ‘ਚ ਕੇਂਦਰ ਸਰਕਾਰ ਨੂੰ ਹਰਿਆਣਾ ਤੇ ਪੰਜਾਬ ਵਿਚਾਲੇ ਸੁਲ੍ਹਾ ਕਰਵਾਉਣ ਲਈ ਚਾਰ ਮਹੀਨਿਆਂ ਦਾ ਸਮਾਂ ਦਿੱਤਾ ਮੰਗਲਵਾਰ ਨੂੰ ਇਸ ਮਾਮਲੇ ‘ਤੇ ਸੁਣਵਾਈ ਦੌਰਾਨ ਇਹ ਸੁਪਰੀਮ ਕੋਰਟ ਨੇ ਇਹ ਨਿਰਦੇਸ਼ ਦਿੱਤਾ ਐਸਵਾਈਐਲ ਨਹਿਰ ‘ਤੇ ਪੰਜਾਬ ਤੇ ਹਰਿਆਣਾ ਦਰਮਿਆਨ ਲੰਮੇਂ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ। (SYL Canal)
ਪੰਜਾਬ ਸਰਕਾਰ ਸੂਬੇ ‘ਚ ਪਾਣੀ ਦੀ ਕਮੀ ਹੋਣ ਦੀ ਦਲੀਲ ਦੇ ਕੇ ਇਸ ਨਹਿਰ ਦਾ ਵਿਰੋਧ ਕਰ ਰਿਹਾ ਹੈ ਮੰਗਲਵਾਰ ਨੂੰ ਸੁਪਰੀਮ ਕੋਰਟ ‘ਚ ਇਸ ਮਾਮਲੇ ‘ਤੇ ਸੁਣਵਾਈ ਹੋਈ ਇਸ ਦੌਰਾਨ ਅਟਾਰਨੀ ਜਨਰਲ ਕੇ. ਕੇ. ਵੇਣੂਗੋਪਾਲ ਨੇ ਸੁਪਰੀਮ ਕੋਰਟ ਦੇ ਜੱਜ ਅਰੁਣ ਮਿਸ਼ਰਾ, ਐਮਆਰ ਸ਼ਾਹ ਤੇ ਬੀਆਰ ਗਵਈ ਦੀ ਬੈਂਚ ਨੂੰ ਅਪੀਲ ਕੀਤੀ ਕਿ ਕੇਂਦਰ ਸਰਕਾਰ ਦੋਵੇਂ ਸੂਬਿਆਂ ਦੀਆਂ ਸਰਕਾਰਾਂ ਦਰਮਿਆਨ ਸੁਲ੍ਹਾ ਦੀ ਕੋਸ਼ਿਸ਼ ਕਰ ਰਹੀ ਹੈ ਇਸ ਲਈ ਕੇਂਦਰ ਸਰਕਾਰ ਨੂੰ ਇਸ ਦੇ ਲਈ ਤਿੰਨ ਮਹੀਨੇ ਦਾ ਸਮਾਂ ਦਿੱਤਾ ਜਾਵੇ ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਚਾਰ ਮਹੀਨਿਆਂ ਦਾ ਸਮਾਂ ਦੇ ਦਿੱਤਾ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਇਸ ਸਮਾਂ ਹੱਦ ‘ਚ ਦੋਵਾਂ ਸੂਬਿਆਂ ਦਰਮਿਆਨ ਸੁਲ੍ਹਾ ਕਰਵਾ ਕੇ ਇਸ ਵਿਵਾਦ ਨੂੰ ਨਿਬੇੜਨ ਲਈ ਕਿਹਾ।
ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਨਵੀਂ ਦਿੱਲੀ ‘ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਇਸ ਮਾਮਲੇ ‘ਚ ਮੁਲਾਕਾਤ ਕੀਤੀ ਸੀ ਇਸ ਤੋਂ ਪਹਿਲਾਂ ਦੋਵਾਂ ਸੂਬਿਆਂ ਦੇ ਮੁੱਖ ਸਕੱਤਰਾਂ ਦੀ ਕੇਂਦਰੀ ਜਲ ਸ਼ਕਤੀ ਮੰਤਰਾਲੇ ਦੇ ਅਧਿਕਾਰੀਆਂ ਦੇ ਨਾਲ ਦੋ ਦੌਰ ਦੀ ਗੱਲਬਾਤ ਹੋਈ ਸੀ, ਪਰ ਉਹ ਬੇਨਤੀਜਾ ਰਹੀ ਸੀ ਸੁਪਰੀਮ ਕੋਰਟ ਨੇ 10 ਜੁਲਾਈ ਨੂੰ ਆਪਣੇ ਫੈਸਲੇ ‘ਚ ਕੇਂਦਰ ਸਮੇਤ ਪੰਜਾਬ ਤੇ ਹਰਿਆਣਾ ਦੀਆਂ ਸਰਕਾਰਾਂ ਨੂੰ ਮਿਲ ਕੇ ਇਸ ਮਾਮਲੇ ਨੂੰ ਸੁਲਝਾਵੁਣ ਦਾ ਆਦੇਸ਼ ਦਿੱਤਾ ਸੀ ਮੰਨਿਆ ਜਾ ਰਿਹਾ ਹੈ ਕਿ ਹਰਿਆਣਾ ‘ਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਤੋਂ ਸੁਲ੍ਹਾਨਾਮੇ ਲਈ ਸਮਾਂ ਮੰਗਿਆ ਹੈ। (SYL Canal)