ਨਜ਼ਰਬੰਦੀ ਤੋਂ ਬਾਅਦ ਫਾਰੂਕ ਨਾਲ ਮਿਲੇ ਪੀਡੀਪੀ ਵਫਦ

PDP, Meets, Farooq, Detention

ਸ੍ਰੀ ਨਗਰ। ਜੰਮੂ-ਕਸ਼ਮੀਰ ‘ਚ ਧਾਰਾ 370 ਹਟਾਏ ਜਾਣ ਤੋਂ ਬਾਅਦ ਨਜ਼ਰਬੰਦ ਫਾਰੂਕ ਅਤੇ ਉਮਰ ਅਬਦੁੱਲਾ ਨਾਲ ਨੈਸ਼ਨਲ ਕਾਨਫਰੰਸ ਦੇ ਵਫਦ ਨੇ ਐਤਵਾਰ ਨੂੰ ਮੁਲਾਕਾਤ ਕੀਤੀ। ਅਬਦੁੱਲਾ ਦੀ ਪਾਰਟੀ ਦੇ ਨੇਤਾਵਾਂ ਨੇ ਰਾਜਪਾਲ ਸਤਪਾਲ ਮਲਿਕ ਨਾਲ ਇਸ ਲਈ ਬੇਨਤੀ ਕੀਤੀ ਸੀ। ਉਧਰ, ਸੋਮਵਾਰ ਨੂੰ ਪੀਪੁਲਸ ਡੈਮੋਕ੍ਰੇਟਿਕ ਫਰੰਟ (ਪੀਡੀਪੀ) ਦਾ 10 ਮੈਂਬਰੀ ਵਫਦ ਸੋਮਵਾਰ ਨੂੰ ਪਾਰਟੀ ਮੁੱਖ ਮਹਿਬੂਬਾ ਮੁਫਤੀ ਨਾਲ ਮੁਲਾਕਾਤ ਕਰੇਗਾ। PDP

ਮੋਦੀ ਸਰਕਾਰ ਨੇ 5 ਅਗਸਤ ਨੂੰ ਧਾਰਾ 370 ਹਟਾ ਕੇ ਸੂਬੇ ਨੂੰ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ‘ਚ ਵੰਡ ਦਿੱਤਾ ਸੀ। ਇਸ ਦੌਰਾਨ ਜੰਮੂ-ਕਸ਼ਮੀਰ ਦੇ ਕਈ ਵੱਡੇ ਨੇਤਾਵਾਂ ਨੂੰ ਨਜ਼ਰਬੰਦ ਕਰ ਦਿੱਤਾ ਗਿਆ ਸੀ। ਇਨ੍ਹਾਂ ‘ਚ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਵੀ ਸ਼ਾਮਲ ਹਨ।

ਰਾਜਪਾਲ ਮਲਿਕ ਦੇ ਸਲਾਹਕਾਰ ਫਾਰੂਕ ਖਾਨ ਵੀਰਵਾਰ ਨੂੰ ਕਿਹਾ ਸੀ ਕਿ ਹਿਰਾਸਤ ‘ਚ ਲਏ ਗਏ ਨੇਤਾਵਾਂ ਨੂੰ ਇੱਕ-ਇੱਕ ਕਰਕੇ ਛੱਡ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਉਨ੍ਹਾਂ ਦੀ ਪੂਰੀ ਤਰ੍ਹਾਂ ਨਾਲ ਵਿਸ਼ਲੇਸ਼ਣ ਕੀਤਾ ਜਾਵੇਗਾ। ਜੰਮੂ ਦੇ ਕੁੱਝ ਨੇਤਾਵਾਂ ਨੂੰ ਦੋ ਮਹੀਨਿਆਂ ਬਾਅਦ ਬੁੱਧਵਾਰ ਨੂੰ ਰਿਹਾ ਕੀਤਾ ਗਿਆ ਸੀ। ਪੁਲਿਸ, ਸੇਨਾ, ਬੀਐਸਐਫ ਸਮੇਤ ਸਾਰੀਆਂ ਸੁਰੱਖਿਆ ਏਜੰਸੀਆਂ ਅਲਰਟ ‘ਤੇ ਹਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here