ਨਵੀਂ ਦਿੱਲੀ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਆਪਣੇ ਵਿਦੇਸ਼ ਦੌਰੇ ਨੂੰ ਲੈਕੇ ਹਮੇਸ਼ਾ ਤੋਂ ਭਾਜਪਾ ਦੇ ਨਿਸ਼ਾਨੇ ‘ਤੇ ਰਹੇ ਹਨ। ਇਸ ਵਾਰ ਫਿਰ ਤੋਂ ਉਨ੍ਹਾਂ ਦੀ ਬੈਂਕਾਕ ਜਾਣ ਦੀ ਖਬਰ ਹੈ। ਹਰਿਆਣਾ ਹਾਊਸਿੰਗ ਬੋਰਡ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਨੇਤਾ ਜਵਾਹਰ ਯਾਦਵ ਨੇ ਦਾਅਵਾ ਕੀਤਾ ਕਿ ਮਹਾਰਾਸ਼ਟਰ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇਤਾ ਰਾਹੁਲ ਗਾਂਧੀ ਬੈਂਕਾਕ ਰਵਾਨਾ ਹੋ ਗਏ। ਮੀਡੀਆ ਰਿਪੋਰਟ ਮੁਤਾਬਕ, ਰਾਹੁਲ ਸ਼ਨਿੱਚਰਵਾਰ ਸ਼ਾਮ ਨਵੀਂ ਦਿੱਲੀ ਤੋਂ ਰਵਾਨਾ ਹੋਏ। ਉਥੇ, ਭਾਜਪਾ ਦੇ ਆਈਟੀ ਸੈੱਲ ਦੇ ਮੁੱਖ ਅਮਿਤ ਮਾਲਵੀਆ ਨੇ ਟਵੀਟ ਕੀਤਾ ਕਿ ”ਤੁਸੀਂ ਸੋਚ ਰਹੇ ਹੋ ਕਿ ਬੈਂਕਾਕ ਕਿਉਂ ਟ੍ਰੇਂਡ ਕਰ ਰਿਹਾ ਹੈ…।
ਹਲਾਂਕਿ ਰਾਹੁਲ ਦੇ ਬੈਂਕਾਕ ਜਾਣ ਦੀ ਵਜ੍ਹਾ ਸਾਹਮਣੇ ਨਹੀਂ ਆਈ ਹੈ। ਪਾਰਟੀ ਵੱਲੋਂ ਵੀ ਇਸ ਬਾਰੇ ‘ਚ ਕੁੱਝ ਨਹੀਂ ਕਿਹਾ ਗਿਆ ਹੈ। ਹਰਿਆਣਾ ਦੀਆਂ 90 ਸੀਟਾਂ ਅਤੇ ਮਹਾਰਾਸ਼ਟਰ ਦੀਆਂ 288 ਸੀਟਾਂ ‘ਤੇ 21 ਅਕਤੂਬਰ ਨੂੰ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ। ਦੋਵਾਂ ਸੂਬਿਆਂ ਦੇ ਨਤੀਜੇ 24 ਅਕਤੂਬਰ ਨੂੰ ਆਉਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।