ਪਾਵਰਕੌਮ ਦੇ ਕੱਚੇ ਮੁਲਾਜ਼ਮਾਂ ਦੇ ਰੈਗੂਲਰ ਹੋਣ ਤੱਕ ਸੰਘਰਸ਼ ਰਹੇਗਾ ਜਾਰੀ | Powercom
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਾਵਰਕੌਮ ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਦੇ ਬੈਨਰ ਹੇਠ ਸਰਕਾਰੀ ਥਰਮਲ ਪਲਾਟਾਂ, ਪਾਵਰਕੌਮ ਪੱਛਮ ਜ਼ੋਨ ਤੇ ਪਾਵਰਕੌਮ ਤੇ ਟ੍ਰਾਸਕੋ ਦੇ ਸੀ. ਐੱਚ. ਬੀ. ਠੇਕਾ ਮੁਲਾਜ਼ਮਾਂ ਵੱਲੋਂ ਪਰਿਵਾਰਾਂ ਸਮੇਤ ਆਪਣੀਆਂ ਮੰਗਾਂ ਨੂੰ ਲੈ ਕੇ ਪਾਵਰਕੌਮ ਦੇ ਮੁੱਖ ਦਫਤਰ ਅੱਗੇ ਸੂਬਾ ਪੱਧਰੀ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਤੋਂ ਬਾਅਦ ਮਹਿਲਾਂ ਵੱਲ ਜਾ ਰਹੇ ਵੱਡੀ ਪ੍ਰਦਰਸ਼ਨਕਾਰੀਆਂ ਨੂੰ ਫੁਹਾਰਾ ਚੌਕ ਤੋਂ ਪਹਿਲਾਂ ਹੀ ਵੱਡੀ ਗਿਣਤੀ ਪੁਲਿਸ ਕਰਮਚਾਰੀਆਂ ਵੱਲੋਂ ਬੈਰੀਕੇਡ ਲਾ ਕੇ ਰੋਕ ਲਿਆ ਗਿਆ।
ਇਸ ਦੌਰਾਨ ਹੀ ਮੈਨੇਜਮੈਂਟ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਹਾਸਲ ਕੀਤਾ ਗਿਆ। ਸੂਬਾ ਪੱਧਰੀ ਧਰਨੇ ਦੌਰਾਨ ਕੱਚੇ ਮੁਲਾਜ਼ਮਾਂ ਨੂੰ ਸੰਬੋਧਨ ਕਰਦੇ ਹੋਏ ਸੂਬਾ ਕਮੇਟੀ ਆਗੂਆਂ ਜਗਰੂਪ ਸਿੰਘ ਲਹਿਰਾ, ਬਲਿਹਾਰ ਸਿੰਘ ਕਟਾਰੀਆ, ਗੁਵਿੰਦਰ ਸਿੰਘ ਪੰਨੂੰ, ਜਗਸੀਰ ਸਿੰਘ ਭੰਗੂ, ਰਾਜੇਸ਼ ਕੁਮਾਰ ਅਤੇ ਖੁਸ਼ਦੀਪ ਸਿੰਘ ਨੇ ਪੰਜਾਬ ਸਰਕਾਰ ਤੇ ਪਾਵਰਕੌਮ ਮੈਨੇਜਮੈਂਟ ਦੀਆਂ ਮਜਦੂਰ-ਮੁਲਾਜ਼ਮ ਮਾਰੂ ਨੀਤੀਆਂ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦੇ ਹੋਏ ਕਿਹਾ ਕਿ ਕੈਪਟਨ ਸਰਕਾਰ ਸਮੂਹ ਅਦਾਰਿਆਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ‘ਚ ਆਈ ਸੀ। (Powercom)
ਇਹ ਵੀ ਪੜ੍ਹੋ : ਪੁਲਿਸ ਨੇ ਸੁਖਪਾਲ ਖਹਿਰਾ ਨੂੰ ਕੀਤਾ ਗ੍ਰਿਫ਼ਤਾਰ, ਜਾਣੋ ਕੀ ਹੈ ਮਾਮਲਾ?
ਪਰ ਪੰਜਾਬ ਸਰਕਾਰ ਆਪਣੇ ਢਾਈ ਸਾਲਾਂ ਦੇ ਲੰਘੇ ਕਾਰਜਕਾਲ ਦੌਰਾਨ ਕਿਸੇ ਵੀ ਅਦਾਰੇ ਦੇ ਕੱਚੇ ਮੁਲਾਜ਼ਮਾਂ ਨੂੰ ਮਹਿਕਮੇ ‘ਚ ਪੱਕਾ ਭਰਤੀ ਨਹੀਂ ਕੀਤਾ ਗਿਆ, ਸਗੋਂ ਸਰਕਾਰ ਸਮੂਹ ਅਦਾਰਿਆਂ ਦੇ ਕੱਚੇ ਮੁਲਾਜ਼ਮਾਂ ਦੀਆਂ ਛਾਂਟੀਆਂ ਕਰਨ ਤੇ ‘ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ’ ਦੇ ਬੈਨਰ ਹੇਠ ਕੀਤੇ ਲਗਾਤਾਰ ਸੰਘਰਸ਼ਾਂ ਦੇ ਦਬਾਅ ਸਦਕਾ ਪਿਛਲੀ ਅਕਾਲੀ-ਭਾਜਪਾ ਸਰਕਾਰ ਦੁਬਾਰਾ ਬਣਾਏ ਗਏ ‘ਵੈੱਲਫੇਅਰ ਐਕਟ 2016’ ਨੂੰ ਤੋੜਕੇ ਵੱਡੀ ਗਿਣਤੀ ਦੀਆਂ ਕੈਟਾਗਿਰੀਆਂ ਆਊਟਸੋਰਸਿੰਗ ਆਦਿ ਨੂੰ ਐਕਟ ‘ਚੋਂ ਬਾਹਰ ਕਰਨ ਵਾਲੇ ਪਾਸੇ ਤੁਰੀ ਹੋਈ ਹੈ ਜਦੋਂ ਕਿ ਸਮੂਹ ਸਰਕਾਰੀ ਵਿਭਾਗਾਂ ‘ਚ ਆਊਟਸੋਰਸਿੰਗ ਆਦਿ ਪ੍ਰਣਾਲੀ ਤਹਿਤ ਵੱਡੀ ਗਿਣਤੀ ‘ਚ ਕੱਚੇ ਮੁਲਾਜ਼ਮ ਕੰਮ ਕਰ ਰਹੇ ਹਨ। ਇਸ ਸਬੰਧੀ ਆਗੂਆਂ ਦੱਸਿਆ। (Powercom)
ਕਿ ਇਹ ਧਰਨਾ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਜਿਵੇਂ ਕਿ ਕੱਚੇ ਮੁਲਾਜ਼ਮਾਂ ਨੂੰ ਪਾਵਰਕੌਮ ‘ਚ ਪੱਕਾ ਭਰਤੀ ਕਰਨ, ਸੁਪਰੀਮ ਕੋਰਟ ਦੇ ਫੈਸਲੇ ਮੁਤਬਿਕ ਬਰਾਬਰ ਕੰਮ-ਬਰਾਬਰ ਤਨਖਾਹ ਦਾ ਫਾਰਮੂਲਾ ਲਾਗੂ ਕਰਨ, ਸੀ. ਐੱਚ. ਬੀ. ਠੇਕਾ ਮੁਲਾਜ਼ਮਾਂ ਦੀ 30 ਸਤੰਬਰ ਦੀ ਛਾਂਟੀ ਨੀਤੀ ਰੱਦ ਕਰਨ, ਥਰਮਲ ਬਠਿੰਡਾ ਤੋਂ ਸਰਪਲੱਸ ਹੋਏ ਠੇਕਾ ਮੁਲਾਜ਼ਮਾਂ ਨਾਲ ਕੀਤੇ ਸਮਝੌਤੇ ਲਾਗੂ ਕਰਨ ਆਦਿ ਮੰਗਾਂ ਨੂੰ ਲੈਕੇ ਪੀ. ਐੱਸ. ਪੀ. ਸੀ. ਐੱਲ. ਦੇ ਮੁੱਖ ਦਫ਼ਤਰ ਅੱਗੇ ਦਿੱਤੇ ਗਏ। ਆਗੂਆਂ ਨੇ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਇਹ ਧਰਨੇ ਪ੍ਰਦਰਸ਼ਨ ਇਸੇ ਤਰ੍ਹਾਂ ਹੀ ਜਾਰੀ ਰਹਿਣਗੇ। ਆਗੂਆਂ ਨੇ ਕਿਹਾ ਕਿ ਮੋਰਚੇ ਦੇ ਬੈਨਰ ਹੇਠ ਬਠਿੰਡਾ ਵਿਖੇ 10 ਅਕਤੂਬਰ ਦੀ ਮਹਾਂ-ਰੈਲੀ ‘ਚ ਪਾਵਰਕੌਮ ਦੇ ਕੱਚੇ ਮੁਲਾਜ਼ਮ ਪਰਿਵਾਰਾਂ ਸਮੇਤ ਵੱਡੀ ਗਿਣਤੀ ‘ਚ ਸ਼ਮੂਲੀਅਤ ਕਰਨਗੇ। (Powercom)