ਸਾਲ 2018 ‘ਚ ਰਮਨਦੀਪ ਸਿੰਘ ਰੋਮੀ ਨੂੰ ਹਾਂਗਕਾਂਗ ਤੋਂ ਕੀਤਾ ਗਿਆ ਸੀ ਗ੍ਰਿਫਤਾਰ
ਚੰਡੀਗੜ੍ਹ: ਖਬਰਾਂ ਦੀ ਸੁਰਖੀਆਂ ‘ਚ ਰਹੇ ਨਾਭਾ ਜੇਲ੍ਹ ਬਰੇਕ ਦੇ ਮਾਸਟਰਮਾਈਂਡਰ ਰਮਨਜੀਤ ਸਿੰਘ ਰੋਮੀ ਨੂੰ ਇੱਕ ਵੱਡਾ ਝੱਟਕਾ ਲੱਗਿਆ ਹੈ। ਰੋਮੀ ਨੂੰ ਹਾਂਗਕਾਂਗ ਅਦਾਲਤ ਨੇ ਝਟਕਾ ਦਿੱਤਾ ਹੈ। ਅੱਜ ਹਾਂਗਕਾਂਗ ਦੀ ਅਦਾਲਤ ਨੇ ਰੋਮੀ ਦੀ ਹਵਾਲਗੀ ਦੀ ਆਗਿਆ ਦੇ ਦਿੱਤੀ ਹੈ। ਹਣ ਪੰਜਾਬ ਪੁਲਿਸ ਉਸ ਨੂੰ ਭਾਰਤ ਲੈ ਕੇ ਆਏਗੀ। ਪੰਜਾਬ ਪੁਲਿਸ ਨੇ ਹਾਂਗਕਾਂਗ ਦੀ ਅਦਾਲਤ ਤੋਂ ਪੰਜਾਬ ਰੋਮੀ ਦੀ ਹਵਾਲਗੀ ਦੀ ਮਨਜ਼ੂਰੀ ਮੰਗੀ ਸੀ, ਜਿਸ ‘ਤੇ ਅਦਾਲਤ ਸੁਣਵਾਈ ਕਰ ਰਹੀ ਸੀ।
ਹੁਣ ਰੋਮੀ ਖਿਲਾਫ ਹਾਂਗਕਾਂਗ ਦੀ ਅਦਾਲਤ ਦਾ ਫੈਸਲਾ ਪੰਜਾਬ ਪੁਲਿਸ ਦੇ ਹੱਕ ਵਿੱਚ ਆਇਆ ਹੈ। ਪੰਜਾਬ ਪੁਲਿਸ ਵੱਲੋਂ ਰੋਮੀ ਖ਼ਿਲਾਫ਼ 20 ਦੋਸ਼ ਲਾਏ ਗਏ ਸਨ ਜਿਸ ਵਿੱਚੋਂ ਅਦਾਲਤ ਨੇ 18 ‘ਤੇ ਮੋਹਰ ਲਾ ਦਿੱਤੀ ਹੈ। ਭਲੇ ਹੀ ਹਾਂਗਕਾਂਗ ਦੀ ਅਦਾਲਤ ਨੇ ਰੋਮੀ ਦੀ ਹਵਾਲਗੀ ਦੀ ਇਜਾਜ਼ਤ ਦੇ ਦਿੱਤੀ ਹੈ ਪਰ ਰੋਮੀ ਕੋਲ ਕਾਨੂੰਨੀ ਤੌਰ ‘ਤੇ ਅਗਲੇ 30 ਦਿਨ ਹਨ। ਜੇਕਰ ਉਹ ਉਪਰਲੀ ਅਦਾਲਤ ਵਿੱਚ ਇਸ ਫ਼ੈਸਲੇ ਨੂੰ ਚੁਣੌਤੀ ਦਿੰਦੇ ਹਨ ਤਾਂ ਮਾਮਲਾ ਹੋਰ ਲਟਕ ਸਕਦਾ ਹੈ।
ਦੱਸਣਯੋਗ ਹੈ ਕਿ ਫਰਵਰੀ 2018 ਵਿੱਚ ਰਮਨਜੀਤ ਸਿੰਘ ਰੋਮੀ ਨੂੰ ਹਾਂਗਕਾਂਗ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਰੋਮੀ ਦੀ ਹਵਾਲਗੀ ਮੰਗੀ ਗਈ ਸੀ। ਨਾਭਾ ਜੇਲ੍ਹ ਬ੍ਰੇਕ ਕਾਂਡ ਵਿੱਚ ਰੋਮੀ ਦਾ ਨਾਂਅ ਮੁੱਖ ਦੋਸ਼ੀਆਂ ਵਿੱਚ ਆਉਣ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਰੈੱਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।