ਦੁਬਈ ਤੋਂ 61 ਸਾਲਾ ਵਿਅਕਤੀ ਦੀ ਮ੍ਰਿਤਕ ਦੇਹ ਵਤਨ ਪੁੱਜੀ

61-year-old,Man,  Body,  Arrived, Dubai, 

ਹੁਣ ਤੱਕ 129 ਲੋਕਾਂ ਦੀਆਂ ਮ੍ਰਿਤਕ ਦੇਹਾਂ ਵਾਰਿਸਾਂ ਤੱਕ ਪਹੁੰਚਾ ਚੁੱਕੈ ਟਰੱਸਟ : ਹੇਰ, ਸੰਧੂ | Dubai

ਅੰਮ੍ਰਿਤਸਰ (ਰਾਜਨ ਮਾਨ)। ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਦੇ ਸੁਫ਼ਨੇ ਲੈ ਕੇ ਦੁਬਈ ਗਏ 61 ਸਾਲਾ ਕੇਵਲ ਰਾਮ ਪੁੱਤਰ ਨੰਜੂ ਰਾਮ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ ਸਮਾਜ ਸੇਵਕ ਡਾ. ਐੱਸ. ਪੀ. ਸਿੰਘ ਓਬਰਾਏ ਦੇ ਯਤਨਾਂ ਨਾਲ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀ ਜਲੰਧਰ ਜ਼ਿਲ੍ਹੇ ਦੇ ਫਿਲੌਰ ਨੇੜਲੇ ਪਿੰਡ ਕੰਗ ਜਗੀਰ ਨਾਲ ਸਬੰਧਿਤ ਮ੍ਰਿਤਕ ਕੇਵਲ ਰਾਮ ਕਰੀਬ 3 ਮਹੀਨੇ ਪਹਿਲਾਂ ਹੀ ਆਪਣੀ ਛੁੱਟੀ ਕੱਟ ਕੇ ਵਾਪਸ ਦੁਬਈ ਗਿਆ ਸੀ ਕਿ ਬੀਤੀ 28 ਅਗਸਤ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : IND Vs AUS 2nd ODI : ਅਸਟਰੇਲੀਆ ਵੱਲੋਂ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਫੈਸਲਾ

ਦੱਸਣਯੋਗ ਹੈ ਕਿ ਕੇਵਲ ਰਾਮ ਦੀ ਕੁਝ ਸਮੇਂ ਤੋਂ ਸਿਹਤ ਠੀਕ ਨਹੀਂ ਸੀ ਰਹਿੰਦੀ, ਜਿਸ ਕਾਰਨ ਉਹ ਬੀਤੀ 28 ਅਗਸਤ ਨੂੰ ਪੰਜਾਬ ਵਾਪਸ ਆ ਰਿਹਾ ਸੀ ਜਦ ਉਹ ਏਅਰਪੋਰਟ ਜਾਣ ਲਈ ਘਰੋਂ ਸਵੇਰੇ 5 ਵਜੇ ਚੱਲਣ ਲੱਗਾ ਤਾਂ ਘਰ ਦੇ ਬਾਹਰਵਾਰ ਉਸ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ ਉਸ ਦੇ ਨਾਲ ਰਹਿੰਦੇ ਸਾਥੀਆਂ ਨੇ ਉਸ ਨੂੰ ਹਸਪਤਾਲ ਪਹੁੰਚਾਇਆ ਜਿੱਥੇ ਉਸ ਦੀ ਦੂਜੀ ਵਾਰ ਮੁੜ ਦੌਰਾ ਪੈਣ ਕਾਰਨ ਮੌਤ ਹੋ ਗਈ ਇੱਥੇ ਇਹ ਵੀ ਦੱਸਣਯੋਗ ਹੈ ਕਿ ਕੇਵਲ ਰਾਮ ਦੀ ਕੁਝ ਵਰ੍ਹੇ ਪਹਿਲਾਂ ਕੰਮ ਦੌਰਾਨ ਸੱਜੀ ਬਾਂਹ ਕੱਟੀ ਗਈ ਸੀ ਤੇ ਉਸ ਦੀ ਕੋਈ ਔਲਾਦ ਵੀ ਨਹੀਂ ਹੈ ਜਦ ਕਿ ਪਤਨੀ ਵੀ ਬਹੁਤ ਬਿਮਾਰ ਰਹਿੰਦੀ ਹੈ। (Dubai)

ਜਦ ਕੇਵਲ ਰਾਮ ਦੇ ਨਾਲ ਰਹਿੰਦੇ ਸਾਥੀਆਂ ਨੇ ਉਸਦੀ ਮ੍ਰਿਤਕ ਦੇਹ ਵਾਪਸ ਭਾਰਤ ਭੇਜਣ ਲਈ ਡਾ. ਓਬਰਾਏ ਨਾਲ ਗੱਲ ਕੀਤੀ ਤਾਂ ਡਾ. ਓਬਰਾਏ ਨੇ ਭਾਰਤ ਰਹਿੰਦੇ ਉਸਦੇ ਪਰਿਵਾਰਕ ਮੈਂਬਰਾਂ ਨਾਲ ਨਿੱਜੀ ਤੌਰ ‘ਤੇ ਸੰਪਰਕ ਕੀਤਾ ਤਾਂ ਪਰਿਵਾਰ ਨੇ ਉਸ ਦਾ ਮ੍ਰਿਤਕ ਸਰੀਰ ਵਾਪਸ ਲਿਆਉਣ ਲਈ ਆਪਣੀ ਪਤਲੀ ਆਰਥਿਕ ਹਾਲਤ ਤੇ ਬੇਵਸੀ ਦਾ ਹਵਾਲਾ ਦਿੰਦਿਆਂ ਕੇਵਲ ਰਾਮ ਦੀ ਮ੍ਰਿਤਕ ਦੇਹ ਭਾਰਤ ਭੇਜਣ ਦੀ ਅਰਜੋਈ ਕੀਤੀ ਸੀ, ਜਿਸ ‘ਤੇ ਕਾਰਵਾਈ ਕਰਦਿਆਂ ਡਾ. ਓਬਰਾਏ ਤੇ ਉਨ੍ਹਾਂ ਦੀ ਟੀਮ ਨੇ ਦੁਬਈ ਅੰਦਰ ਸਾਰੀ ਜਰੂਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਅੱਜ ਮ੍ਰਿਤਕ ਦੇਹ ਨੂੰ ਵਤਨ ਭੇਜਿਆ। (Dubai)

ਹਵਾਈ ਅੱਡੇ ‘ਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪੁੱਜੇ ਟਰੱਸਟ ਦੇ ਸੇਵਾਦਾਰ ਸੁਖਜਿੰਦਰ ਸਿੰਘ ਹੇਰ, ਮਨਪ੍ਰੀਤ ਸਿੰਘ ਸੰਧੂ, ਹਰਜਿੰਦਰ ਸਿੰਘ ਹੇਰ, ਨਵਜੀਤ ਸਿੰਘ ਘਈ ਤੇ ਸ਼ਿਸ਼ਪਾਲ ਸਿੰਘ ਲਾਡੀ ਨੇ ਦੱਸਿਆ ਕਿ ਉਕਤ ਵਿਅਕਤੀ ਸਮੇਤ ਟਰੱਸਟ ਵੱਲੋਂ ਹੁਣ ਤੱਕ 129 ਬਦਨਸੀਬਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ ਇਸੇ ਦੌਰਾਨ ਦੁਬਈ ਤੋਂ ਮ੍ਰਿਤਕ ਦੇਹ ਨਾਲ ਆਏ ਮੁਹੰਮਦ ਨਜ਼ੀਰ ਤੋਂ ਇਲਾਵਾ ਮ੍ਰਿਤਕ ਦੇ ਭਰਾ ਭਜਨ ਲਾਲ, ਤਰਸੇਮ ਲਾਲ, ਜੀਜਾ ਪਿਆਰਾ ਲਾਲ, ਭਤੀਜਾ ਕੁਲਦੀਪ ਕੁਮਾਰ ਆਦਿ ਪਰਿਵਾਰਕ ਮੈਂਬਰਾਂ ਨੇ ਸ੍ਰ. ਓਬਰਾਏ ਦਾ ਧੰਨਵਾਦ ਕੀਤਾ।