ਕਿਸਾਨ ਜਥੇਬੰਦੀਆਂ ਦੇ ਕਾਫਲੇ ਨਾਲ ਪਹੁੰਚੇ ਅਦਾਲਤ
ਬਰਨਾਲਾ (ਰਾਜਿੰਦਰ ਸ਼ਰਮਾ) | ਬਰਨਾਲਾ ‘ਚ ਸੰਨ 2001 ‘ਚ ਹੋਏ ਇੱਕ ਕਤਲ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗੂ ਮਨਜੀਤ ਸਿੰਘ ਧਨੇਰ ਅੱਜ ਕਿਸਾਨ ਜਥੇਬੰਦੀਆਂ ਦੇ ਵੱਡੇ ਇਕੱਠ ਨਾਲ ਇਨਕਲਾਬੀ ਢੰਗ ਨਾਲ ਅਦਾਲਤ ਵਿੱਚ ਪੇਸ਼ ਹੋਏ, ਜਿੱਥੋਂ ਅਦਾਲਤ ਵੱਲੋਂ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ
ਅੱਜ ਬਰਨਾਲਾ ਦੀ ਅਨਾਜ ਮੰਡੀ ਵਿੱਚ ਜੁੜੇ ਵੱਡੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਵੱਖ-ਵੱਖ ਆਗੂਆਂ ਨੇ ਕਿਹਾ ਕਿ ਲੋਕ ਹੁਣ ਮਨਜੀਤ ਧਨੇਰ ਨੂੰ ਸਜ਼ਾ ਤੋਂ ਮੁਕਤ ਕਰਵਾ ਕੇ ਹੀ ਦਮ ਲੈਣਗੇ ਇਸ ਉਪਰੰਤ ਇੱਕ ਵੱਡੇ ਕਾਫ਼ਲੇ ਦੇ ਰੂਪ ਵਿੱਚ ਬਰਨਾਲਾ ਦੇ ਬਾਜ਼ਾਰਾਂ ਵਿੱਚ ਰੋਸ ਮਾਰਚ ਕਰਦੇ ਹੋਏ ਅਦਾਲਤ ਵੱਲ ਨੂੰ ਕੂਚ ਕੀਤਾ ਪੰਜ ਕਿਲੋਮੀਟਰ ਲੰਬੇ ਇਸ ਰੋਸ ਮਾਰਚ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਆਪਣੀਆਂ ਗੱਡੀਆਂ ਅਤੇ ਟਰੈਕਟਰ ਟਰਾਲੀਆਂ ਲੈ ਕੇ ਲੋਕ ਸ਼ਾਮਲ ਹੋਏ ਜਿਸ ਦੇ ਵਿੱਚ ਵੱਖ-ਵੱਖ ਪਿੰਡਾਂ ਤੋਂ ਆਏ ਕਿਸਾਨਾਂ, ਮਜ਼ਦੂਰਾਂ, ਅਤੇ ਇਨਸਾਫ਼ ਪਸੰਦ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ ਇਸ ਰੋਸ ਮਾਰਚ ਵਿੱਚ ਔਰਤਾਂ ਵੀ ਵੱਡੀ ਗਿਣਤੀ ਵਿੱਚ ਸ਼ਾਮਲ ਸਨ ਇੰਨੇ ਵੱਡੇ ਇਕੱਠ ਨੂੰ ਦੇਖਦੇ ਹੋਏ ਪੁਲਿਸ ਪ੍ਰਸ਼ਾਸਨ ਚਿੰਤਾ ਵਿੱਚ ਨਜ਼ਰ ਆਇਆ ਜਿਸ ਕਰਕੇ ਬਾਹਰਲੇ ਜ਼ਿਲ੍ਹਿਆਂ ਤੋਂ ਭਾਰੀ ਗਿਣਤੀ ਵਿੱਚ ਪੁਲਿਸ ਫੋਰਸ ਬੁਲਾ ਕੇ ਤੈਨਾਤ ਕੀਤੀ ਗਈ ਸੀ
ਇਹ ਸੀ ਇਸ ਕੇਸ ਦੀ ਅਸਲ ਕਹਾਣੀ
ਬੀਤੇ ਸਮੇਂ ਦੌਰਾਨ ਮਹਿਲ ਕਲਾਂ ਦੀ ਇੱਕ ਸਕੂਲ ਪੜ੍ਹਦੀ ਨਾਬਾਲਗ ਲੜਕੀ ਨਾਲ ਜ਼ਬਰ-ਜਨਾਹ ਕਰਨ ਤੋਂ ਬਾਅਦ ਉਸ ਦਾ ਕਤਲ ਕਰਕੇ ਜ਼ਮੀਨ ਵਿਚ ਦੱਬ ਦਿੱਤਾ ਗਿਆ ਸੀ ਇਸ ਕਤਲ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਿੱਚ ਮਨਜੀਤ ਧਨੇਰ ਦਾ ਅਹਿਮ ਰੋਲ ਸੀ
ਇਸ ਕੇਸ ਦੇ ਟਰਾਇਲ ਦੌਰਾਨ ਹੀ ਬਰਨਾਲਾ ਕੋਰਟ ਦੇ ਵਿੱਚ ਦੋਸ਼ੀਆਂ ਨਾਲ ਸਬੰਧਤ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ ਸੀ ਅਤੇ ਮਨਜੀਤ ਧਨੇਰ ਇਸ ਮਾਮਲੇ ‘ਚ ਨਾਮਜ਼ਦ ਕੀਤਾ ਗਿਆ ਜਿਸ ਵਿੱਚ ਇਸ ਸ਼ਖ਼ਸ ਨੂੰ ਅਦਾਲਤ ਵੱਲੋਂ ਵੀਹ ਸਾਲ ਦੀ ਸਜ਼ਾ ਅਤੇ ਬਾਕੀ ਦੋ ਸਾਥੀਆਂ ਨੂੰ ਵੀ ਸਜ਼ਾ ਸੁਣਾਈ ਗਈ ਸੀ ਜਿਨ੍ਹਾਂ ਦੀ ਸਜ਼ਾ ਉੱਪਰਲੀ ਅਦਾਲਤ ਵੱਲੋਂ ਮੁਆਫ਼ ਕਰ ਦਿੱਤੀ ਗਈ ਸੀ ਪ੍ਰੰਤੂ ਮਨਜੀਤ ਧਨੇਰ ਦੀ ਸਜ਼ਾ ਬਹਾਲ ਰੱਖੀ ਗਈ ਸੀ ਇਸ ਦੀ ਅਪੀਲ ਸੁਪਰੀਮ ਕੋਰਟ ਵਿੱਚ ਕੀਤੀ ਗਈ ਸੀ ਸੁਪਰੀਮ ਕੋਰਟ ਨੇ ਵੀ ਇਸ ਸਜ਼ਾ ਨੂੰ ਬਹਾਲ ਹੀ ਰੱਖਿਆ ਹੈ ਇਸ ਲਈ ਮਨਜੀਤ ਧਨੇਰ ਨੇ ਕੋਰਟ ਦਾ ਸਨਮਾਨ ਕਰਦੇ ਹੋਏ ਅੱਜ ਆਪਣੇ ਆਪ ਨੂੰ ਅਦਾਲਤ ਵਿੱਚ ਪੇਸ਼ ਕਰ ਦਿੱਤਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।