CAB | ਦੇਸ਼ ਵਿਦੇਸ਼ ‘ਚ ਹੋ ਰਿਹਾ ਹੈ ਬਿੱਲ ਦਾ ਵਿਰੋਧ
ਜਲੰਧਰ। ਦੋਵਾਂ ਸਦਨਾਂ ਵਲੋਂ ਨਾਗਰਿਕਤਾ ਸੋਧ ਬਿੱਲ ਪਾਸ ਕਰਨ ਤੋਂ ਬਾਅਦ ਜਿਥੇ ਦੇਸ਼-ਵਿਦੇਸ਼ ਵਿਚ ਇਸ ਬਿੱਲ ਦਾ ਵਿਰੋਧ ਹੋ ਰਿਹਾ ਹੈ। ਉਥੇ ਹੀ ਪੰਜਾਬ ਦੀ ਸਰਕਾਰ ਨੇ ਵੀ ਇਸ ਦੀ ਖਿਲਾਫਤ ਕਰ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਬਿੱਲ ਦਾ ਵਿਰੋਧ ਕਰਦਿਆਂ ਕਿਹਾ ਕਿ ਇਸ ਬਿੱਲ ਨੂੰ ਪੰਜਾਬ ਵਿਚ ਲਾਗੂ ਨਹੀਂ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਅਫਗਾਨਿਸਤਾਨ, ਬੰਗਲਾਦੇਸ਼ ਤੇ ਪਾਕਿਸਤਾਨ ਵਿਚ ਧਾਰਮਿਕ ਤਸੀਹਿਆਂ ਦੇ ਕਾਰਨ 31 ਦਸੰਬਰ 2014 ਤੱਕ ਭਾਰਤ ਆਏ ਗੈਰ-ਮੁਸਲਮਾਨ ਸ਼ਰਣਾਰਥੀਆਂ- ਹਿੰਦੂ, ਸਿੱਖ, ਬੌਧ, ਪਾਰਸੀ, ਜੈਨ ਤੇ ਈਸਾਈ ਭਾਈਚਾਰਿਆਂ ਦੇ ਲੋਕਾਂ- ਨੂੰ ਭਾਰਤੀ ਨਾਗਰਿਕਤਾ ਪ੍ਰਦਾਨ ਕਰਨ ਲਈ ਇਸ ਬਿੱਲ ਦਾ ਪ੍ਰਸਤਾਵ ਲਿਆਂਦਾ ਗਿਆ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Citizenship Amendment Bill