ਪੀ. ਐੱਮ. ਮੋਦੀ ਨੇ ਕੀਤਾ ਉਦਘਾਟਨ
ਡੇਰਾ ਬਾਬਾ ਨਾਨਕ (ਸੱਚ ਕਹੂੰ ਨਿਊਜ਼)। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰ ਦਿੱਤਾ ਗਿਆ। ਇਸ ਮੌਕੇ ਡੇਰਾ ਬਾਬਾ ਨਾਨਕ ਵਿਖੇ ਸੁਰੱਖਿਆ ਦੇ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨਾਲ ਰਾਜਪਾਲ ਵੀ. ਪੀ. ਬਦਨੌਰ, ਕੇਂਦਰੀ ਰਾਜ ਮੰਤਰੀ ਹਰਦੀਪ ਸਿੰਘ ਪੁਰੀ, ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਸੰਸਦ ਮੈਂਬਰ ਸੰਨੀ ਦਿਓਲ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਡਾ. ਦਲਜੀਤ ਸਿੰਘ ਚੀਮਾ, ਬਿਕਰਮ ਸਿੰਘ ਮਜੀਠੀਆ ਵੀ ਮੌਜੂਦ ਹਨ।
ਕੌਰੀਡੋਰ ਦਾ ਉਦਘਾਟਨ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੰਗਤਾਂ ਦਾ ਪਹਿਲਾ ਜੱਥਾ ਸ੍ਰੀ ਕਰਤਾਰਪੁਰ ਸਾਹਿਬ ਗੁਰੂਦੁਆਰਾ ਲਈ ਰਵਾਨਾ ਕਰ ਦਿੱਤਾ ਗਿਆ। ਸ੍ਰੀ ਕਰਤਾਰਪੁਰ ਸਾਹਿਬ ਦੀ ਧਰਤੀ ਵੱਲ ਨੂੰ ਜਾ ਰਹੇ ਜੱਥੇ ਦੇ ਮੈਂਬਰਾਂ ਦੇ ਚਿਹਰਿਆਂ ‘ਤੇ ਖੁਸ਼ੀ ਦੇਖਦਿਆਂ ਹੀ ਬਣਦੀ ਸੀ।
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ ਪੰਜਾਬ ਪਹੁੰਚੇ ਸਨ, ਜਿਥੇ ਸਭ ਤੋਂ ਪਹਿਲਾ ਉਹ ਸੁਲਤਾਪੁਰ ਲੋਧੀ ਵਿਖੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ‘ਚ ਨਤਮਸਤਕ ਹੋਏ। ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਨਤਮਸਤਕ ਹੋਣ ਤੋਂ ਬਾਅਦ ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਹਸਤ ਕਮਲਾਂ ਨਾਲ ਲਗਾਈ ਪਾਵਨ ਬੇਰੀ ਦੇ ਦਰਸ਼ਨ ਵੀ ਕੀਤੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Kartarpur Sahib