ਡਾ. ਮਨਮੋਹਨ ਸਿੰਘ ਤੇ ਅਮਰਿੰਦਰ ਸਿੰਘ ਦਾ ਵੀ ਨਾਂਅ ਸ਼ਾਮਲ
ਏਜੰਸੀ/ਨਵੀਂ ਦਿੱਲੀ। ਭਾਰਤ ਨੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ 575 ਸ਼ਰਧਾਲੂਆਂ ਦੀ ਸੂਚੀ ਪਾਕਿਸਤਾਨ ਨੂੰ ਸੌਂਪ ਦਿੱਤੀ ਹੈ ਐਨਆਈਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਇਹ ਸ਼ਰਧਾਲੂ ਸ੍ਰੀ ਕਰਤਾਰਪੁਰ ਸਾਹਿਬ 9 ਨਵੰਬਰ ਨੂੰ ਜਾਣ ਵਾਲੇ ਜੱਥੇ ‘ਚ ਸ਼ਾਮਲ ਹੋਣਗੇ ਇਸ ‘ਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਕੇਂਦਰੀ ਮੰਤਰੀ ਹਰਦੀਪ ਪੁਰੀ, ਹਰਸਿਮਰਤ ਕੌਰ ਬਾਦਲ, ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਤੋਂ ਇਲਾਵਾ ਪੰਜਾਬ ਦੇ ਕਈ ਸਾਂਸਦ ਤੇ ਵਿਧਾਇਕ ਹੋਣਗੇ ਇਸ ਲਾਂਘੇ ਦਾ ਉਦਘਾਟਨ 9 ਨਵੰਬਰ ਨੂੰ ਪਾਕਿਸਤਾਨ ‘ਚ ਪ੍ਰਧਾਨ ਮੰਤਰੀ ਇਮਰਾਨ ਖਾਨ ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ। Kartarpur Sahib
ਜ਼ਿਕਰਯੋਗ ਹੈ ਕਿ ਭਾਰਤ-ਪਾਕਿ ਦੋਵਾਂ ਮੁਲਕਾਂ ਵੱਲੋਂ ਬੀਤੇ ਦਿਨੀਂ ਸਮਝੌਤੇ ‘ਤੇ ਦਸਤਖ਼ਤ ਕਰਨ ਨਾਲ ਹੁਣ ਸ਼ਰਧਾਲੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਮੌਕੇ ਬਿਨਾ ਵੀਜ਼ੇ ਤੋਂ ਸ੍ਰੀ ਕਰਤਾਰਪੁਰ ਸਾਹਿਬ ਜਾ ਸਕਣਗੇ ਦੋਵਾਂ ਮੁਲਕਾਂ ਦਰਮਿਆਨ ਚੱਲ ਰਹੇ ਤਣਾਅ ਦੌਰਾਨ?ਇਹ ਸਮਝੌਤਾ ਇੱਕ ਆਸ ਦੀ ਕਿਰਨ ਬਣ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।