ਕਪੂਰਥਲਾ ਤੋਂ ਗੋਇੰਦਵਾਲ ਮਾਰਗ ਦਾ ਨਾਂਅ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ ‘ਤੇ ਰੱਖਿਆ
ਬਠਿੰਡਾ। ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਪੂਰਥਲਾ ਤੋਂ ਗੋਇੰਦਵਾਲ ਮਾਰਗ ਦਾ ਨਾਂਅ ਬਦਲ ਕੇ ‘ਸ੍ਰੀ ਗੁਰੂ ਨਾਨਕ ਦੇਵ ਜੀ ਮਾਰਗ’ ਰੱਖਣ ‘ਤੇ ਪ੍ਰਧਾਨ ਮੰਤਰੀ ਅਤੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਦਾ ਧੰਨਵਾਦ ਕੀਤਾ ਹੈ। Goindwal
ਹਰਸਿਮਰਤ ਬਾਦਲ ਨੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ ਇਹ ਦੱਸਦੇ ਹੋਏ ਬੜੀ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਅਪਾਰ ਮਿਹਰ ਸਦਕਾ ਕਪੂਰਥਲਾ ਤੋਂ ਗੋਇੰਦਵਾਲ ਮਾਰਗ ਦਾ ਨਾਂਅ ਮੇਰੇ ਸੁਝਾਅ ਤਹਿਤ ‘ਸ੍ਰੀ ਗੁਰੂ ਨਾਨਕ ਦੇਵ ਜੀ ਮਾਰਗ’ ਰੱਖ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਦੀ ਸ਼ੁਕਰਗੁਜ਼ਾਰ ਹਾਂ ਜਿਨ੍ਹਾਂ ਨੇ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਇਹ ਸ਼ਲਾਘਾਯੋਗ ਫ਼ੈਸਲਾ ਲਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।