ਬੀਰਦਵਿੰਦਰ ਵੱਲੋਂ ਕਸ਼ਮੀਰੀ ਵਿਦਿਆਰਥੀਆਂ ਦੇ ਮਸਲੇ ਸਰਕਾਰਾਂ ਕੋਲ ਰੱਖਣ ਦਾ ਐਲਾਨ

Birbinder,  Kashmiri, Students', Governments

ਬਠਿੰਡਾ (ਅਸ਼ੋਕ ਵਰਮਾ)। ਸਾਬਕਾ ਡਿਪਟੀ ਸਪੀਕਰ ਤੇ ਅਕਾਲੀ ਦਲ ਟਕਸਾਲੀ ਦੇ ਆਗੂ ਬੀਰਦਵਿੰਦਰ ਸਿੰਘ ਨੇ ਆਖਿਆ ਹੈ ਕਿ ਉਹ ਕਸ਼ਮੀਰੀ ਵਿਦਿਆਰਥੀਆਂ ਦੇ ਮਸਲਿਆਂ ਨੂੰ ਕੇਂਦਰੀ ਗ੍ਰਹਿ ਵਿਭਾਗ ਅਤੇ ਪੰਜਾਬ ਸਰਕਾਰ ਕੋਲ ਉਠਾਉਣਗੇ ਉਨ੍ਹਾਂ ਆਖਿਆ ਕਿ ਕਸ਼ਮੀਰ ਤੋਂ ਪੰਜਾਬ ‘ਚ ਪੜ੍ਹਦੇ ਲੜਕੇ-ਲੜਕੀਆਂ ਨੂੰ ਭਾਰੀ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨੇ ਅੱਜ ਇੱਥੇ ਬਠਿੰਡਾ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਹਾਲਾਤਾਂ ਪ੍ਰਤੀ ਚਿੰਤਾ ਜਤਾਈ ਅਤੇ ਸਰਕਾਰਾਂ ਨੂੰ ਇਸ ਤਰਫ ਧਿਆਨ ਦੇਣ ਲਈ ਕਿਹਾ ਉਨ੍ਹਾਂ ਆਖਿਆ ਕਿ ਸਭ ਤੋਂ ਵੱਡੀ ਸਮੱਸਿਆ ਪੈਸਿਆਂ ਦੀ ਹੈ?ਜਿਸ ਲਈ ਵਿਦਿਆਰਥੀ ਦਰ-ਦਰ ਭਟਕ ਰਹੇ ਹਨ।

ਉਨ੍ਹਾਂ ਦੱਸਿਆ ਕਿ ਕਸ਼ਮੀਰ ‘ਚ ਧਾਰਾ 307 ਅਤੇ 35 ਏ ਖਤਮ ਕਰਨ ਉਪਰੰਤ ਤਾਂ ਇਹ ਵਿਦਿਆਰਥੀ ਦਿੱਕਤਾਂ ਨਾਲ ਜੂਝ ਰਹੇ ਹਨ ਬਠਿੰਡਾ ਜ਼ਿਲ੍ਹੇ ਵਿਚ 1500 ਦੇ ਕਰੀਬ ਕਸ਼ਮੀਰੀ ਵਿਦਿਆਰਥੀ ਪੜ੍ਹ ਰਹੇ ਹਨ। ਇਨ੍ਹਾਂ ਵਿਦਿਆਰਥੀਆਂ ਨੂੰ ਕਿਰਾਇਆ ਆਦਿ ਦੀ ਅਦਾਇਗੀ ਮੁਸ਼ਕਲ ਹੋਣ ਲੱਗੀ ਹੈ ਉੱਪਰੋਂ ਕਸ਼ਮੀਰ ‘ਚ ਮੋਬਾਇਲ ਫੋਨ ਸੇਵਾਵਾਂ ‘ਤੇ ਲੱਗੀ ਰੋਕ ਕਾਰਨ ਨਾ ਉਹ ਆਪਣੇ ਮਾਪਿਆਂ ਨਾਲ ਗੱਲਬਾਤ ਕਰ ਸਕਦੇ ਹਨ ਅਤੇ ਨਾ ਹੀ ਮਾਪਿਆਂ ਦਾ ਆਪਣੇ ਧੀਆਂ-ਪੁੱਤਰਾਂ ਨਾਲ ਕੋਈ ਸੰਪਰਕ ਬਣ ਰਿਹਾ ਹੈ ਓਧਰ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨੇ ਅੱਜ ਦਮਦਮਾ ਸਾਹਿਬ ਤਲਵੰਡੀ ਸਾਬੋ ਦੀ ਗੁਰੂ ਕਾਸ਼ੀ ਯੂਨੀਵਰਸਿਟੀ ਪੁੱਜ ਕੇ ਕਸ਼ਮੀਰੀ ਵਿਦਿਆਰਥੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। (Kashmiri Students)

ਇਹ ਵੀ ਪੜ੍ਹੋ : ਏਸ਼ੀਆਈ ਖੇਡਾਂ ’ਚ ਛਾਏ, ਬਠਿੰਡਾ-ਮਾਨਸਾ ਦੇ ਜਾਏ

ਉਨ੍ਹਾਂ ‘ਵਰਸਿਟੀ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ‘ਤੇ ਸੰਤੁਸ਼ਟੀ ਜਤਾਈ ਅਤੇ ਨਾਲ ਹੀ ਪ੍ਰਬੰਧਕਾਂ ਨੂੰ ਇੰਨ੍ਹਾਂ ਲੜਕੇ-ਲੜਕੀਆਂ ਦੇ ਮਸਲਿਆਂ ਨੂੰ ਤਰਜੀਹੀ ਅਧਾਰ ‘ਤੇ ਹੱਲ ਕਰਨ ਲਈ ਕਿਹਾ ਵਰਸਿਟੀ ਦੇ ਡੀਨ ਅਕਾਦਮਿਕ ਹਰਜਿੰਦਰ ਸਿੰਘ ਰੋਜ਼ ਨੇ ਸੁਝਾਅ ਦਿੱਤਾ ਕਿ ਚੰਗਾ ਹੋਵੇ ਜੇ ਪ੍ਰਸ਼ਾਸਨ ਕਸ਼ਮੀਰ ‘ਚ ਫਸੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਵਿੱਦਿਅਕ ਅਦਾਰਿਆਂ ‘ਚ ਪਹੁੰਚਾ ਦੇਵੇ ਤਾਂ ਜੋ ਪੜ੍ਹਾਈ ਦਾ ਨੁਕਸਾਨ ਨਾ ਹੋਵੇ ਉਨ੍ਹਾਂ ਸਾਬਕਾ ਡਿਪਟੀ ਸਪੀਕਰ ਨੂੰ ਇਸ ਮੌਕੇ ਜੀ ਆਇਆ ਵੀ ਕਿਹਾ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਪ੍ਰਬੰਧਕਾਂ ਨੇ ਸਾਬਕਾ ਡਿਪਟੀ ਸਪੀਕਰ ਨੂੰ ਜਾਣੂੰ ਕਰਵਾਇਆ। (Kashmiri Students)

ਕਿ ਕਸ਼ਮੀਰੀ ਵਿਦਿਆਰਥੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀ ਮੁਸ਼ਕਲਾਂ ਦੀ ਜਾਣਕਾਰੀ ਲਈ ਜਾਂਦੀ ਹੈ ਤੇ ਜੰਮੂ ਕਸ਼ਮੀਰ ਵੱੈਲਫੇਅਰ ਵਿਦਿਆਰਥੀ ਅਤੇ ਅਧਿਆਪਕ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ ਦੱਸਣਯੋਗ ਹੈ ਕਿ ਗੁਰੂ ਕਾਸ਼ੀ ਯੂਨੀਵਰਸਿਟੀ ਵਿਚ ਸਵਾ ਦੋ ਸੌ ਕਸ਼ਮੀਰੀ ਵਿਦਿਆਰਥੀ ਪੜ੍ਹ ਰਹੇ ਹਨ ਜਿਨ੍ਹਾਂ ‘ਚੋਂ ਕੁਝ ਨੇ ਬੀਰਦਵਿੰਦਰ ਨਾਲ ਰਾਬਤਾ ਕਾਇਮ ਕਰਕੇ ਆਪਣੀਆਂ ਤਕਲੀਫ਼ਾਂ ਤੋਂ ਜਾਣੂ ਕਰਾਇਆ ਸੀ। ਪਤਾ ਲੱਗਿਆ ਹੈ ਕਿ ਜਿਆਦਾਤਰ ਕਸ਼ਮੀਰੀ ਵਿਦਿਆਰਥੀ ਯੂਨੀਵਰਸਿਟੀ ਦੇ ਹੋਸਟਲ ਵਿਚ ਰਹਿ ਰਹੇ ਹਨ ਜਦੋਂ ਕਿ ਕਈਆਂ ਨੇ ਤਲਵੰਡੀ ਸਾਬੋ ਵਿਚ ਰਿਹਾਇਸ਼ ਬਣਾਈ ਹੋਈ ਹੈ। (Kashmiri Students)