ਅੱਗ ਬੁਝਾਈ, ਦਰਜ ਹੋਵੇਗੀ ਐਫਆਈਆਰ
ਮਲੋਟ(ਮਨੋਜ)। ਮਾਣਯੋਗ ਸੁਪਰੀਮ ਕੋਰਟ ਵੱਲੋਂ ਪਰਾਲੀ ਸਾੜਨ ਤੇ ਲਗਾਈ ਰੋਕ ਦੇ ਮੱਦੇਨਜਰ ਅੱਜ ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਦੇ ਨਿਰਦੇਸ਼ਾਂ ਅਨੁਸਾਰ ਸਾਰੇ ਅਧਿਕਾਰੀ ਖੇਤਾਂ ਦੇ ਦੌਰੇ ਤੇ ਰਹੇ ਅਤੇ ਪਰਾਲੀ ਸਾੜਨ ਵਾਲਿਆਂ ਖਿਲਾਫ ਕਾਰਵਾਈ ਕੀਤੀ ਗਈ। ਇਸ ਤਹਿਤ ਅੱਜ ਮਲੋਟ ਦੇ ਐਸ.ਡੀ.ਐਮ. ਸ: ਗੋਪਾਲ ਸਿੰਘ ਨੂੰ ਜਦ ਪਤਾ ਲੱਗਿਆ ਕਿ ਪਿੰਡ ਭਗਵਾਨ ਪੁਰਾ ਵਿਚ ਇਕ ਕਿਸਾਨ ਨੇ ਖੇਤ ਵਿਚ ਪਰਾਲੀ ਨੂੰ ਅੱਗ ਲਗਾਈ ਹੈ ਤਾਂ ਉਹ ਮੌਕੇ ਤੇ ਹੀ ਫਾਇਰ ਬ੍ਰਿਗੇਡ ਦੀ ਗੱਡੀ ਸਮੇਤ ਪੁੱਜੇ ਅਤੇ ਤੁਰੰਤ ਪਰਾਲੀ ਨੂੰ ਲਗਾਈ ਹੋਈ ਅੱਗ ਨੂੰ ਬੁਝਾਇਆ ਗਿਆ। ਉਨ੍ਹਾਂ ਦੱਸਿਆ ਕਿ ਮੌਕੇ ਤੇ ਹੀ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਕੇ ਅੱਗ ਲਗਾਉਣ ਵਾਲੇ ਕਿਸਾਨ ਖਿਲਾਫ ਐਫਆਈਆਰ ਦਰਜ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ। SDM
ਇਸ ਦੌਰਾਨ ਐਸ.ਡੀ.ਐਮ. ਗੋਪਾਲ ਸਿੰਘ ਨੇ ਉਪਮੰਡਲ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ। ਉਨ੍ਹਾਂ ਕਿਹਾ ਕਿ ਜੋ ਕੋਈ ਵੀ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰੇਗਾ ਉਸ ਖਿਲਾਫ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨਾਂ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਕਿਸੇ ਨੂੰ ਪਰੇਸ਼ਾਨ ਕਰਨਾ ਨਹੀਂ ਹੈ ਪਰ ਅੱਗ ਲਗਾਉਣ ਨਾਲ ਵਾਤਾਵਰਨ ਪ੍ਰਦੁਸ਼ਿਤ ਹੁੰਦਾ ਹੈ ਅਤੇ ਅੱਗ ਲਗਾਉਣ ਵਾਲੇ ਸਮੇਤ ਪੂਰੇ ਮਨੁੱਖਤਾ ਤੇ ਨੇ ਇਸੇ ਵਾਤਾਵਰਨ ਵਿਚ ਸਾਹ ਲੈਣਾ ਹੈ। ਇਸ ਮੌਕੇ ਉਨ੍ਹਾਂ ਨਾਲ ਜ਼ਿਲਾਂ ਖੇਤੀਬਾੜੀ ਅਫ਼ਸਰ ਬਲਜਿੰਦਰ ਸਿੰਘ ਬਰਾੜ ਵੀ ਹਾਜ਼ਰ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।