ਸਾਡੇ ਨਾਲ ਸ਼ਾਮਲ

Follow us

16 C
Chandigarh
Thursday, February 26, 2026
More
    Home Breaking News ਮੋਦੀ ਤੇ ਰਾਜਪਕ...

    ਮੋਦੀ ਤੇ ਰਾਜਪਕਸ਼ੇ ‘ਚ ਹੋਵੇਗੀ ਦੋਪੱਖੀ ਮੁਲਾਕਾਤ

    Sri Lankan, President, Rajapaksa

    – ਮੋਦੀ ਤੇ ਰਾਜਪਕਸ਼ੇ ‘ਚ ਹੋਵੇਗੀ ਦੋਪੱਖੀ ਮੁਲਾਕਾਤ

    – ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਵੀ ਕਰਨਗੇ ਮੁਲਾਕਾਤ

    ਨਵੀਂ ਦਿੱਲੀ, ਏਜੰਸੀ। ਭਾਰਤ ਦੌਰੇ ‘ਤੇ ਆਏ ਸ੍ਰੀਲੰਕਾ ਦੇ ਨਵ ਨਿਯੁਕਤ ਰਾਸ਼ਟਰਪਤੀ ਗੋਟਾਬਾਇਆ ਰਾਜਪਕਸ਼ੇ ਸ਼ੁੱਕਰਵਾਰ ਨੂੰ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੋਪੱਖੀ ਮੁਲਾਕਾਤ ਕਰਨਗੇ। ਦੋਵਾਂ ਆਗੂਆਂ ਦੇ ਭਾਰਤ ਅਤੇ ਸ੍ਰੀਲੰਕਾ ਦੇ ਮੌਜੂਦਾ ਦੋਪੱਖੀ ਸਬੰਧਾਂ ਨੂੰ ਮਜਬੂਤ ਕਰਨ ਦੇ ਤਰੀਕਿਆਂ ‘ਤੇ ਚਰਚਾ ਕਰਨ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਆਪਸੀ ਸਹਿਯੋਗ ਦੇ ਖੇਤਰਾਂ ‘ਤੇ ਵੀ ਗੱਲਬਾਤ ਹੋਵੇਗੀ। ਤਿੰਨ ਰੋਜ਼ਾ ਭਾਰਤ ਦੌਰੇ ‘ਤੇ ਆਏ ਸ੍ਰੀ Rajapaksa ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਵੀ ਮੁਲਾਕਾਤ ਕਰਨਗੇ। ਅਧਿਕਾਰਕ ਸੂਤਰਾਂ ਅਨੁਸਾਰ ਸ੍ਰੀਲੰਕਾ ਦੇ ਰਾਸ਼ਟਰਪਤੀ ਰਾਜਘਾਟ ਜਾ ਕੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਵੀ ਦੇਣਗੇ। ਰਾਸ਼ਟਰਪਤੀ ਚੋਣਾਂ ‘ਚ ਜਿੱਤ ਹਾਸਲ ਕਰਨ ਤੋਂ ਬਾਅਦ ਸ੍ਰੀ ਰਾਜਪਕਸ਼ੇ ਨੂੰ ਸ੍ਰੀ ਮੋਦੀ ਨੇ ਫੋਨ ਕਰਕੇ ਵਧਾਈ ਦਿੱਤੀ ਸੀ ਅਤੇ ਉਹਨਾਂ ਨੇ ਪਹਿਲੀ ਅਧਿਕਾਰਕ ਯਾਤਰਾ ਦੇ ਰੂਪ ‘ਚ ਭਾਰਤ ਆਉਣ ਦਾ ਸੱਦਾ ਦਿੱਤਾ ਸੀ।

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here