ਵੱਖ-ਵੱਖ ਪ੍ਰੋਗਰਾਮਾਂ ਰਾਹੀਂ ਦਿੱਤੀਆਂ ਜਾ ਰਹੀਆਂ ਹਨ ਸ਼ਰਧਾਂਜਲੀਆਂ Bhopal Gas Tragedy
ਭੋਪਾਲ (ਏਜੰਸੀ)। ਵਿਸ਼ਵ ਦੀ ਭਿਆਨਕ ਉਦਯੋਗਿਕ ਤ੍ਰਾਸਦੀਆਂ ‘ਚੋਂ ਇੱਕ ਭੋਪਾਲ ਗੈਸ ਤ੍ਰਾਸਦੀ (Bhopal Gas Tragedy) ਦੀ 35ਵੀਂ ਬਰਸੀ ‘ਤੇ ਅੱਜ ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਵੱਖ-ਵੱਖ ਪ੍ਰੋਗਰਾਮ ਹੋ ਰਹੇ ਹਨ। ਇਨ੍ਹਾਂ ਪ੍ਰੋਗਰਾਮਾਂ ਜ਼ਰੀਏ ਤ੍ਰਾਸਦੀ ‘ਚ ਜਾਨ ਗਵਾਉਣ ਵਾਲੇ ਹਜ਼ਾਰਾਂ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ। ਉੱਥੇ ਹੀ ਕੁਝ ਸੰਗਠਨਾਂ ਦਾ ਬਹੁਰਾਸ਼ਟਰੀ ਕੰਪਨੀਆਂ ਦੇ ਖਿਲਾਫ਼ ਵਿਰੋਧ ਪ੍ਰਦਰਸ਼ਨ ਵੀ ਦੋ-ਤਿੰਨ ਦਿਨਾਂ ਤੋਂ ਚੱਲ ਰਿਹਾ ਹੈ। ਮੱਧ ਪ੍ਰਦੇਸ਼ ਦੇ ਰਾਜਪਾਲ ਲਾਲਜੀ ਟੰਡਨ ਦੀ ਮੌਜ਼ੂਦਗੀ ‘ਚ ਇੱਥੇ ਵਿੱਛੜੀਆਂ ਰੂਹਾਂ ਦੀ ਯਾਦ ‘ਚ ਸਰਵ ਧਰਮ ਪ੍ਰਾਰਥਨਾ ਸਭਾ ਕਰਵਾਈ ਗਈ। ਜਿਸ ‘ਚ ਵੱਖ-ਵੱਖ ਧਰਮਾਂ ਦੇ ਪ੍ਰਚਾਰਕਾਂ ਦੁਆਰਾ ਪਾਠ-ਪੂਜਾ ਕਰਕੇ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ।
- ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਨੇ ਵੀ ਇਸ ਤ੍ਰਾਸਦੀ ‘ਚ ਜਾਨ ਗਵਾਉਣ ਵਾਲਿਆਂ ਨੂੰ ਸ਼ਰਧਾਂਜਲੀ ਦਿੱਤੀ ਹੈ।
- ਵੱਖ-ਵੱਖ ਧਰਮਾਂ ਦੇ ਪ੍ਰਚਾਰਕਾਂ ਨੇ ਵਿੱਛੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।