ਨਵੀਂ ਦਿੱਲੀ। ਕਰਤਾਰਪੁਰ ਕਾਰੀਡੋਰ ਦਾ ਉਦਘਾਟਨ 8 ਨਵੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ। ਇਸ ਦੀ ਜਾਣਕਾਰੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਕੇ ਦਿੱਤੀ। ਉਨ੍ਹਾਂ ਨੇ ਆਪਣੇ ਟਵੀਟ ‘ਚ ਲਿਖਿਆ ਕਿ 8 ਨਵੰਬਰ ਨੂੰ ਇਤਿਹਾਸ ਰਚਿਆ ਜਾਵੇਗਾ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਸ਼ੀਰਵਾਦ ਨਾਲ ਆਖਰਕਾਰ ਸਿੱਖ ਪੰਥ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲੇ ਦਰਸ਼ਨ ਦੀਦਾਰ ਦਾ ਸੁਨਹਿਰਾ ਮੌਕਾ ਮਿਲ ਰਿਹਾ ਹੈ। ਕਰਤਾਰਪੁਰ ਕਾਰੀਡੋਰ ਦਾ ਕੰਮ ਲਗਭਗ ਪੂਰਾ ਹੋ ਚੁੱਕਿਆ ਹੈ ਅਤੇ ਪੰਜਾਬ ‘ਚ ਕਈ ਜਗਾਂ ‘ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਵ ਦੇ ਪ੍ਰੋਗਰਾਮ ਵੀ ਸ਼ੁਰੂ ਕੀਤੇ ਹੋਏ ਹਨ। ਦੋ ਦਿਨ ਪਹਿਲਾਂ ਹੀ ਪਾਕਿਸਤਾਨ ਵੱਲੋਂ ਉਦਘਾਟਨ ਦੀ ਤਾਰੀਖ ਅਜੇ ਪੱਕੀ ਨਾ ਹੋਣ ਦਾ ਬਿਆਨ ਆਇਆ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।