ਏਜੰਸੀ/ਨਵੀਂ ਦਿੱਲੀ। ਸੁਪਰੀਮ ਕੋਰਟ ਰੋਹਿੰਗਿਆ ਸਮੇਤ ਸਾਰੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਵਾਪਸ ਭੇਜਣ ਵਾਲੀ ਪਟੀਸ਼ਨ ‘ਤੇ ਚਾਰ ਹਫ਼ਤਿਆਂ ਬਾਅਦ ਸੁਣਵਾਈ ਕਰੇਗਾ ਚੀਫ਼ ਜਸਟਿਸ ਐਸ. ਏ. ਬੋਬੜੇ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਬੈਂਚ ਨੇ ਭਾਜਪਾ ਦੇ ਆਗੂ ਅਸ਼ਵਿਨੀ ਉਪਾਧਿਆਏ ਦੀ ਪਟੀਸ਼ਨ ਦੀ ਸੁਣਵਾਈ ਨਾਲ ਸਹਿਮਤੀ ਪ੍ਰਗਟਾਈ ਅਦਾਲਤ ਨੇ ਕਿਹਾ ਕਿ ਉਹ ਇਸ ਮਾਮਲੇ ‘ਤੇ ਚਾਰ ਹਫ਼ਤਿਆਂ ਬਾਅਦ ਸੁਣਵਾਈ ਕਰੇਗਾ। Supreme Court
ਪਟੀਸ਼ਨਕਰਤਾ ਅਸ਼ਵਨੀ ਉਪਾਧਿਆਏ ਨੇ ਮਾਮਲੇ ਦਾ ਵਿਸ਼ੇਸ਼ ਜ਼ਿਕਰ ਕੀਤਾ ਤੇ ਪਟੀਸ਼ਨ ‘ਤੇ ਛੇਤੀ ਸੁਣਵਾਈ ਕਰਨ ਦੀ ਅਪੀਲ ਕੀਤੀ, ਪਰ ਅਦਾਲਤ ਨੇ ਤੁਰੰਤ ਸੁਣਵਾਈ ਤੋਂ ਸਾਫ਼ ਇਨਕਾਰ ਕਰ ਦਿੱਤਾ ਉਪਾਧਿਆਏ ਨੇ ਦਲੀਲ ਦਿੱਤੀ ਕਿ ਰੋਹਿੰਗਿਆ ਤੇ ਬੰਗਲਾਦੇਸ਼ੀ ਪ੍ਰਵਾਸੀ ਨਾਗਰਿਕ ਭਾਰਤੀਆਂ ਦੀ ਰੋਜ਼ੀ-ਰੋਟੀ ਖੋਹ ਰਹੇ ਹਨ ਜਸਟਿਸ ਬੋਬੜੇ ਨੇ ਕਿਹਾ ਕਿ ਇਸ ਲੋਕਹਿੱਤ ਪਟੀਸ਼ਨ ਨੂੰ ਚਾਰ ਹਫ਼ਤਿਆਂ ਬਾਅਦ ਸੁਣਵਾਈ ਲਈ ਸੂਚੀਬੱਧ ਕੀਤਾ ਜਾਵੇ ਬੈਂਚ ‘ਚ ਜਸਟਿਸ ਸੰਜੀਵ ਖੰਨਾ ਤੇ ਜਸਟਿਸ ਸੂਰੀਆਕਾਂਤ ਵੀ ਸ਼ਾਮਲ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।