ਯੂਪੀ : ਭਾਰੀ ਮੀਂਹ ਕਾਰਨ 55 ਮੌਤਾਂ, ਸਕੂਲ ਬੰਦ (Rain)
ਲਖਨਊ (ਏਜੰਸੀ)। ਉੱਤਰ ਪ੍ਰਦੇਸ਼ ‘ਚ ਪਿਛਲੇ 3 ਦਿਨਾਂ ਤੋਂ ਲਗਾਤਾਰ ਜਾਰੀ ਭਾਰੀ ਮੀਂਹ ਦਾ ਕਹਿਰ ਅੱਜ ਸ਼ਨਿੱਚਰਵਾਰ ਨੂੰ ਵੀ ਜਾਰੀ ਹੈ। ਮਿਲੀ ਜਾਣਕਾਰੀ ਮੁਤਾਬਕ ਭਾਰੀ ਮੀਂਹ ਕਾਰਨ ਹੁਣ ਤੱਕ ਸੂਬੇ ‘ਚ 55 ਜਣਿਆਂ ਦੀ ਮੌਤ ਹੋ ਚੁੱਕੀ ਹੈ। ਸੂਬੇ ‘ਚ ਲਗਾਤਾਰ ਭਾਰੀ ਬਾਰਿਸ਼ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਅੱਜ ਸਾਰੇ 12ਵੀਂ ਤੱਕ ਦੇ ਸਾਰੇ ਸਕੂਲ ਬੰਦ ਕਰਨ ਦਾ ਆਦੇਸ਼ ਦੇ ਦਿੱਤਾ ਹੈ। (Rain)
ਭਾਰੀ ਬਾਰਿਸ਼ ਕਾਰਨ ਵੱਖ-ਵੱਖ ਜ਼ਿਲਿਆਂ ‘ਚ ਜਨਜੀਵਨ ਕਾਫੀ ਪ੍ਰਭਾਵਿਤ ਹੋ ਗਿਆ ਹੈ। ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਹੈ ਕਿ ਪ੍ਰਭਾਵਿਤ ਲੋਕਾਂ ਨੂੰ ਤਰੁੰਤ ਰਾਹਤ ਪਹੁੰਚਾਉਣ।
ਜ਼ੋਨਲ ਮੌਸਮ ਕੇਂਦਰ ਦੇ ਡਾਇਰੈਕਟਰ ਜੇ. ਪੀ. ਗੁਪਤਾ ਨੇ ਦੱਸਿਆ ਹੈ ਕਿ ਹੁਣ ਦੱਖਣੀ-ਪੱਛਮੀ ਉਤਰ ਪ੍ਰਦੇਸ਼ ‘ਚ ਚੱਕਰਵਾਤ ਦਾ ਪ੍ਰਭਾਵ ਬਣਿਆ ਹੋਇਆ ਹੈ। ਇਸ ਦੇ ਨਾਲ ਹੀ ਬੰਗਾਲ ਦੀ ਖਾੜੀ ਤੋਂ ਆ ਰਹੀ ਪੂਰਬੀ ਹਵਾ ਕਾਰਨ ਭਾਰੀ ਬਾਰਿਸ਼ ਹੋ ਰਹੀ ਹੈ। ਉਨ੍ਹਾਂ ਦੱਸਿਆ ਹੈ ਕਿ ਸੂਬੇ ਦੇ ਪੂਰਬੀ ਹਿੱਸਿਆ ‘ਚ ਲਗਭਗ ਸਾਰੇ ਸਥਾਨਾਂ ‘ਤੇ ਪੱਛਮੀ ਹਿੱਸਿਆਂ ‘ਚ ਕੁਝ ਥਾਵਾਂ ‘ਤੇ ਬਾਰਿਸ਼ ਹੋ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।