ਰਾਮਾਂ ਮੰਡੀ (ਸਤੀਸ਼ ਜੈਨ)। ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਵੱਲੋਂ ਇਲਾਕੇ ਦੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਨ ਲਈ ਅੱਜ ਸ਼ਾਮ 5 ਵਜੇ ਖੂਹ ਵਾਲਾ ਚੌਂਕ ਰਾਮਾਂ ਮੰਡੀ ਵਿਖੇ ਕੀਤਾ ਇੱਕ ਸਮਾਗਮ ਕੀਤਾ ਗਿਆ ਇਸ ਵਿੱਚ ਪੁਲਿਸ ਰੇਂਜ ਦੇ ਆਈਜੀ ਐੱਮ. ਐੱਫ. ਫਰੂਕੀ, ਜ਼ਿਲ੍ਹਾ ਪੁਲਿਸ ਮੁਖੀ ਨਾਨਕ ਸਿੰਘ ਤੇ ਹੋਰ ਪੁਲਿਸ ਅਧਿਕਾਰੀਆਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਇਸ ਮੌਕੇ ਜੁੜੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੰਚ ਦੇ ਆਗੂ ਮੇਜਰ ਸਿੰਘ ਕਮਾਲੂ ਤੇ ਨੇ ਇਲਾਕੇ ਅੰਦਰ ਵਧ ਰਹੇ ਨਸ਼ਿਆਂ ਦੇ ਪ੍ਰਸਾਰ ਸਬੰਧੀ ਖੁੱਲ੍ਹ ਕੇ ਆਪਣੇ ਵਿਚਾਰ ਰੱਖੇ ਤੇ ਕਿਹਾ ਕਿ ਨਸ਼ਿਆਂ ਨਾਲ ਏਡਜ਼ ਦੀ ਬਿਮਾਰੀ ‘ਚ ਵੀ ਵਾਧਾ ਹੋ ਰਿਹਾ ਹੈ ਜੋ ਕਿ ਸੂਬੇ ਲਈ ਵੱਡੀ ਚਿੰਤਾ ਵਾਲੀ ਗੱਲ ਹੈ ਉਨ੍ਹਾਂ ਕਿਹਾ ਕਿ ਨਸ਼ੇ ਕਰਨ ‘ਚ ਨੌਜਵਾਨ ਲੜਕੀਆਂ ਵੀ ਪਿੱਛੇ ਨਹੀਂ ਹਨ। (Rama Mandi News)
ਇਹਨਾਂ ਤੋਂ ਇਲਾਵਾ ਆਈਜੀ ਐੱਮ. ਐੱਫ. ਫਰੂਕੀ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਸਰਕਾਰ ਵੀ ਨਸ਼ਿਆਂ ਨੂੰ ਬੰਦ ਕਰਵਾਉਣ ਲਈ ਲਗਾਤਾਰ 24 ਘੰਟੇ ਕੋਸ਼ਿਸ਼ ਕਰਨ ‘ਚ ਲੱਗੀ ਹੋਈ ਹੈ ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਸਪਲਾਇਰਾਂ ਦੀ ਅੱਜ ਚੇਨ ਤੋੜਨ ਦੀ ਲੋੜ ਹੈ ਉਹਨਾਂ ਕਿਹਾ ਕਿ ਲੋਕ ਡਰ ਕੇ ਘਰ ਬੈਠਣ ਦੀ ਬਜਾਏ ਡਟ ਕੇ ਪੁਲਿਸ ਦਾ ਸਾਥ ਦੇਣ ਇਸ ਦੌਰਾਨ ਉਨ੍ਹਾਂ ਲੋਕਾਂ ਦੀਆਂ ਨਸ਼ਿਆਂ ਸਬੰਧੀ ਸ਼ਿਕਾਇਤਾਂ ਵੀ ਸੁਣੀਆਂ ਲੋਕਾਂ ਨੇ ਪ੍ਰਸ਼ਾਸਨ ਖਿਲਾਫ਼ ਡਟ ਕੇ ਆਪਣੀ ਭੜਾਸ ਕੱਢੀ ਤੇ ਕਿਹਾ ਕਿ ਸਰਕਾਰ ਤੇ ਪ੍ਰਸ਼ਾਸਨ ਦੀ ਮਿਲੀਭੁਗਤ ਬਿਨਾ ਨਸ਼ਿਆਂ ਦਾ ਕਾਰੋਬਾਰ ਸੰਭਵ ਨਹੀਂ ਹੈ, ਜਿਸ ਕਾਰਨ ਹੀ ਲੋਕ ਨਸ਼ੇ ਦੇ ਸੌਦਾਗਰਾਂ ਵਿਰੁੱਧ ਸ਼ਿਕਾਇਤ ਕਰਨ ਤੋਂ ਡਰਦੇ ਹਨ ਆਈਜੀ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਨਣ ਤੋਂ ਬਾਅਦ ਤੁਰੰਤ ਹੀ ਥਾਣਾ ਮੁਖੀ ਮਨੋਜ ਕੁਮਾਰ ਨੂੰ ਮੁਅੱਤਲ ਕਰ ਦਿੱਤਾ ਤੇ ਸ਼ਿਕਾਇਤ ਕਰਤਾਵਾਂ ਨੂੰ ਭਰੋਸਾ ਦਿਵਾਇਆ ਕਿ ਨਸ਼ਿਆਂ ਦੇ ਤਸਕਰਾਂ ਨਾਲ ਰਿਆਇਤ ਕਰਨ ਵਾਲੇ ਹੋਰ ਪੁਲਿਸ ਅਧਿਕਾਰੀਆਂ ਵਿਰੁੱਧ ਵੀ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।