ਐਮ.ਐਸ.ਐਮ.ਈ ਨੂੰ ਆਰਥਿਕ ਵਿਕਾਸ ਅਤੇ ਰੋਜ਼ਗਾਰ ਦੇ ਧੁਰੇ ਵਜੋਂ ਪਛਾਣਨ ਦੀ ਲੋੜ
5 ਤੇ 6 ਦਸੰਬਰ ਨੂੰ ਮੋਹਾਲੀ ਵਿਖੇ ਆਯੋਜਤ ਹੋਣ ਜਾ ਰਹੇ ਨਿਵੇਸ਼ਕ ਸੰਮੇਲਨ : ਵਿਨੀ ਮਹਾਜਨ
ਚੰਡੀਗੜ (ਅਸ਼ਵਨੀ ਚਾਵਲਾ)। 5 ਤੇ 6 ਦਸੰਬਰ ਨੂੰ ਆਈ.ਐਸ.ਬੀ ਮੋਹਾਲੀ ਵਿਖੇ ਹੋਣ ਜਾ ਰਹੇ ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰ ਸਮਿਟ ਤੋਂ ਪੰਜਾਬ ਸਰਕਾਰ ਵੱਡੀ ਆਸ ਲਾਈ ਬੈਠਾ ਹੈ। ਪੰਜਾਬ ਸਰਕਾਰ ਨੂੰ ਉਮੀਦ ਹੈ ਕਿ ਇਸ ਸਮਿਟ ਵਿੱਚ 50 ਹਜ਼ਾਰ ਕਰੋੜ ਤੋਂ ਜਿਆਦਾ ਨਿਵੇਸ ਲਈ ਸਹੀਬੰਦ ਸਮਝੌਤੇ ਹੋਣ ਤੋਂ ਬਾਅਦ ਪੰਜਾਬ ਨੂੰ ਕਾਫ਼ੀ ਜਿਆਦਾ ਲਾਭ ਹੋ ਸਕਦਾ ਹੈ। ਇਸ ਸਮਿਟ ਦਾ ਮੁੱਖ ਉਦੇਸ਼ ਸੂਖਮ, ਲਘੂ ਤੇ ਦਰਮਿਆਨੇ ਦਰਜੇ ਦੇ ਉਦਯੋਗਾਂ (ਐਮ.ਐਸ.ਐਮ.ਈਜ਼) ਨੂੰ ਪ੍ਰਫੁੱਲਿਤ ਕਰਨਾ ਹੈ ਅਤੇ ਗਲੋਬਲ ਵੈਲਿਊ ਚੇਨ ਵਿੱਚ ਭਾਗੀਦਾਰੀ ਪਾ ਕੇ ਐਮ.ਐਸ.ਐਮ.ਈ ਨੂੰ ਆਲਮੀ ਪੱਧਰ ‘ਤੇ ਉਭਾਰਨਾ ਹੈ। Punjab
ਸੂਬੇ ਵਿੱਚ ਛੋਟੇ ਤੇ ਮੱਧਮ ਉਦਯੋਗਾਂ(ਐਮਐਸਐਮਈਜ਼) ਨੂੰ ਹੋਰ ਉਤਸ਼ਾਹਤ ਕਰਨ ਲਈ, ਪੰਜਾਬ ਸਰਕਾਰ ਵਲੋਂ ਪਹਿਲਾਂ ਹੀ ਪੰਜਾਬ ਰਾਜ ਐਮ.ਐਸ.ਐਮ.ਈ ਪੁਰਸਕਾਰਾਂ ਦੀ ਸ਼ੁਰੂਆਤ ਕੀਤੀ ਗਈ ਹੈ ਇਹ ਐਵਾਰਡ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ, ਆਟੋਮੋਬਾਈਲਜ਼ ਤੇ ਆਟੋ ਪਾਰਟਸ, ਕੱਪੜਾ ਉਦਯੋਗ, ਇੰਜੀਨੀਅਰਿੰਗ, ਫਾਰਮਾਸੂਟੀਕਲ, ਆਈ.ਟੀ ਅਤੇ ਇਲੈਕਟ੍ਰਾਨਿਕਸ, ਖੇਡਾਂ, ਦਸਤਕਾਰੀ ਅਤੇ ਚਮੜਾ ਉਦਯੋਗ ਵਿੱਚ ਕੰਮ ਕਰਨ ਵਾਲੇ ਪੰਜਾਬ ਅਧਾਰਤ ਉਦਯੋਗਾਂ (ਐਮ.ਐਸ.ਐਮ.ਈ ) ਨੂੰ ਦਿੱਤੇ ਜਾਣਗੇ। Punjab
ਅੱਜ ਇੱਥੇ ਜਾਣਕਾਰੀ ਦਿੰਦਿਆਂ ਨਿਵੇਸ਼ ਪ੍ਰੋਤਸਾਹਨ ਦੇ ਵਧੀਕ ਮੁੱਖ ਸਕੱਤਰ(ਏ.ਸੀ.ਐਸ) ਵਿਨੀ ਮਹਾਜਨ ਨੇ ਦੱਸਿਆ ਕਿ ਉਪਰੋਕਤ ਨੌਂ ਸ਼੍ਰੇਣੀਆਂ ਵਿੱਚ 18 ਦੇ ਕਰੀਬ ਪੁਰਸਕਾਰ ਦਿੱਤੇ ਜਾਣਗੇ ਏ.ਸੀ.ਐਸ ਨੇ ਕਿਹਾ ਕਿ 5 ਅਤੇ 6 ਦਸੰਬਰ ਨੂੰ ਨਿਵੇਸ਼ਕ ਸੰਮੇਲਨ ਦੌਰਾਨ ਉਕਤ ਖੇਤਰ ਵਿੱਚ ਮੱਲਾਂ ਮਾਰਨ ਵਾਲਿਆਂ ਨੂੰ 1 ਲੱਖ ਰੁਪਏ ਦੇ ਨਕਦ ਇਨਾਮ ਤੋਂ ਇਲਾਵਾ ਇੱਕ ਪ੍ਰਸ਼ੰਸਾ ਸਰਟੀਫਿਕੇਟ ਵੀ ਦਿੱਤਾ ਜਾਵੇਗਾ ਉਨਾਂ ਕਿਹਾ ਕਿ ਇਨਾਂ 9 ਖੇਤਰਾਂ ਵਿਚ ਕੁੱਲ ਦੋ-ਦੋ ਪੁਰਸਕਾਰ ਦਿੱਤੇ ਜਾਣਗੇ, ਜਿਨਾਂ ਵਿੱਚ ਇੱਕ ਮਾਈਕ੍ਰੋ / ਛੋਟੇ ਉੱਦਮਾਂ ਨੂੰ ਅਤੇ ਦੂਜਾ ਦਰਮਿਆਨੀ ਉੱਦਮਾਂ ਨੂੰ ਦਿੱਤਾ ਜਾਵੇਗਾ ਸੂਬੇ ਵਲੋਂ ਕੀਤੇ ਇਹਨਾਂ ਸੁਹਿਰਦ ਯਤਨਾਂ ਨਾਲ ਯੁਵਾ ਟੈਕਨੋਕਰੇਟਸ ਵਿਚ ਉੱਦਮਕਾਰੀ ਦੀ ਭਾਵਨਾ ਪੈਦਾ ਕਰਨ ਵਿੱਚ ਮਦਦ ਮਿਲੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।