ਸਿੱਖਿਆ ਮੰਤਰੀ ਦੇ ਹਲਕੇ ‘ਚ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਸੰਗਰੂਰ-ਲੁਧਿਆਣਾ ਮੁੱਖ ਮਾਰਗ ਜਾਮ

Sangrur-Ludhiana,Unemployed, Teachers ,Education Minister's 

ਸੰਗਰੂਰ (ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ)। ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੇ ਹਲਕੇ ‘ਚ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਅੱਜ ਵੀ ਇਨ੍ਹਾਂ ਅਧਿਆਪਕਾਂ ਵੱਲੋਂ ਸੰਗਰੂਰ-ਲੁਧਿਆਣਾ ਮੁੱਖ ਮਾਰਗ ‘ਤੇ ਲਗਾਤਾਰ ਚਾਰ ਘੰਟੇ ਜਾਮ ਲਾਈ ਰੱਖਿਆ, ਜਿਸ ਕਾਰਨ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈ ਤੇ ਵਾਹਨਾਂ ਦੀਆਂ ਲੰਮੀਆਂ ਲੰਮੀਆਂ ਲਾਈਨਾਂ ਲੱਗ ਗਈਆਂ। ਇਸ ਮੌਕੇ ਸੰਬੋਧਨ ਕਰਦਿਆਂ ਵੱਖ-ਵੱਖ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਸੁੱਤੀ ਪਈ ਨਜ਼ਰ ਆ ਰਹੀ ਹੈ ਉਹ ਬੇਰੁਜ਼ਗਾਰਾਂ ਨੂੰ ਨੌਕਰੀ ਦੇਣ ਲਈ ਕੋਈ ਵੀ ਉਪਰਾਲਾ ਨਹੀਂ ਕਰ ਰਹੀ ਹੈ। ਉਹ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਵੀ ਧਿਆਨ ਨਹੀਂ ਦੇ ਰਹੀ ਹੈ। (Sangrur-Ludhiana Road)

ਜੇਕਰ ਸਰਕਾਰ ਜਲਦੀ ਕੋਈ ਉਪਰਾਲਾ ਨਹੀਂ ਕਰਦੀ ਹੈ ਤਾਂ ਇਸ ਸੰਘਰਸ਼ ਨੂੰ ਹੋਰ ਨਵਾਂ ਤੇ ਤਿੱਖਾ ਰੂਪ ਦਿੱਤਾ ਜਾਵੇਗਾ। ਹੁਣ ਤੋਂ ਪੰਜਾਬ ਸਰਕਾਰ ਜਿੱਥੇ ਵੀ ਕੋਈ ਰੈਲੀ ਜਾਂ ਕੋਈ ਪ੍ਰੋਗਰਾਮ ਰੱਖੇਗੀ ਉੱਥੇ ਜਾ ਕੇ ਕਾਂਗਰਸ ਸਰਕਾਰ ਦਾ ਭੰਡੀ ਪ੍ਰਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਈਟੀਟੀ ਟੈੱਟ ਪਾਸ ਬੇਰੁਜਗਾਰ ਅਧਿਆਪਕ ਯੂਨੀਅਨ ਦੀ ਮੁੱਖ ਮੰਗ ਇਹ ਹੈ ਕਿ ਪੰਜਾਬ ਸਰਕਾਰ ਦੁਆਰਾ 2019 ‘ਚ ਈਟੀਟੀ ਹੈਂਡੀਕੈਪਡ, ਫਰੀਡਮ ਫਾਈਟਰ ਦੀਆਂ 161 ਪੋਸਟਾਂ ਦਿੱਤੀਆਂ ਗਈਆਂ ਸਨ। (Sangrur-Ludhiana Road)

ਉਸ ਦਾ ਕਰਟੇਰੀਆ ਬੀ ਏਈ ਟੀਟੀ+ਟੈੱਟ ਯੋਗਤਾ ਲਾਜ਼ਮੀ ਕਰ ਦਿਤੀ ਗਈ ਹੈ ਪਰ ਯੂਨੀਅਨ ਦੀ ਮੰਗ ਹੈ ਕਿ ਇਨ੍ਹਾਂ 161 ਪੋਸਟਾਂ ਦੀ ਯੋਗਤਾ ਬਾਰ੍ਹਵੀਂ+ਈਟੀਟੀ+ਟੈੱਟ ਕੀਤੀ ਜਾਵੇ। ਨਵੀਂ ਭਰਤੀ ਦਾ ਇਸ਼ਤਿਹਾਰ ਜਲਦੀ ਜਾਰੀ ਕੀਤਾ ਜਾਵੇ ਤਾਂ ਕਿ ਬੇਰੁਜ਼ਗਾਰਾਂ ਨੂੰ ਜਲਦੀ ਤੋਂ ਜਲਦੀ ਰੁਜ਼ਗਾਰ ਮਿਲ ਸਕੇ। ਅੱਜ ਇਨਕਲਾਬੀ ਲੋਕ ਮੋਰਚਾ ਦੇ ਆਗੂ ਸਵਰਨਜੀਤ ਸਿੰਘ ਵੱਲੋਂ ਸੰਘਰਸ਼ ਦੀ ਹਮਾਇਤ ਕੀਤੀ ਗਈ। ਅਧਿਆਪਕਾਂ ਨੇ ਦਾਅਵਾ ਕੀਤਾ ਕਿ ਅੱਜ ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਮੁੱਖ ਮੰਤਰੀ ਨਾਲ ਬੇਰੁਜ਼ਗਾਰ ਅਧਿਆਪਕਾਂ ਦੀ ਮੀਟਿੰਗ ਦੇ ਭਰੋਸੇ ਤੋਂ ਬਾਅਦ ਸ਼ਾਮ ਨੂੰ ਇਹ ਜਾਮ ਖੋਲ੍ਹਿਆ ਗਿਆ। (Sangrur-Ludhiana Road)