ਐਮ.ਪੀ.ਔਜਲਾ ਵੱਲੋਂ ਸੰਸਦ ‘ਚ ਲਗਾਤਾਰ ਦੋ ਸਾਲ ਉਠਾਈ ਮੰਗ ਨੇ ਦਿਖਾਇਆ ਰੰਗ

MP Aujla , Demand, Consecutive, 2Years , Parliament

ਅੰਮ੍ਰਿਤਸਰ-ਲੰਡਨ ਹਵਾਈ ਸੇਵਾ ਸ਼ੁਰੂ ਕਰਨ ਦਾ ਹੋਇਆ ਐਲਾਨ

ਰਾਜਨ ਮਾਨ/ਅੰਮ੍ਰਿਤਸਰ। ਭਾਰਤ ਸਰਕਾਰ ਦੇ ਸ਼ਹਿਰੀ ਹਵਾਬਾਜੀ ਮੰਤਰਾਲੇ ਵੱਲੋਂ ਅੰਮ੍ਰਿਤਸਰ ਤੋਂ ਸਟੈਂਸਟਡ ਦਰਮਿਆਨ ਹਫਤੇ ਵਿੱਚ ਤਿੰਨ ਦਿਨ ਹਵਾਈ ਸੇਵਾ ਸ਼ੁਰੂ ਕਰਨ ਦੇ ਐਲਾਨ ਦਾ ਸਵਾਗਤ ਕਰਦਿਆਂ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਨੌਜੁਆਨ ਕਾਂਗਰਸੀ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਇਸ ਅਧੂਰੀ ਹਵਾਈ ਸੇਵਾ ਨਾਲ ਪੰਜਾਬੀਆਂ ਨੂੰ ਫਾਇਦਾ ਘੱਟ ਤੇ ਇਸ ਹਵਾਈ ਸੇਵਾ ਨੂੰ ਜਾਰੀ ਰੱਖਣ ਵਿੱਚ ਪੰਜਾਬੀਆਂ ਦਾ ਇਮਤਿਹਾਨ ਜਿਆਦਾ ਹੋਵੇਗਾ ਮੈਂਬਰ ਪਾਰਲੀਮੈਂਟ ਬਣਨ ਉਪਰੰਤ ਸੰਸਦ ਵਿੱਚ ਦਿੱਤੇ ਪਲੇਠੇ ਭਾਸ਼ਣ ਵਿੱਚ ਵੀ ਅੰਮ੍ਰਿਤਸਰ ਤੋਂ ਲੰਡਨ ਸਮੇਤ ਹੋਰਨਾਂ ਦੇਸ਼ਾਂ ਲਈ ਸਿੱਧੀ ਹਵਾਈ ਸੇਵਾ ਸ਼ੁਰੂ ਕਰਨ ਦਾ ਮੁੱਦਾ ਉਠਾਉਣ ਤੇ ਸੰਸਦ ਵਿੱਚ ਵਾਰ-ਵਾਰ ਅੰਮ੍ਰਿਤਸਰ ਤੋਂ ਵੱਖ-ਵੱਖ ਦੇਸ਼ਾਂ ਲਈ ਹਵਾਈ ਸੇਵਾ ਸ਼ੁਰੂ ਕਰਨ ਦੀ ਮੰਗ ਕਰਨ ਕਾਰਨ ਸੰਸਦ ਵਿੱਚ ਜਹਾਜ਼ਾਂ ਵਾਲੇ ਐਮ. ਪੀ. ਵਜੋਂ ਜਾਣੇ ਜਾਂਦੇ।

ਗੁਰਜੀਤ ਸਿੰਘ ਔਜਲਾ ਨੇ ਇਸ ਹਵਾਈ ਸੇਵਾ ਦੇ ਸ਼ੁਰੂ ਹੋਣ ‘ਤੇ ਅਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕੁਝ ਨਾ ਮਿਲਣ ਨਾਲੋਂ ਕੁਝ ਤਾਂ ਮਿਲਿਆ ਦੀ ਕਹਾਵਤ ਅਨੁਸਾਰ ਉਨ੍ਹਾਂ ਵੱਲੋਂ ਲਗਾਤਾਰ ਸੰਸਦ ਵਿੱਚ ਅੰਮ੍ਰਿਤਸਰ ਤੋਂ ਲੰਡਨ, ਅੰਮ੍ਰਿਤਸਰ-ਟੋਰਾਂਟੋ, ਅੰਮ੍ਰਿਤਸਰ-ਬਰਮਿੰਘਮ ਸਮੇਤ ਹੋਰਨਾਂ ਦੇਸ਼ਾਂ ਲਈ ਸਿੱਧੀ ਹਵਾਈ ਸੇਵਾ ਸ਼ੁਰੂ ਕਰਨ ਦੀ ਮੰਗ ਨੂੰ ਉਠਾਇਆ ਜਾਂਦਾ ਰਿਹਾ ਹੈ ।

ਪਰ ਕੇਂਦਰ ਸਰਕਾਰ ਦੀ ਪੰਜਾਬ ਵਿਰੋਧੀ ਨੀਤੀ ਦੇ ਚਲਦਿਆਂ ਸ਼ਹਿਰੀ ਹਵਾਬਾਜੀ ਮੰਤਰਾਲੇ ਨੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਲੰਡਨ ਦੇ ਹੀਥਰੋ ਹਵਾਈ ਅੱਡੇ ਲਈ ਸਿੱਧੀ ਹਵਾਈ ਸੇਵਾ ਸ਼ੁਰੂ ਕਰਨ ਦੀ ਥਾਂ ‘ਤੇ ਅੰਮ੍ਰਿਤਸਰ-ਸਟੈਂਸਟਡ ਹਵਾਈ ਅੱਡੇ ਲਈ ਹਫਤੇ ਦੇ ਤਿੰਨ ਦਿਨ (ਸੋਮਵਾਰ, ਮੰਗਲਵਾਰ ਤੇ ਵੀਰਵਾਰ) ਹਵਾਈ ਸੇਵਾ ਸ਼ੁਰੂ ਕਰਨ ਦਾ ਐਲਾਣ ਕੀਤਾ ਹੈ ਜਿਸਦੇ ਸ਼ੁਰੂ ਹੋਣ ਦਾ ਫਾਇਦਾ ਸਿਰਫ ਲੰਡਨ ਵਾਸੀਆਂ ਨੂੰ ਹੀ ਮਿਲੇਗਾ ਜਿਸ ਨਾਲ ਕੇਂਦਰ ਸਰਕਾਰ ਨੂੰ ਇਹ ਹਵਾਈ ਸੇਵਾ ਘਾਟੇ ਦਾ ਸੌਦਾ ਦੱਸਦਿਆਂ ਬੰਦ ਕਰਨ ਦਾ ਬਹਾਨਾ ਮਿਲ ਜਾਵੇਗਾ ਸ. ਔਜਲਾ ਨੇ ਕਿਹਾ ਕਿ ਹੀਥਰੋ ਹਵਾਈ ਅੱਡੇ ਲਈ ਉਡਾਨ ਸ਼ੁਰੂ ਹੋਣ ਨਾਲ ਕੈਨੇਡਾ, ਅਮਰੀਕਾ ਤੇ ਯੂਰਪੀ ਦੇਸ਼ਾਂ ਦੇ ਹਵਾਈ ਯਾਤਰੀਆਂ ਨੂੰ ਪੂਰਨ ਫਾਇਦਾ ਮਿਲੇਗਾ।

ਸ. ਔਜਲਾ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਸ਼ਹਿਰੀ ਹਵਾਬਾਜੀ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਲਿਖੀ ਚਿੱਠੀ ਵਿੱਚ ਕਿਹਾ ਕਿ ਪਾਕਿਸਤਾਨ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸੰਬੰਧੀ ਵਿਸ਼ਵ ਦੇ ਵੱਖ-ਵੱਖ ਦੇਸ਼ਾਂ ਲਈ ਲਾਹੌਰ ਤੇ ਸਿਆਲਕੋਟ ਦੇ ਹਵਾਈ ਅੱਡਿਆਂ ਤੋਂ ਰੋਜਾਨਾ ਹਵਾਈ ਸੇਵਾ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ ਜਿਸ ਨਾਲ ਸ੍ਰੀ ਨਨਕਾਣਾ ਸਾਹਿਬ ਤੇ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਲੱਖਾਂ ਸਿੱਖ ਮਜਬੂਰੀ ਵੱਸ ਪਾਕਿਸਤਾਨ ਦੀ ਧਰਤੀ ‘ਤੇ ਉੱਤਰਨਗੇ ਸ. ਔਜਲਾ ਨੇ ਚਿੰਤਾ ਜਾਹਿਰ ਕੀਤੀ ਕਿ ਜੋ ਸ਼ਰਧਾਲੂ ਪਾਕਿਸਤਾਨ ਵਿਖੇ ਪੁੱਜਣਗੇ।

ਉਨ੍ਹਾਂ ਸ਼ਰਧਾਲੂਆਂ ਨੂੰ ਭਾਰਤ ਪੁੱਜਣ ‘ਤੇ ਸੁਰੱਖਿਆ ਏਜੰਸੀਆਂ ਦੀ ਜਾਂਚ ਦਾ ਬਹਾਨਾ ਬਣਾ ਕੇ ਬਿਨਾ ਵਜ੍ਹਾ ਤੰਗ-ਪ੍ਰੇਸ਼ਾਨ ਕੀਤਾ ਜਾਵੇਗਾ ਕਿਉਂਕਿ ਇਸ ਸਮੇਂ ਭਾਰਤ-ਪਾਕਿਸਤਾਨ ਦੇ ਸੰਬੰਧ ਬਹੁਤ ਜਿਆਦਾ ਤਣਾਅਪੂਰਨ ਹਨ ਸ. ਔਜਲਾ ਨੇ ਕਿਹਾ ਕਿ ਕੇਂਦਰ ਸਰਕਾਰ ਪ੍ਰਕਾਸ਼ ਪੁਰਬ ਸੰਬੰਧੀ ਗੰਭੀਰਤਾ ਦਿਖਾਉਂਦਿਆਂ ਅੰਮ੍ਰਿਤਸਰ ਤੋਂ ਲੰਡਨ ਦੇ ਹੀਥਰੋ ਹਵਾਈ ਅੱਡੇ ਦੇ ਨਾਲ-ਨਾਲ ਅੰਮ੍ਰਿਤਸਰ-ਦਿੱਲੀ-ਟੋਰਾਂਟੋ ਦਰਮਿਆਨ ਚਲਦੀ ਹਵਾਈ ਉਡਾਨ ਨੂੰ ਅੰਮ੍ਰਿਤਸਰ-ਟੋਰਾਂਟੋ ਸਿੱਧੀ ਹਵਾਈ ਉਡਾਨ ਵਿੱਚ ਤਬਦੀਲ ਕਰਨ ਦਾ ਐਲਾਣ ਕਰੇ ਸ. ਔਜਲਾ ਨੇ ਸ਼ਹਿਰੀ ਹਵਾਬਾਜੀ ਮੰਤਰੀ ਹਰਦੀਪ ਸਿੰਘ ਪੁਰੀ ਦਾ ਅੰਮ੍ਰਿਤਸਰ-ਪਟਨਾ ਸਾਹਿਬ ਸਿੱਧੀ ਹਵਾਈ ਸੇਵਾ ਸ਼ੁਰੂ ਕਰਨ ਤੇ ਵੀ ਧੰਨਵਾਦ ਕੀਤਾ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।