ਚਿਦੰਬਰਮ ਨੂੰ ਦਿੱਲੀ ਹਾਈ ਕੋਰਟ ਤੋਂ ਝਟਕਾ, ਜ਼ਮਾਨਤ ਹੋਈ ਖਾਰਜ

Chidambaram, Dismissed, High Court, Dismissed

ਚਿਦੰਬਰਮ ਨੂੰ ਦਿੱਲੀ ਹਾਈ ਕੋਰਟ ਤੋਂ ਝਟਕਾ, ਜ਼ਮਾਨਤ ਹੋਈ ਖਾਰਜ

ਨਵੀਂ ਦਿੱਲੀ। ਆਈਐਨਐਕਸ ਮੀਡੀਆ ਮਾਮਲੇ ‘ਚ ਸਾਬਕਾ ਵਿੱਤ ਮੰਤਰੀ ਅਤੇ ਕਾਂਗਰਸ ਨੇਤਾ ਪੀ ਚਿਦੰਬਰਮ ਦੀ ਜਮਾਨਤ ਅਰਜੀ ਤੇ ਦਿੱਲੀ ਹਾਈਕੋਰਟ ਨੇ ਫੈਸਲਾ ਸੁਣਾਇਆ ਹੈ। ਕੋਰਟ ਨੇ ਉਨ੍ਹਾਂ ਦੀ ਜਮਾਨਤ ਯਾਚੀਕਾ ਖਾਰਜ ਕਰ ਦਿੱਤੀ ਗਈ ਹੈ। ਸ਼ੁੱਕਰਵਾਰ ਨੂੰ ਕੋਰਟ ਨੇ ਸੁਣਵਾਈ ਪੂਰੀ ਕਰਕੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਦੱਸ ਦਈਏ ਕਿ ਇਸ ਮਾਮਲੇ ‘ਚ ਗ੍ਰਿਫਤਾਰ ਹੋਏ ਪੀ ਚਿਦੰਬਰਮ ਨੇ 11 ਦਸੰਬਰ ਨੂੰ ਜਮਾਨਤ ਲਈ ਦਿੱਲੀ ਹਾਈਕੋਰਟ ਦਾ ਦਰਵਾਜਾ ਖੜਕਾਇਆ ਸੀ।  Chidambaram

ਉਨ੍ਹਾਂ ਨੇ ਮਾਮਲੇ ਦੇ 14 ਦਿਨਾਂ ਦੀ ਨਿਆਇਕ ਹਿਰਾਸਤ ਦੇ ਸੀਬੀਆਈ ਦੇ ਆਦੇਸ਼ ਨੂੰ ਚੁਣੌਤੀ ਦਿੱਤੀ ਸੀ। ਚਿਦੰਬਰਮ ਦੀ ਜਮਾਨਤ ਸਬੰਧੀ ਉਨ੍ਹਾਂ ਦੇ ਖਿਲਾਫ਼ ਅਦਾਲਤ ‘ਚ ਬਹਿਸ ਰਹੇ ਸੋਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਜਮਾਨਤ ਦੇਣ ਤੇ ਸਾਬਕਾ ਵਿੱਤ ਮੰਤਰੀ ਦੇ ਫਰਾਰ ਹੋਣ ਦਾ ਖਤਰਾ ਹੈ। ਉਨ੍ਹਾਂ ਨੇ ਕਿਹਾ ਕਿ ਗੰਭੀਰ ਮਾਮਲੇ ‘ਚ ਫਸੇ ਹੋਣ ਦੇ ਚਲਦਿਆਂ ਸੰਭਾਵਨਾ ਹੈ ਕਿ ਜਮਾਨਤ ਮਿਲਦੇ ਹੀ ਚਿਦੰਬਰਮ ਦੇਸ਼ ਛੱਡ ਕੇ ਫਰਾਰ ਹੋਣ ਜਾਣ ਕਿਉਂਕਿ ਉਨ੍ਹਾਂ ਕੋਲ ਕਿਸੇ ਬਾਹਰੀ ਦੇਸ਼ ‘ਚ ਰਹਿਣ ਲਈ ਕਾਫੀ ਪੈਸਾ ਹੈ। Chidambaram

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।