ਜਲਾਲਾਬਾਦ (ਸੱਚ ਕਹੂੰ ਨਿਊਜ਼)। 24 ਵਿਧਾਨ ਸਭਾ ਹਲਕਾ ਜਲਾਲਾਬਾਦ ਵਿਖੇ ਹੋ ਰਹੀ ਜ਼ਿਮਨੀ ਚੋਣ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਰਮਿੰਦਰ ਆਵਲਾ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਉਹ ਵਿਰੋਧ ਹੋਣ ਦੇ ਸਮਾਚਾਰ ਮਿਲ ਰਹੇ ਹਨ ।ਜ਼ਿਮਨੀ ਚੋਣਾਂ ਲਈ ਜਲਾਲਾਬਾਦ ਵਿਧਾਨ ਸਭਾ ਹਲਕੇ ਤੋਂ ਦਾਅਵੇਦਾਰ ਜਗਦੀਪ ਕੰਬੋਜ ਗੋਲਡੀ ਕੌਮੀ ਸਕੱਤਰ ਆਲ ਇੰਡੀਆ ਯੂਥ ਕਾਂਗਰਸ ਵੱਲੋਂ ਜਿੱਥੇ ਕੌਮੀ ਸਕੱਤਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਉਥੇ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਵੀ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ।
ਅਸਤੀਫਾ ਦੇਣ ਦਾ ਕਾਰਨ ਦੱਸਦੇ ਹੋਏ ਯੂਥ ਕਾਂਗਰਸ ਦੇ ਕੌਮੀ ਸਕੱਤਰ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਵਿਧਾਨ ਸਭਾ ਜ਼ਿਮਨੀ ਚੋਣ ਵਿੱਚ ਜਲਾਲਾਬਾਦ ਤੋਂ ਬਾਹਰੀ ਉਮੀਦਵਾਰ ਨੂੰ ਟਿਕਟ ਦਿੱਤੇ ਜਾਣ ਦੇ ਰੋਸ ਵਜੋਂ ਅਸਤੀਫਾ ਦਿੱਤਾ ਹੈ ।ਉਨ੍ਹਾਂ ਅੱਗੇ ਕਿਹਾ ਕਿ ਅਜਿਹੀਆਂ ਕੀਤੀ ਗਤੀਵਿਧੀਆਂ ਗਰਾਊਂਡ ਲੈਵਲ ਤੇ ਕੰਮ ਕਰਨ ਲਈ ਵਰਕਰਾਂ ਦੇ ਮਾਣ ਨੂੰ ਠੇਸ ਲਗਾਉਂਦੀਆ ਹਨ ਇਸ ਲਈ ਇਹ ਅਸਤੀਫਾ ਜ਼ਰੂਰੀ ਸੀ ।ਸ੍ਰੀ ਗੋਲਡੀ ਨੇ ਅੱਗੇ ਕਿਹਾ ਕਿ ਅਨੇਕਾਂ ਵਰਕਰ ਚੰਗੇ ਭਵਿੱਖ ਲਈ ਪਾਰਟੀ ਨਾਲ ਜੁੜਦੇ ਹਨ ਪਰ ਸਰਮਾਏਦਾਰ ਅਤੇ ਪਾਰਟੀ ਵਿਰੋਧੀ ਤਾਕਤਾ ਉਨ੍ਹਾਂ ਨੂੰ ਪਾਰਟੀ ਚ ਜਾਇਜ ਮੁਕਾਮ ਤੇ ਪੁਜਣ ਨਹੀ ਦੇਦੀਆ। (Raminder Amla)
ਇੱਥੇ ਵਰਨਣਯੋਗ ਹੈ ਕਿ ਕੱਲ੍ਹ ਵਿਧਾਨ ਸਭਾ ਹਲਕਾ ਜਲਾਲਾਬਾਦ ਦੇ ਪੰਚਾਂ ਸਰਪੰਚਾਂ ਵੱਲੋਂ ਇੱਕ ਮੀਟਿੰਗ ਕਰਕੇ ਸਥਾਨਕ ਆਗੂ ਨੂੰ ਟਿਕਟ ਦੇਣ ਦੀ ਮੰਗ ਕੀਤੀ ਸੀ ਅਤੇ ਕਿਹਾ ਸੀ ਕਿ ਉਹ ਸਥਾਨਕ ਆਗੂ ਨੂੰ ਟਿਕਟ ਦਿੱਤੀ ਜਾਵੇ ਜੋ ਪੰਦਰਾਂ ਵੀਹ ਸਾਲ ਤੋਂ ਪਾਰਟੀ ਦੀ ਸੇਵਾ ਕਰ ਰਿਹਾ ਹੋਵੇ।ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਮੀਟਿੰਗ ਕਰਨ ਵਾਲੇ ਜ਼ਿਆਦਾਤਰ ਸਰਪੰਚ ਹੰਸ ਰਾਜ ਜੋਸਨ ਦੇ ਸਮਰਥਕ ਮੰਨੇ ਜਾਂਦੇ ਹਨ।