ਸੁਰਜੀਤ ਹਾਕੀ ਟੂਰਨਾਮੈਂਟ : ਇੰਡੀਅਨ ਆਇਲ ਮੁੰਬਈ ਅਤੇ ਪੰਜਾਬ ਐਂਡ ਸਿੰਧ ਬੈਂਕ ਫਾਇਨਲ ‘ਚ

Surjit Hockey Tournament, Indian Oil , Mumbai , Punjab , Sind Bank 

ਜਲੰਧਰ (ਸੁਖਜੀਤ ਮਾਨ)। ਇੰਡੀਅਨ ਆਇਲ ਮੁੰਬਈ ਅਤੇ ਪੰਜਾਬ ਐਂਡ ਸਿੰਧ ਬੈਂਕ ਦਿੱਲੀ ਦੀਆਂ ਟੀਮਾਂ ਭਾਰਤ ਦੇ ਸਭ ਤੋਂ ਵੱਧ ਇਨਾਮੀ ਰਾਸ਼ੀ ਵਾਲੇ 36ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਫਾਇਨਲ ਵਿੱਚ ਆਹਮਣੇ ਸਾਹਮਣੇ ਹੋਣਗੇ। ਇੱਥੋਂ ਦੇ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਅੱਜ ਟੂਰਨਾਮੈਂਟ ਦੇ ਸੈਮੀਫਾਇਨਲ ਖੇਡੇ ਗਏ।  ਕੱਲ੍ਹ ਨੂੰ ਪੰਜਾਬ ਐਂਡ ਸਿੰਧ ਬੈਂਕ ਬਨਾਮ ਇੰਡੀਅਨ ਆਇਲ ਦਾ ਫਾਈਨਲ ਮੁਕਾਬਲਾ ਸ਼ਾਮ 5: 30 ਵਜੇ ਖੇਡਿਆ ਜਾਵੇਗਾ। (Surjeet Hockey Tournament)

ਪਹਿਲੇ ਸੈਮੀਫਾਇਨਲ ਵਿੱਚ ਪੰਜਾਬ ਐਂਡ ਸਿੰਧ ਬੈਂਕ ਦਿੱਲੀ ਨੇ ਪੈਨਲਟੀ ਸ਼ੂਟ ਆਊਟ ਰਾਹੀਂ ਪਿਛਲੇ ਸਾਲ ਦੀ ਜੇਤੂ ਆਰਮੀ ਇਲੈਵਨ ਨੂੰ 5-4 ਦੇ ਫਰਕ ਨਾਲ ਹਰਾ ਕੇ ਫਾਇਨਲ ਵਿੱਚ ਦਾਖਲਾ ਲਿਆ। ਨਿਰਧਾਰਤ ਸਮੇਂ ਦੀ ਸਮਾਪਤੀ ਤੱਕ ਦੋਵੇਂ ਟੀਮਾਂ 1-1 ਨਾਲ ਬਰਾਬਰ ਸਨ। ਦੂਜੇ ਸੈਮੀਫਾਇਨਲ ਵਿੱਚ ਇੰਡੀਅਨ ਆਇਲ ਨੇ ਪੰਜਾਬ ਪੁਲਿਸ ਨੂੰ 4-2 ਦੇ ਫਰਕ ਨਾਲ ਹਰਾ ਕੇ ਫਾਇਨਲ ਵਿੱਚ ਥਾਂ ਬਣਾਈ। ਪਹਿਲੇ ਸੈਮੀਫਾਇਨਲ ਵਿੱਚ ਪੰਜਾਬ ਐਂਡ ਸਿੰਧ ਬੈਂਕ ਨੇ ਮੈਚ ਦੇ ਪਹਿਲੇ ਅੱਧ ਵਿੱਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ।

ਇਹ ਵੀ ਪੜ੍ਹੋ : ਸਿੱਧੂ ਮੂਸੇ ਵਾਲਾ ਕਤਲ ਮਾਮਲਾ : ਸਚਿਨ ਥਾਪਨ ਬਿਸ਼ਨੋਈ ਦਾ 6 ਅਕਤੂਬਰ ਤੱਕ ਮਿਲਿਆ ਪੁਲਿਸ ਰਿਮਾਂਡ

6ਵੇਂ ਮਿੰਟ ਵਿੱਚ ਬੈਂਕ ਦੇ ਗਗਨਪ੍ਰੀਤ ਸਿੰਘ ਨੇ ਪਹਿਲੇ ਪੈਨਲਟੀ ਕਾਰਨਰ ਨੂੰ ਗੋਲ ਵਿੱਚ ਬਦਲ ਕੇ ਸਕੋਰ 1-0 ਕੀਤਾ। ਅੱਧੇ ਸਮੇਂ ਤੱਕ ਬੈਂਕ 1-0 ਨਾਲ ਅੱਗੇ ਸੀ। ਅੱਧੇ ਸਮੇਂ ਤੋਂ ਬਾਅਦ 31ਵੇਂ ਮਿੰਟ ਵਿੱਚ ਆਰਮੀ ਇਲੈਵਨ ਦੇ ਰਾਹੁਲ ਰਾਠੀ ਨੇ ਗੋਲ ਕਰਕੇ ਬਰਾਬਰੀ ਕੀਤੀ। 33ਵੇਂ ਮਿੰਟ ਵਿੱਚ ਬੈਂਕ ਨੂੰ ਗੋਲ ਕਰਨ ਲਈ ਪੈਨਲਟੀ ਸਟਰੋਕ ਮਿਲਿਆ ਪਰ ਕਪਤਾਨ ਅੰਤਰਰਾਸ਼ਟਰੀ ਸੰਤਾ ਸਿੰਘ ਗੋਲ ਕਰਨ ਵਿੱਚ ਨਾਕਾਮ ਰਿਹਾ। ਮੈਚ ਦਾ ਫੈਸਲਾ ਪੈਨਲਟੀ ਸ਼ੂਟ ਆਊਟ ਰਾਹੀਂ ਬੈਂਕ ਦੇ ਹੱਕ ਵਿੱਚ 4-3 ਨਾਲ ਰਿਹਾ। ਬੈਂਕ ਵਲੋਂ ਗਗਨਪ੍ਰੀਤ ਸਿੰਘ, ਹਰਮਨਜੀਤ ਸਿੰਘ, ਜਸਕਰਨ ਸਿੰਘ, ਸੰਤਾ ਸਿੰਘ ਨੇ ਗੋਲ ਕੀਤੇ ਜਦ ਕਿ ਆਰਮੀ ਵਲੋਂ ਰਾਜੰਤ ਰਾਜਪੂਤ, ਸੰਜੇ ਟੋਪੋ ਅਤੇ ਰਾਹੁਲ ਰਾਠੀ ਨੇ ਗੋਲ ਕੀਤੇ।

ਦੂਜੇ ਸੈਮੀਫਾਇਨਲ ਵਿੱਚ ਇੰਡੀਅਨ ਆਇਲ ਅਤੇ ਪੰਜਾਬ ਪੁਲਿਸ ਨੇ ਤੇਜ ਤਰਾਰ ਹਾਕੀ ਖੇਡੀ। 7ਵੇਂ ਮਿੰਟ ਵਿੱਚ ਇੰਡੀਅਨ ਆਇਲ ਦੇ ਗੁਰਜਿੰਦਰ ਸਿੰਘ ਨੇ ਗੋਲ ਕਰਕੇ ਲੀਡ ਹਾਸਲ ਕੀਤੀ। 15ਵੇਂ ਮਿੰਟ ਵਿੱਚ ਉਲੰਪੀਅਨ ਗੁਰਵਿੰਦਰ ਸਿੰਘ ਚੰਦੀ ਨੇ ਮੈਦਾਨੀ ਗੋਲ ਕਰਕੇ ਪੁਲਿਸ ਨੂੰ ਬਰਾਬਰੀ ਤੇ ਲਿਆਂਦਾ। ਦੂਜੇ ਕਵਾਰਟਰ ਦੇ 17ਵੇਂ ਮਿੰਟ ਵਿੱਚ ਇੰਡੀਅਨ ਆਇਲ ਦੇ ਮਨਪ੍ਰੀਤ ਸਿੰਘ ਨੇ ਗੋਲ ਕਰਕੇ ਸਕੋਰ 2-1 ਕੀਤਾ। ਅੱਧੇ ਸਮੇਂ ਤੱਕ ਇੰਡੀਅਨ ਆਇਲ 2-1 ਨਾਲ ਅੱਗੇ ਸੀ। ਤੀਜੇ ਕਵਾਰਟਰ ਦੇ 41ਵੇਂ ਮਿੰਟ ਵਿੱਚ ਪੰਜਾਬ ਪੁਲਿਸ ਦੇ ਪਵਨਦੀਪ ਸਿੰਘ ਨੇ ਮੈਦਾਨੀ ਗੋਲ ਕਰਕੇ ਸਕੋਰ 2-2 ਕੀਤਾ।  53ਵੇਂ ਮਿੰਟ ਵਿੱਚ ਇੰਡੀਅਨ ਆਇਲ ਦੇ ਗੁਰਜਿੰਦਰ ਸਿੰਘ ਨੇ ਪੈਨਲਟੀ ਕਾਰਨਰ ਰਾਹੀਂ ਗੋਲ ਕਰਕੇ ਸਕੋਰ 3-2 ਕੀਤਾ। 56ਵੇਂ ਮਿੰਟ ਵਿੱਚ ਇੰਡੀਅਨ ਆਇਲ ਦੇ ਰੋਸ਼ਨ ਮਿੰਜ ਨੇ ਮੈਦਾਨੀ ਗੋਲ ਕਰਕੇ ਸਕੋਰ 456ਵੇਂ ਮਿੰਟ ਵਿੱਚ ਇੰਡੀਅਨ ਆਇਲ ਦੇ ਰੋਸ਼ਨ ਮਿੰਜ ਨੇ ਮੈਦਾਨੀ ਗੋਲ ਕਰਕੇ ਸਕੋਰ 4-2 ਕਰਕੇ ਮੈਚ ਆਪਣੇ ਨਾਂਅ ਕੀਤਾ। (Surjeet Hockey Tournament)

ਰਾਣਾ ਸੋਢੀ ਵੰਡਣਗੇ ਇਨਾਮ, ਗੁਰਨਾਮ ਭੁੱਲਰ ਲਾਏਗਾ ਅਖਾੜਾ |

ਸੁਰਜੀਤ ਹਾਕੀ ਕੱਪ ਦੇ ਕੱਲ੍ਹ ਨੂੰ ਹੋਣ ਵਾਲੇ ਫਾਇਨਲ ਮੈਚ ਤੋਂ ਬਾਅਦ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਕਰਨਗੇ। ਫਾਈਨਲ ਮੈਚ ਤੋਂ ਪਹਿਲਾਂ  ਪੰਜਾaਬੀ ਗਾਇਕ ਅਤੇ ਅਦਾਕਾਰ ਗੁਰਨਾਮ ਭੁੱਲਰ ਵੱਲੋਂ ਆਪਣੇ ਗੀਤਾਂ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ ਜਾਵੇਗਾ। (Surjeet Hockey Tournament)