ਸਾਡੇ ਨਾਲ ਸ਼ਾਮਲ

Follow us

13.1 C
Chandigarh
Monday, February 16, 2026
More
    Home Breaking News ਮੁਕੇਰੀਆਂ ਸੀਟ ...

    ਮੁਕੇਰੀਆਂ ਸੀਟ ਤੋਂ ਕਾਂਗਰਸੀ ਉਮੀਦਵਾਰ ਨੇ ਭਰਿਆ ਨਾਮਜ਼ਦਗੀ ਪੱਤਰ

    Nominated, Congress, Candidate, Mukerian

    ਮੁਕੇਰੀਆਂ । ਪੰਜਾਬ ‘ਚ ਜ਼ਿਮਨੀ ਚੋਣਾਂ ਲਈ ਕਾਂਗਰਸ ਵੱਲੋਂ ਮੁਕੇਰੀਆਂ ਸੀਟ ਤੋਂ ਐਲਾਨੀ ਗਈ ਉਮੀਦਵਾਰ ਇੰਦੂ ਬਾਲਾ ਵੱਲੋਂ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਵਾਇਆ ਗਿਆ। ਇੰਦੂ ਬਾਲਾ ਨੇ ਐੱਸ. ਡੀ. ਐੱਮ. ਅਸ਼ੋਕ ਕੁਮਾਰ ਦੀ ਕੋਰਟ ‘ਚ ਪੇਪਰ ਦਾਖਲ ਕੀਤੇ। ਇਸ ਮੌਕੇ ਉਨ੍ਹਾਂ ਦੇ ਨਾਲ ਸੂਬਾ ਇੰਚਾਰਜ ਆਸ਼ਾ ਕੁਮਾਰੀ, ਕੈਬਨਿਟ ਮੰਤਰੀ ਓ. ਪੀ. ਸੋਨੀ, ਸੁੰਦਰ ਸ਼ਾਮ ਅਰੋੜਾ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੰਗਤ ਸਿੰਘ ਗਿਲਜ਼ੀਆਂ ਅਤੇ ਡਾਕਟਰ ਰਾਜ ਕੁਮਾਰ ਚੱਬੇਵਾਲ ਮੌਜੂਦ ਸਨ। ਦੱਸਣਯੋਗ ਹੈ ਕਿ ਪੰਜਾਬ ‘ਚ 21 ਅਕਤਬੂਰ ਨੂੰ ਦਾਖਾ, ਮੁਕੇਰੀਆਂ, ਜਲਾਲਾਬਾਦ ਅਤੇ ਫਗਵਾੜਾ ਦੀ ਸੀਟ ‘ਤੇ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਇਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ।

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here