ਅੰਮ੍ਰਿਤਸਰ। ਅੱਜ ਸਵੇਰੇ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਦੀ ਟੀਮ ਵੱਲੋਂ ਜੀ. ਟੀ. ਰੋਡ ਤੋਂ ਅੱਤਵਾਦੀ ਗਤੀਵਿਧੀਆਂ ਨਾਲ ਜੁੜੇ ਸਾਜਨਪ੍ਰੀਤ ਨਾਮਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਸਾਜਨਪ੍ਰੀਤ ਸਿੰਘ ਨੂੰ ਬਾਅਦ ਦੁਪਹਿਰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸ ਨੂੰ 5 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ। ਦੋਸ਼ ਹੈ ਕਿ ਸਾਜਨਪ੍ਰੀਤ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਸੀ ਅਤੇ ਉਸ ਨੇ ਅਕਾਸ਼ਦੀਪ ਸਿੰਘ ਨਾਲ ਮਿਲ ਕੇ ਪਾਕਿਸਤਾਨ ਤੋਂ ਆਏ ਡ੍ਰੋਨ ਨੂੰ ਨਸ਼ਟ ਕੀਤਾ ਸੀ। Sajjanpreet Singh
ਇਥੇ ਇਹ ਵੀ ਦੱਸਣਯੋਗ ਹੈ ਕਿ 22 ਸਤੰਬਰ ਨੂੰ ਐੱਸ. ਐੱਸ. ਓ. ਸੀ. ਨੇ ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਚਾਰ ਅੱਤਵਾਦੀਆਂ ਨੂੰ ਭਾਰੀ ਮਾਤਰਾ ‘ਚ ਹਥਿਆਰਾਂ ਅਤੇ ਗੋਲੀ ਸਿੱਕੇ ਸਮੇਤ ਗ੍ਰਿਫਤਾਰ ਕੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਤੋਂ ਹੋਈ ਪੁੱਛਗਿੱਛ ਦੌਰਾਨ ਮਾਨ ਸਿੰਘ, ਪੰਮਾ ਸ਼ਿਵਦੀਪ ਸਿੰਘ ਤੇ ਇਕ ਹੋਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਇਨ੍ਹਾਂ ਤੋਂ ਹੋਈ ਪੁੱਛਗਿੱਛ ਦੌਰਾਨ ਸਾਜਨਪ੍ਰੀਤ ਦਾ ਨਾਮ ਸਾਹਮਣੇ ਆਉਣ ‘ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਸਾਜਨਪ੍ਰੀਤ ਨੂੰ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।