ਸਾਡੇ ਨਾਲ ਸ਼ਾਮਲ

Follow us

16 C
Chandigarh
Thursday, February 26, 2026
More
    Home Breaking News murder | ਕਤਲ ...

    murder | ਕਤਲ ਕਰਕੇ ਘਰ ਦੇ ਬਾਹਰ ਸੁੱਟੀ ਲਾਸ਼

    murder | ਪੁਲਿਸ ਨੇ ਮਾਮਲਾ ਦਰਜ਼ ਕਰਕੇ ਜਾਂਚ ਕੀਤੀ ਸ਼ੁਰੂ

    ਅੰਮ੍ਰਿਤਸਰ। ਅੰਮ੍ਰਿਤਸਰ ‘ਚ ਇੱਕ ਮੁੰਡੇ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ ‘ਤੇ ਪੁੱਜੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਅਕਾਸ਼ਦੀਪ ਸਿੰਘ (16) ਵਾਸੀ ਰਾਜਾਸਾਂਸੀ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਦਾ ਪੁੱਤ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਗਿਆ ਸੀ। ਇਸੇ ਦੌਰਾਨ ਰਸਤੇ ‘ਚ ਕੁੱਝ ਲੋਕਾਂ ਨੇ ਉਸ ਨੂੰ ਘੇਰ ਕੇ ਕੁੱਟਮਾਰ ਕੀਤੀ ਤੇ ਉਸ ਨੂੰ ਆਪਣੇ ਨਾਲ ਲੈ ਆਏ, ਜਿਸ ਤੋਂ ਬਾਅਦ ਉਸ ਦਾ ਕਤਲ ਕਰਕੇ ਲਾਸ਼ ਨੂੰ ਘਰ ਦੇ ਬਾਹਰ ਸੁੱਟ ਦਿੱਤਾ। ਉਨ੍ਹਾਂ ਨੇ ਪੁਲਿਸ ਨੂੰ ਗੁਹਾਰ ਲਗਾਈ ਕਿ ਕਾਤਲਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।

    ਦੂਜੇ ਪਾਸੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੀਤੀ ਰਾਤ ਕੁੱਝ ਲੋਕਾਂ ਨੇ ਬੇਰਹਿਮੀ ਨਾਲ ਕਤਲ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਫਿਲਹਾਲ ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਤਿੰਨ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here