ਸਿਹਤ ਮੰਤਰੀ ਨੇ ਕਾਇਆਕਲਪ ਸਵੱਛ ਭਾਰਤ ਅਭਿਆਨ ਤਹਿਤ ਪੁਰਸਕਾਰ ਵੰਡੇ | Pathankot
- ਸਰਕਾਰੀ ਹਸਪਤਾਲਾਂ ਨੂੰ ਸ਼ਾਨਦਾਰ ਮੈਡੀਕਲ ਸੇਵਾਵਾਂ ਬਦਲੇ ਦਿੱਤੇ ਗਏ ਪੁਰਸਕਾਰ | Swachh Bharat
ਮਾਨਸਾ (ਸੁਖਜੀਤ ਮਾਨ)। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਅਹਿਮ ਸਮਾਗਮ ਦੌਰਾਨ ਸਰਕਾਰੀ ਹਸਪਤਾਲਾਂ ਨੂੰ ਬਿਹਤਰੀਨ ਮੈਡੀਕਲ ਸੇਵਾਵਾਂ ਬਦਲੇ ਸਾਲ 2018-19 ਲਈ ਰਾਜ ਪੱੱਧਰੀ ਕਾਇਆ ਕਲਪ ਸਵੱਛ ਭਾਰਤ ਅਭਿਆਨ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ। ਇਸ ਦੌਰਾਨ ਜ਼ਿਲ੍ਹਾ ਹਸਪਤਾਲਾਂ ਦੀ ਸ਼੍ਰੇਣੀ ਵਿਚ ਜ਼ਿਲ੍ਹਾ ਹਸਪਤਾਲ ਪਠਾਨਕੋਟ ਨੂੰ ਪਹਿਲਾ ਇਨਾਮ (25 ਲੱਖ ਰੁਪਏ), ਮਾਤਾ ਕੋਸ਼ੱਲਿਆ ਦੇਵੀ ਹਸਪਤਾਲ ਪਟਿਆਲਾ ਨੂੰ ਦੂਜਾ ਇਨਾਮ (15 ਲੱਖ) ਤੇ ਜ਼ਿਲ੍ਹਾ ਹਸਪਤਾਲ ਮਾਨਸਾ ਨੂੰ ਤੀਜਾ ਇਨਾਮ (10 ਲੱਖ ਰੁਪਏ) ਮਿਲਿਆ। (Pathankot)
ਉਪ ਜ਼ਿਲ੍ਹਾ ਸ੍ਰੇਣੀ ‘ਤੇ ਸਬ ਡਿਵੀਜ਼ਨ ਹਸਪਤਾਲ ਗਿੱਦੜਬਾਹਾ (ਸ੍ਰੀ ਮੁਕਤਸਰ ਸਾਹਿਬ) ਨੂੰ ਪਹਿਲਾ ਇਨਾਮ ਅਤੇ ਮੁਢਲੇ ਸਿਹਤ ਕੇਂਦਰ ਦੀ ਸ਼੍ਰੇਣੀ ਵਿਚ ਸੀਐਚਸੀ ਸ਼ੰਕਰ (ਜਲੰਧਰ) ਨੂੰ ਪਹਿਲਾ ਇਨਾਮ ਮਿਲਿਆ। ਇਸ ਤੋਂ ਇਲਾਵਾ ਚਾਰ ਸਰਕਾਰੀ ਹਸਪਤਾਲਾਂ ਨੂੰ ਨੈਸ਼ਨਲ ਐਕਰੀਡੇਸ਼ਨ ਆਫ ਨੈਸ਼ਨਲ ਕੁਆਲਿਟੀ ਅਸ਼ੋਰੈਂਸ ਸਟੈਂਡਰਡ 2018 ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ। ਇਨ੍ਹਾਂ ਚਾਰ ਹਸਪਤਾਲਾਂ ਵਿਚ ਉਪ ਜ਼ਿਲ੍ਹਾ ਹਸਪਤਾਲ ਦਸੂਹਾ, ਸਬ ਡਿਵੀਜ਼ਨ ਹਸਪਤਾਲ ਮੁਕੇਰੀਆਂ, ਸੀਐਚਸੀ ਗੋਨਿਆਣਾ (ਬਠਿੰਡਾ) ਤੇ ਅਰਬਨ ਪ੍ਰਾਈਮਰੀ ਹੈਲਥ ਸੈਂਟਰ ਬਿਸ਼ਨ ਸਿੰਘ ਨਗਰ (ਪਟਿਆਲਾ) ਸ਼ਾਮਲ ਹਨ। (Pathankot)
ਇਨ੍ਹਾਂ ਤੋਂ ਇਲਾਵਾ ਡੀਐਮਸੀ ਕਪੂਰਥਲਾ ਡਾਕਟਰ ਸਾਰਿਕਾ ਦੁੱਗਲ ਨੂੰ ਸਰਵੋਤਮ ਸੇਵਾਵਾਂ ਬਦਲੇ ਪੁਰਸਕਾਰ, ਸਾਬਕਾ ਸਿਵਲ ਸਰਜਨ ਲੁਧਿਆਣਾ ਡਾਕਟਰ ਪਰਵਿੰਦਰ ਸਿੰਘ ਸਿੱਧੂ ਤੇ ਸਾਬਕਾ ਸਿਵਲ ਸਰਜਨ ਪਟਿਆਲਾ ਡਾ. ਮਨਜੀਤ ਸਿੰਘ ਨੂੰ ਚੰਗੀਆਂ ਸੇਵਾਵਾਂ ਦੇਣ ਵਾਲੇ ਸਿਵਲ ਸਰਜਨਾਂ ਦੀ ਸ਼੍ਰੇਣੀ ‘ਚ ਪੁਰਸਕਾਰਾਂ ਨਾਲ ਨਿਵਾਜਿਆ ਗਿਆ। ਇਸ ਤੋਂ ਇਲਾਵਾ ਐਸਐਮਓਜ਼, ਅਸਿਸਟੈਂਟ ਹਾਸਪੀਟਲ ਐਡਮਿਨਿਸਟ੍ਰੇਟਰ, ਇੰੰਟਰਨਲ ਅਸੈਸਰਜ਼ ਤੇ ਹੋਰ ਹਸਪਤਾਲਾਂ (ਜੋ ਕਾਇਆ ਕਲਪ ਰੈਕਿੰਗ ‘ਚ 70 ਫ਼ੀਸਦੀ ਤੋਂ ਉਪਰ ਰਹੇ) ਦਾ ਵੀ ਸਨਮਾਨ ਕੀਤਾ ਗਿਆ। (Pathankot)
ਇਸ ਮੌਕੇ ਐਮ.ਐਲ.ਏ. ਮਾਨਸਾ ਨਾਜਰ ਸਿੰਘ ਮਾਨਸ਼ਾਹੀਆ, ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ, ਐਸ.ਐਸ.ਪੀ. ਡਾ. ਨਰਿੰਦਰ ਭਾਰਗਵ, ਡਾਇਰੈਕਟਰ ਸਿਹਤ ਪੰਜਾਬ ਡਾ. ਮੀਨਾ ਹਰਦੀਪ ਸਿੰਘ, ਸਟੇਟ ਨੋਡਲ ਅਫ਼ਸਰ ਕੁਆਲਿਟੀ ਅਫ਼ਸਰ ਡਾ. ਪਰਵਿੰਦਰ ਕੌਰ, ਸਾਬਕਾ ਐਮ.ਐਲ.ਏ. ਅਜੀਤ ਇੰਦਰ ਸਿੰਘ ਮੋਫ਼ਰ, ਕਾਂਗਰਸ ਜ਼ਿਲ੍ਹਾ ਪ੍ਰਧਾਨ ਡਾ. ਮਨੋਜ ਬਾਲਾ ਸਮੇਤ ਹੋਰ ਅਧਿਕਾਰੀ ਤੇ ਸਿਹਤ ਵਿਭਾਗ ਦੇ ਵੱਡੀ ਗਿਣਤੀ ਕਰਮਚਾਰੀ ਹਾਜ਼ਰ ਸਨ। (Pathankot)