ਭਗਵੰਤ ਮਾਨ ਨੇ ਵੀ ਇਸ ਘਟਨਾ ਦੀ ਸਖਤ ਸ਼ਬਦਾਂ ‘ਚ ਨਿੰਦਾ ਕੀਤੀ
ਸੰਗਰੂਰ। ਸੰਗਰੂਰ ਦੇ ਪਿੰਡ ਚੰਗਾਲੀਵਾਲਾ ‘ਚ ਦਲਿਤ ਨੌਜਵਾਨ ਦੀ ਕੁੱਟਮਾਰ ਤੋਂ ਬਾਅਦ ਹੋਈ ਮੌਤ ਤੋਂ ਬਾਅਦ ਪੰਜਾਬ ਦੀ ਰਾਜਨੀਤੀ ਨੇ ਇੱਕ ਨਵਾਂ ਮੌੜ ਲੈਣਾ ਸ਼ੁਰੂ ਕਰ ਦਿੱਤਾ ਹੈ। ਦਲਿਤ ਨੌਜਵਾਨ ਦੀ ਮੌਤ ‘ਤੇ ਅੱਜ ਸੰਗਰੂਰ ਦੇ ਵਿਧਾਇਕ ਭਗਵੰਤ ਮਾਨ ਵੀ ਹਰਕਤ ‘ਚ ਆਉਂਦੇ ਦਿਸ ਰਹੇ ਹਨ। ਉਨ੍ਹਾਂ ਨੇ ਅੱਜ ਮ੍ਰਿਤਕ ਨੂੰ ਇਨਸਾਫ ਦਿਵਾਉਣ ਦੀ ਲੜਾਈ ‘ਚ ਪੀੜਤ ਪਰਿਵਾਰ ਨਾਲ ਸਮਾਜ ਸੇਵੀ ਸੰਸਥਾਵਾਂ ਤੇ ਕਈ ਜਥੇਬੰਦੀਆਂ ਵੀ ਸਹਿਯੋਗ ਦੇ ਰਹੀਆਂ ਹਨ। ਪੰਜਾਬ ਦੇ ਲੋਕਾਂ ਨੇ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਵੀ ਇਸ ਘਟਨਾ ਦੀ ਸਖਤ ਸ਼ਬਦਾਂ ‘ਚ ਨਿੰਦਾ ਕੀਤੀ ਹੈ Murder
ਉਨ੍ਹਾਂ ਕਿਹਾ ਕਿ ਉਹ ਬਾਕੀਆਂ ਪਾਰਟੀਆਂ ਦੇ ਨੇਤਾਵਾਂ ਨਾਲ ਇਸ ਮੁੱਦੇ ਨੂੰ ਸੰਸਦ ‘ਚ ਚੁਕਣਗੇ ਤਾਂ ਕਿ ਪੰਜਾਬ ਸਰਕਾਰ ‘ਤੇ ਇਸ ਪਰਿਵਾਰ ਨੂੰ ਮੁਆਵਜ਼ਾ ਦਿਵਾਉਣ ਲਈ ਦਬਾਅ ਬਣਾਇਆ ਜਾ ਸਕੇ। ਉਥੇ ਹੀ ਕੈਬਿਨਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਵੀ ਪਰਿਵਾਰ ਨੂੰ ਹਰ ਬਣਦਾ ਸਹਿਯੋਗ ਦੇਣ ਦੀ ਵਚਨਬੱਧਤਾ ਪ੍ਰਗਟਾਈ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਪਰਿਵਾਰ ਦੇ ਨਾਲ ਹੈ ਤੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਦਲਿਤ ਨੌਜਵਾਨ ਨੂੰ ਕੁੱਝ ਵਿਅਕਤੀਆਂ ਵੱਲੋਂ 3 ਘੰਟਿਆਂ ਤੱਕ ਬੰਨ੍ਹ ਕੇ ਰੱਖਿਆ ਗਿਆ ਸੀ।
ਇਸ ਦੌਰਾਨ ਰਾਡ ‘ਤੇ ਡੰਡਿਆਂ ਨਾਲ ਕੁੱਟ ਮਾਰ ਕੀਤੀ ਗਈ। ਇਹੀ ਨਹੀਂ ਉਨ੍ਹਾਂ ਨੌਜਵਾਨਾਂ ਨੇ ਪੀੜਤ ਦੀਆਂ ਲੱਤਾਂ ਦੇ ਮਾਸ ਨੂੰ ਪਲਾਸ ਨਾਲ ਨੌਚ ਦਿੱਤਾ, ਜਿਸ ਕਾਰਨ ਜ਼ਖਮੀ ਨੌਜਵਾਨ ਦੀ ਪੀ. ਜੀ.ਆਈ. ਵਿਚ ਇਲਾਜ਼ ਦੌਰਾਨ ਬੀਤੇ ਦਿਨ ਭਾਵ ਸ਼ਨਿੱਚਰਵਾਰ ਨੂੰ ਮੌਤ ਹੋ ਗਈ। ਜਿਥੋਂ ਤੱਕ ਕਿ ਨੌਜਵਾਨ ਨੇ ਜਦੋਂ ਪਾਣੀ ਮੰਗਿਆ ਤਾਂ ਉਸ ਨੂੰ ਵਿਅਕਤੀਆਂ ਵੱਲੋਂ ਪਿਸ਼ਾਬ ਪਿਲਾ ਦਿੱਤਾ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।