ਅੰਤਰਰਾਸ਼ਟਰੀ ਸਰਹੱਦ ਉੱਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਾਨਦਾਰ ਵਿਦਾਈ
ਰਾਜਨ ਮਾਨ/ਅੰਮ੍ਰਿਤਸਰ। ਗੁਰਦੁਆਰਾ ਨਾਨਕ ਪਿਆਓ ਦਿੱਲੀ ਤੋਂ ਸ੍ਰੀ ਨਨਕਾਣਾ ਸਾਹਿਬ ਲਈ ਰਵਾਨਾ ਹੋਇਆ ਨਗਰ ਕੀਰਤਨ ਅੱਜ ਸ਼ਾਮ ਅਟਾਰੀ ਸਰਹੱਦ ਰਸਤੇ ਪਾਕਿਸਤਾਨ ਵਿੱਚ ਪ੍ਰਵੇਸ਼ ਕਰ ਗਿਆ ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਨਗਰ ਕੀਰਤਨ ਨੂੰ ਸ਼ਾਨਦਾਰ ਵਿਦਾਈ ਦਿੱਤੀ ਗਈ ਸਰਹੱਦ ਉੱਤੇ ਫੁੱਲਾਂ ਨਾਲ ਸੱਜਿਆ ਕਾਰਪਿਟ ਅਤੇ ਗੁਲਾਬ ਦੇ ਫੁੱਲਾਂ ਦੀ ਵਰਖਾ ਨੇ ਇਨ੍ਹਾਂ ਪਲਾਂ ਨੂੰ ਹੋਰ ਵੀ ਯਾਦਗਾਰੀ ਬਣਾ ਦਿੱਤਾ ਇਸ ਮੌਕੇ ਰਾਜ ਮੰਤਰੀ ਤਰਸੇਮ ਸਿੰਘ ਡੀ.ਸੀ., ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ, ਚੇਅਰਮੈਨ ਇੰਮਪਰੂਵਮੈਂਟ ਟਰੱਸਟ ਸ੍ਰੀ ਦਿਨੇਸ਼ ਬੱਸੀ, ਐਸ.ਡੀ.ਐਮ. ਸ੍ਰੀ ਸ਼ਿਵਰਾਜ ਸਿੰਘ ਬੱਲ, ਅਤੇ ਹੋਰ ਪਤਵੰਤੇ ਹਾਜ਼ਰ ਸਨ ਬੀ.ਐਸ.ਐਫ਼. ਦੇ ਜਵਾਨਾਂ ਵੱਲੋਂ ਵੀ ਨਗਰ ਕੀਰਤਨ ਉੱਤੇ ਫੁੱਲਾਂ ਦੀ ਵਰਖਾ ਕੀਤੀ ਗਈ। Attari Border
ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਤੋਂ ਚੱਲ ਕੇ ਭਰਾਵਾਂ ਦਾ ਢਾਬਾ, ਭਰਾਵਾਂ ਦੇ ਢਾਬੇ ਤੋਂ ਚੱਲ ਕੇ ਸਿਕੰਦਰੀ ਗੇਟ, ਹਾਲ ਗੇਟ, ਭੰਡਾਰੀ ਪੁਲ ਤੋਂ ਚੱਲ ਕੇ ਰੇਲਵੇ ਸਟੇਸ਼ਨ ਅਟਾਰੀ ਰੋਡ ਪੁਜਾ, ਜਿੱਥੇ ਇਮੀਗਰੇਸ਼ਨ ਕਾਰਵਾਈ ਕਰਨ ਉਪਰੰਤ ਲਗਭਗ 1300 ਸ਼ਰਧਾਲੂ ਨਗਰ ਕੀਰਤਨ ਨਾਲ ਪਾਕਿਸਤਾਨ ਪਹੁੰਚੇ ਸ੍ਰੀ ਗੁਰੂ ਗ੍ਰੰਥ ਸਾਹਿਬ ਜਿਸ ਸੁਨਿਹਰੀ ਪਾਲਕੀ ਵਿਚ ਸ਼ੁਸ਼ੋਭਿਤ ਸਨ ਉਕਤ ਬੱਸ ਨੂੰ ਪਾਕਿਸਤਾਨ ਜਾਣ ਦੀ ਪ੍ਰਵਾਨਗੀ ਨਾ ਮਿਲਣ ਕਾਰਨ ਸ਼ਰਧਾਲੂਆਂ ਨੇ ਪੈਦਲ ਚਲ ਕੇ ਜੀਰੋ ਲਾਈਨ ਨੂੰ ਪਾਰ ਕੀਤਾ ਅਤੇ ਪਾਕਿਸਤਾਨ ਵਿੱਚ ਦਾਖ਼ਲ ਹੋਏ ਪਾਕਿਸਤਾਨ ਵਾਲੇ ਪਾਸੇ ਅਹਿਮ ਸਖ਼ਸ਼ੀਅਤਾਂ ਤੇ ਸ਼ਰਧਾਲੂ ਨਗਰ ਕੀਰਤਨ ਦੇ ਸਵਾਗਤ ਲਈ ਸਵੇਰ ਤੋਂ ਖੜ੍ਹੇ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।