ਮੁਲਜ਼ਮ ਬਤੌਰ ਸੀਨੀਅਰ ਕਾਂਸਟੇਬਲ ਵਜੋਂ ਲੱਗਿਆ ਹੋਇਆ ਹੈ
ਲੁਧਿਆਣਾ। ਪੰਜਾਬ ‘ਚ ਨਸ਼ੇ ਦਾ ਕਾਰੋਬਾਰ ਵੱਧਦਾ ਹੀ ਜਾ ਰਿਹਾ ਹੈ। ਪ੍ਰਸ਼ਾਸਨ ਦੀ ਜਿੰਮੇਵਾਰੀ ਇਸ ਕਾਰੋਬਾਰ ਨੂੰ ਬੰਦ ਕਰਨ ਦੀ ਹੈ। ਪਰ ਜਦੋਂ ਕੁੱਝ ਪੈਸਿਆਂ ਦੇ ਲਾਲਚ ‘ਚ ਨਸ਼ਾ ਰੋਕਨ ਵਾਲੇ ਹੀ ਨਸ਼ਾ ਵੇਚਣ ਲੱਗ ਜਾਣ ਤਾਂ ਇਸ ਦਾ ਜਵਾਬ ਦੇਹ ਕੋਣ ਹੋਵੇਗਾ? ਅਜਿਹਾ ਹੀ ਇੱਕ ਮਾਮਲਾ ਲੁਧਿਆਣਾ ‘ਚ ਸਾਹਮਣੇ ਆਇਆ ਹੈ। ਸਥਾਨਕ ਪੁਲਿਸ ਵੱਲੋਂ ਇੱਕ ਪੁਲਿਸ ਮੁਲਾਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਦੀ ਪਛਾਣ ਅਮਨਦੀਪ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਲੁਧਿਆਣਾ ਵਜੋਂ ਹੋਈ ਹੈ। ਜਿਸ ਕੋਲੋਂ 51 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
ਜਾਣਕਾਰੀ ਅਨੁਸਾਰ ਮੁਲਜ਼ਮ ਕਾਫੀ ਲੰਬੇ ਸਮੇਂ ਤੋਂ ਹੈਰੋਇਨ ਵੇਚਣ ਦਾ ਧੰਦਾ ਕਰ ਰਿਹਾ ਹੈ, ਜਿਸ ਨੂੰ ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਿਸ ਵੱਲੋਂ ਕਾਬੂ ਕੀਤਾ ਗਿਆ ਹੈ। ਮੁਲਜ਼ਮ ਪੁਲਿਸ ਲਾਈਨ ਲੁਧਿਆਣਾ ਵਿਖੇ ਬਤੌਰ ਸੀਨੀਅਰ ਕਾਂਸਟੇਬਲ ਲੱਗਿਆ ਹੋਇਆ ਹੈ ਅਤੇ ਕਰੀਬ ਇਕ ਮਹੀਨੇ ਤੋਂ ਆਪਣੀ ਡਿਊਟੀ ਤੋਂ ਗੈਰ ਹਾਜ਼ਰ ਸੀ। ਫਿਲਹਾਲ ਮੁਲਜ਼ਮ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਮੁਲਜ਼ਮ ਕੋਲੋਂ ਪੁੱਛਗਿੱਛ ਦੌਰਾਨ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।