ਸੂਬਾ ਪੱਧਰੀ ਕਿੱਕ ਬਾਕਸਿੰਗ ‘ਚ ਡੀਏਵੀ ਸਕੂਲ ਦੇ ਬੱਚਿਆਂ ਨੇ ਜਿੱਤੇ 3 ਗੋਲਡ ਤੇ 2 ਸਿਲਵਰ ਮੈਡਲ
ਜਸਵੰਤ ਰਾਏ/ਜਗਰਾਓਂ । ਐਮੂਚਰ ਕਿੱਕ ਬਾਕਸਿੰਗ ਐਸੋਸੀਏਸ਼ਨ (ਰਜਿ.) ਪੰਜਾਬ ਵੱਲੋਂ ਸੂਬਾ ਪੱਧਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਬੀਤੇ ਦਿਨੀਂ ਸ੍ਰੀ ਅੰਮ੍ਰਿਤਸਰ ਦੇ ਸੈਂਟ ਪੀਟਰ ਕਾਨਵੈਂਟ ਸਕੂਲ ਵਿਖੇ ਕਰਵਾਈ ਗਈ। ਜਿਸ ਨੂੰ ਜ਼ਿਲ੍ਹਾ ਐਮੂਚਰ ਕਿੱਕ ਬਾਕਸਿੰਗ ਐਸੋਸੀਏਸ਼ਨ ਵੱਲੋਂ ਆਰਗੇਨਾਈਜ਼ ਕੀਤਾ ਗਿਆ। ਇਸ ਚੈਂਪੀਅਨਸ਼ਿਪ ਵਿੱਚ ਜਗਰਾਓਂ ਦੇ ਡੀ. ਏ. ਵੀ. ਸੈਨਟਰੀ ਪਬਲਿਕ ਸਕੂਲ ਸਮੇਤ 14 ਜ਼ਿਲ੍ਹਿਆਂ ਦੇ 200 ਦੇ ਕਰੀਬ ਸਕੂਲੀ ਬੱਚਿਆਂ ਨੇ ਭਾਗ ਲਿਆ। Kickboxing
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਏਵੀ ਸਕੂਲ ਦੇ ਪ੍ਰਿੰਸੀਪਲ ਬ੍ਰਿਜ ਮੋਹਨ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਮੰਨਤ ਬਾਂਸਲ, ਆਰਵ ਮਿੱਤਲ ਅਤੇ ਗੁਨਵੀਨ ਕੌਰ ਨੇ ਗੋਲਡ ਮੈਡਲ ਹਾਸਲ ਕੀਤੇ ਅਤੇ ਦੋ ਹੋਰ ਬੱਚਿਆਂ ਨੇ ਸਿਲਵਰ ਮੈਡਲ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਸਕੂਲ ਦੀ ਸਮੂਹ ਮੈਨੇਜਮੈਂਟ ਕਮੇਟੀ ਵੱਲੋਂ ਇਨ੍ਹਾਂ ਜੇਤੂ ਬੱਚਿਆਂ ਅਤੇ ਕੋਚ ਸੁਰਿੰਦਰਪਾਲ ਵਿੱਜ ਦਾ ਸਕੂਲ ਪੁੱਜਣ ‘ਤੇ ਨਿੱਘਾ ਸਵਾਗਤ ਕਰਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਡੀਪੀਆਈ ਹਰਦੀਪ ਸਿੰਘ ਬਿੰਜਲ, ਬੇਅੰਤ ਕੌਰ ਸਮੇਤ ਅਤੇ ਬੱਚੇ ਹਾਜ਼ਰ ਸਨ। Kickboxing
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।