ਸ਼ੈਲਰ ਮਾਲਕਾਂ ਨਾਲ ਨਿਯਮਤ ਅਲਾਟਮੈਂਟ ਅਤੇ ਸਮਝੌਤੇ ਜਾਰੀ
ਚੰਡੀਗੜ (ਸੱਚ ਕਹੂੰ ਬਿਊਰੋ) । ਸੂਬੇ ਭਰ ਵਿਚ ਝੋਨੇ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਇਹ ਜਾਣਕਾਰੀ ਪੰਜਾਬ ਸਰਕਾਰ ਦੇ ਇਕ ਸਰਕਾਰੀ ਬੁਲਾਰੇ ਨੇ ਦਿੱਤੀ
ਝੋਨੇ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਬਾਰੇ ਵੇਰਵੇ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ 14 ਅਕਤੂਬਰ ਤੱਕ 17.13 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 1661272 ਮੀਟ੍ਰਿਕ ਟਨ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 51307 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ
ਉਹਨਾਂ ਦੱਸਿਆ ਕਿ ਸੂਬੇ ਵਿੱਚ ਹੋਈ ਝੋਨੇ ਦੀ ਕੁੱਲ ਖ਼ਰੀਦ ਵਿੱਚੋਂ ਪਨਗ੍ਰੇਨ ਵੱਲੋਂ 651652 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 442903 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 314262 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 219926 ਮੀਟ੍ਰਿਕ ਟਨ ਅਤੇ ਐਫ.ਸੀ.ਆਈ. ਵਲੋਂ 32529 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Metric, Paddy, Purchase